< Ezra 1 >

1 Katika mwaka wa kwanza wa Koreshi, mfalme wa Uajemi, Yahwe akatimiza neno lake ambalo Yeremia alisema, na kuinua roho ya Koreshi. Sauti ya Koreshi ikasambaa na kusikika katika ufalme wake. Hiki ndicho kilichoandikwa na kusemwa:
ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ:
2 “Koreshi, mfalme wa Uajemi, anasema: Yahwe, Mungu wa mbinguni, amenipa mimi ufalme wote wa dunia, na ameniteua mimi kumjengea yeye nyumba katika Yerusalem ya Yuda.
“ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ।
3 Yeyote katika watu wake (Mungu awe pamoja naye) anaweza kwenda Yerusalem na kujenga nyumba kwa ajili ya Yahwe, Mungu wa Israel, Mungu ambaye yuko Yerusalem.
ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ ।
4 Watu wa kila sehemu katika ufalme waliosalia katika nchi na kuishi wanapaswa kuwapa wao fedha na dhahabu, mali na wanyama, pamoja na kutoa kwa hiari kwenye nyumba ya Mungu Yerusalem.”
ਅਤੇ ਜੋ ਕੋਈ ਕਿਸੇ ਸਥਾਨ ਵਿੱਚ ਰਹਿ ਗਿਆ ਹੋਵੇ, ਜਿੱਥੇ ਉਸ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ, ਸੋਨਾ, ਧਨ ਤੇ ਪਸ਼ੂ ਦੇ ਕੇ ਉਸ ਦੀ ਸਹਾਇਤਾ ਕਰਨ ਨਾਲ ਹੀ ਉਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਆਪਣੀ ਖੁਸ਼ੀ ਦੀਆਂ ਭੇਟਾਂ ਵੀ ਨਾਲ ਦੇਣ।”
5 Ndipo wakuu wa jamii ya Yuda na Benjamini, makuhani na walawi, na kila mmoja ambaye Roho wa Mungu alimwinua kuondoka na kujenga nyumba yake alisimama.
ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ
6 Wale waliowazunguka karibu waliwasaidia kwa kuwapa fedha na vitu vya dhahabu, mali, wanyama, vitu vya thamani, na kutoa kwa hiari.
ਅਤੇ ਉਨ੍ਹਾਂ ਸਾਰਿਆਂ ਨੇ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਖੁਸ਼ੀ ਨਾਲ ਦਿੱਤੀਆਂ ਹੋਈਆਂ ਭੇਟਾਂ ਤੋਂ ਬਿਨ੍ਹਾਂ, ਚਾਂਦੀ ਅਤੇ ਸੋਨੇ ਦੇ ਭਾਂਡੇ ਅਤੇ ਧਨ ਅਤੇ ਪਸ਼ੂ ਅਤੇ ਕੀਮਤੀ ਵਸਤੂਆਂ ਦੇ ਕੇ ਉਨ੍ਹਾਂ ਦੇ ਹੱਥ ਤਕੜੇ ਕੀਤੇ।
7 Mfalme Koreshi akarusu vitu ambavyo vilikuwa kwenye nyumba ya Yahwe, ambavyo Nebukadreza alitoa kutoka Yerusalem na kuviweka katika nyumba ya miungu yake.
ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ।
8 Koreshi akavikabidhi kwenye mikono ya Mithredathi mtunza fedha, ambaye akavitoa na kuhesabu kwa Sheshbaza, kiongozi wa Yuda
ਇਹਨਾਂ ਭਾਂਡਿਆਂ ਨੂੰ, ਫ਼ਾਰਸ ਦੇ ਰਾਜਾ ਕੋਰਸ਼ ਨੇ ਮਿਥਰਦਾਥ ਖ਼ਜ਼ਾਨਚੀ ਦੇ ਦੁਆਰਾ ਕਢਵਾਇਆ ਅਤੇ ਗਿਣ ਕੇ ਯਹੂਦਾਹ ਦੇ ਰਾਜਕੁਮਾਰ ਸ਼ੇਸ਼ਬੱਸਰ ਨੂੰ ਦੇ ਦਿੱਤਾ
9 Hii ilikuwa idadi yake: beseni thelathini za dhahabu, beseni elfu moja za fedha, beseni zingine ishirini na tisa,
ਅਤੇ ਉਨ੍ਹਾਂ ਦੀ ਗਿਣਤੀ ਇਹ ਸੀ - ਸੋਨੇ ਦੇ ਤੀਹ ਥਾਲ, ਚਾਂਦੀ ਦੇ ਇੱਕ ਹਜ਼ਾਰ ਥਾਲ ਅਤੇ ਉਨੱਤੀ ਛੁਰੀਆਂ,
10 mabakuli thelathini ya dhahabu, mabakuli madogo ya fedha 410, na vitu elfu moja vya kuongezea.
੧੦ਸੋਨੇ ਦੇ ਤੀਹ ਕਟੋਰਦਾਨ, ਚਾਂਦੀ ਦੇ ਇੱਕੋ ਜਿਹੇ ਚਾਰ ਸੌ ਦਸ ਕੌਲੇ ਅਤੇ ਦੂਜੇ ਭਾਂਡੇ ਇੱਕ ਹਜ਼ਾਰ।
11 Kulikuwa na vitu 5, 400 vya fedha na dhahabu. Sheshbaza akavileta vyote wakati wa uhamisho kutoka Babeli kwenda Yerusalem.
੧੧ਕੁੱਲ ਮਿਲਾ ਕੇ, ਸੋਨੇ ਅਤੇ ਚਾਂਦੀ ਦੇ ਸਾਰੇ ਭਾਂਡੇ, ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਾਰਿਆਂ ਭਾਂਡਿਆਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਗ਼ੁਲਾਮਾਂ ਨਾਲ ਲੈ ਆਇਆ।

< Ezra 1 >