< Ezekieli 6 >

1 Neno la Yahwe likanijia, likisema,
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
2 “Mwana wa adamu, weka uso wako dhidi ya milima ya Israeli na uwatabirie.
ਕਿ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਵੱਲ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ।
3 Sema, 'Milima ya Israeli, silikilizeni neno la Bwana Yahwe! Bwana Yahwe asema hivi kwenye milima kwenye vilele, kwenye vijito na kwenye mabonde: Tazama! Naleta upanga dhidi yenu, na nitapaharibu pahali penu pa juu.
ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ ਕਰਾਂਗਾ।
4 Kisha madhabahu zenu zitakuwa ukiwa na nguzo zenu zitaharibiwa, na nitatupa chini wafu wenu mbele ya sanamu zao.
ਤੁਹਾਡੀਆਂ ਜਗਵੇਦੀਆਂ ਉੱਜੜ ਜਾਣਗੀਆਂ, ਤੁਹਾਡੇ ਥੰਮ੍ਹ ਢਾਹੇ ਜਾਣਗੇ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ।
5 Nitalaza miili iliyokufa kwa watu wa Israeli mbele ya sanamu zao, na kuitawanya mifupa yenu kuzizunguka madhabahu zenu.
ਮੈਂ ਇਸਰਾਏਲੀਆਂ ਦੀਆਂ ਲਾਸ਼ਾਂ ਨੂੰ ਉਹਨਾਂ ਦੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ ਅਤੇ ਮੈਂ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੇ ਆਲੇ-ਦੁਆਲੇ ਖਿਲਾਰ ਦਿਆਂਗਾ।
6 Kila mahali utaishi, miji itaharibiwa na mahali pa juu kuangamia, hivyo basi madhabahu zenu zitaharibiwa na kufanywa ukiwa. Kisha zitavunjwa na kupotea, nguzo zenu zitaangushwa chini na kazi zenu zitafutwa mbali.
ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਸਥਾਨ ਵਿਰਾਨ ਹੋ ਜਾਣਗੇ, ਤਾਂ ਜੋ ਤੁਹਾਡੀਆਂ ਜਗਵੇਦੀਆਂ ਬਰਬਾਦ ਅਤੇ ਉਜਾੜ ਹੋਣ ਅਤੇ ਤੁਹਾਡੇ ਬੁੱਤ ਭੰਨੇ ਜਾਣ ਅਤੇ ਬਾਕੀ ਨਾ ਰਹਿਣ ਅਤੇ ਥੰਮ੍ਹ ਢਾਹੇ ਜਾਣ ਅਤੇ ਤੁਹਾਡੀ ਹੱਥ ਦੀ ਕਿਰਤ ਮਿਟ ਜਾਵੇ।
7 Waliokufa wataanguka chini kati yenu nanyi mtajua kwamba mimi ni Yahwe.
ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ!
8 Lakini nitahifadhi mabaki kwenu, na kutakuwa na wale watakao toroka upanga miongoni mwa mataifa,
ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝ ਕੁ ਛੱਡ ਦਿਆਂਗਾ ਅਰਥਾਤ ਉਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ, ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ।
9 Kisha wale watakao toroka watanikumbuka miongoni mwa mataifa amabapo watakapochukuliwa mateka, ndivyo nitakavoyowaponda mioyo yao ya kikahaba ambayo imeniacha, na kwa macho yao ya kikahaba kufuata sanamu zao. Kisha wataonyesha chuki kwenye nyuso zao kwa udhaifu walioufanya kwa machukizo yao yote.
ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ। ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ।
10 Hivyo watajua kwamba mimi ni Yahwe. Kulikuwa na sababu kwamba nimesema nitaleta huu uovu kwao.
੧੦ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਐਂਵੇਂ ਹੀ ਨਹੀਂ ਆਖਿਆ ਸੀ ਕਿ ਮੈਂ ਉਹਨਾਂ ਉੱਤੇ ਇਹ ਬੁਰਿਆਈ ਲਿਆਵਾਂਗਾ।
11 Bwana Yahwe asema hivi: Piga makofi na kanyaga kwa mguu wako! Sema! 'Ole!' kwa sababu ya uovu wote wa chukizo wa nyumba ya Israeli! Wataanguka kwa upanga, njaa, na tauni.
੧੧ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਤੂੰ ਹੱਥ-ਪੈਰ ਮਾਰ, ਪਿੱਟ ਅਤੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫ਼ਸੋਸ! ਕਿਉਂ ਜੋ ਉਹ ਤਲਵਾਰ, ਕਾਲ ਅਤੇ ਮਰੀ ਨਾਲ ਡਿੱਗ ਪੈਣਗੇ।
12 Yule aliye mbali sana atakufa kwa tauni, na yule aliyekaribu ataanguka kwa upanga. Wale watakaobaki na kuishi watakufa kwa upanga. Kwa njia hii ndivyo nitakavyo kamilisha madhabahu yangu dhidi yao.
੧੨ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ।
13 Kisha mtajua kwamba mimi ni Yahwe, wakati waliokufa watakapolala kati ya sanamu zao, kuzizunguka madhabahu, kwa kila mlima mrefu-juu ya vilele vya mlima, na chini ya mti wenye majani mabichi na mwalo mnene-sehemu wanapochomea ubani kwa sanamu zao zote.
੧੩ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।
14 Nitapiga kwa mkono wangu na kuifanya nchi ukiwa na isiyofaa, kutoka jangwa hata Dibla, kupita sehemu zote wanapoishi. Kisha watajua kwamba mimi ni Yahwe.”
੧੪ਮੈਂ ਆਪਣਾ ਹੱਥ ਉਹਨਾਂ ਦੇ ਵਿਰੁੱਧ ਪਸਾਰਾਂਗਾ ਅਤੇ ਉਜਾੜ ਤੋਂ ਲੈ ਕੇ ਦਿਬਲਾਹ ਤੱਕ ਉਹਨਾਂ ਦੇ ਦੇਸ ਦੀਆਂ ਸਾਰੀਆਂ ਬਸਤੀਆਂ ਬਰਬਾਦ ਤੇ ਵਿਰਾਨ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

< Ezekieli 6 >