< Hosea 7 >

1 Wakati wowote ninapotaka kuponya Israeli, dhambi ya Efraimu inafunuliwa, pamoja na matendo maovu ya Samaria, kwa sababu wanafanya udanganyifu; mwizi huingia, na kundi la wanyang'anyi hushambulia mitaani.
ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ, ਤਾਂ ਇਫ਼ਰਾਈਮ ਦੀ ਬਦੀ ਪਰਗਟ ਹੋ ਗਈ, ਨਾਲੇ ਸਾਮਰਿਯਾ ਦੀ ਬੁਰਿਆਈ ਵੀ, - ਕਿਉਂਕਿ ਉਹ ਝੂਠ ਮਾਰਦੇ ਹਨ, ਚੋਰ ਅੰਦਰ ਆ ਵੜਦੇ ਹਨ, ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।
2 Hawatambui mioyoni mwao kwamba ninakumbuka matendo yao mabaya. Sasa matendo yao huwazunguka; yapo mbele ya uso wangu.
ਉਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਉਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਘੇਰਦੀਆਂ ਹਨ, ਉਹ ਮੇਰੇ ਸਨਮੁਖ ਹਨ।
3 Kwa sababu ya uovu wao wamemfanya mfalme awe na furaha, na maofisa wao kwa uongo wao.
ਉਹ ਆਪਣੀਆਂ ਬਦੀਆਂ ਨਾਲ ਰਾਜਾ ਨੂੰ ਅਤੇ ਆਪਣਿਆਂ ਝੂਠਾਂ ਨਾਲ ਹਾਕਮਾਂ ਨੂੰ ਖੁਸ਼ ਕਰਦੇ ਹਨ।
4 Wote ni wazinzi, kama tanuru iliyochomwa na mwokaji, ambaye huacha kuuchochea moto tangu kukanda unga mpaka kuwa chachu.
ਉਹ ਸਾਰੇ ਦੇ ਸਾਰੇ ਵਿਭਚਾਰੀ ਹਨ, ਉਹ ਉਸ ਤੰਦੂਰ ਵਾਂਗੂੰ ਹਨ ਜੋ ਭਠਿਆਰਾ ਗਰਮ ਕਰਦਾ ਹੈ, ਆਟਾ ਗੁੰਨ੍ਹਣ ਤੋਂ ਖ਼ਮੀਰ ਹੋਣ ਤੱਕ, ਉਹ ਅੱਗ ਭੜਕਾਉਣ ਤੋਂ ਰੁਕਿਆ ਰਹਿੰਦਾ ਹੈ।
5 Siku ya mfalme wetu, viongozi walijifanya wagonjwa na ukali wa divai. Alinyoosha mkono wake kwa wale waliokuwa wakidhihaki.
ਸਾਡੇ ਰਾਜੇ ਦੇ ਤਿਉਹਾਰਾਂ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬਿਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ।
6 kwa mioyo kama tanuri, wao hupanga mipango yao ya udanganyifu. Hasira zao hulala usiku wote; asubuhi huwaka juu kama moto.
ਉਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਗੂੰ ਤਿਆਰ ਕੀਤਾ, ਜਦ ਉਹ ਘਾਤ ਵਿੱਚ ਬਹਿੰਦੇ ਹਨ, ਉਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ, ਸਵੇਰ ਨੂੰ ਉਹ ਭਾਂਬੜ ਵਾਲੀ ਅੱਗ ਵਾਂਗੂੰ ਬਲ ਉੱਠਦਾ ਹੈ।
7 Wote wamepata moto kama tanuru, na huwaangamiza wale wanaowatawala. Wafalme wao wote wameanguka; hakuna hata mmoja wao ananiita.
ਉਹ ਸਾਰੇ ਦੇ ਸਾਰੇ ਤੰਦੂਰ ਵਾਂਗੂੰ ਤੱਤੇ ਹਨ, ਅਤੇ ਉਹ ਆਪਣੇ ਨਿਆਂਈਆਂ ਨੂੰ ਖਾ ਜਾਂਦੇ ਹਨ, ਉਹਨਾਂ ਦੇ ਸਾਰੇ ਰਾਜੇ ਡਿੱਗ ਪਏ, ਉਹਨਾਂ ਦੇ ਵਿੱਚ ਕੋਈ ਨਹੀਂ ਜੋ ਮੈਨੂੰ ਪੁਕਾਰਦਾ ਹੈ।
8 Efraimu anajichanganya mwenyewe kati ya watu. Efraimu ni mkate ambayo haujawahi kugeuzwa.
ਇਫ਼ਰਾਈਮ ਆਪਣੇ ਆਪ ਨੂੰ ਲੋਕਾਂ ਨਾਲ ਰਲਾਉਂਦਾ ਹੈ, ਇਫ਼ਰਾਈਮ ਇੱਕ ਰੋਟੀ ਹੈ ਜੋ ਉਲਟਾਈ ਨਾ ਗਈ!
9 Wageni wamekula nguvu zake, lakini hajui. Nywele za mvi hunyunyiza juu yake, lakini hajui.
ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਇਹ ਨਹੀਂ ਜਾਣਦਾ। ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਇਹ ਨਹੀਂ ਜਾਣਦਾ।
10 Kiburi cha Israeli kinawashuhudia; hata hivyo, hawajarudi kwa Bwana, Mungu wao, wala hawakumtafuta licha ya hayo yote.
੧੦ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ।
11 Efraimu ni kama njiwa, baradhuli na asiye na busara, humwita kwenda Misri, kisha huruka kwenda Ashuru.
੧੧ਇਫ਼ਰਾਈਮ ਇੱਕ ਭੋਲੀ ਤੇ ਬੁੱਧਹੀਣ ਘੁੱਗੀ ਵਰਗਾ ਹੈ, ਉਹ ਮਿਸਰ ਨੂੰ ਪੁਕਾਰਦੇ ਹਨ, ਅੱਸ਼ੂਰ ਨੂੰ ਜਾਂਦੇ ਹਨ!
12 Wakienda, nitasambaza wavu wangu juu yao, nami nitawaangusha kama ndege wa angani. Nitawaadhibu katika kusonga kwao pamoja.
੧੨ਜਦ ਉਹ ਜਾਂਦੇ ਹਨ ਮੈਂ ਆਪਣਾ ਜਾਲ਼ ਉਹਨਾਂ ਦੇ ਉੱਤੇ ਵਿਛਾਵਾਂਗਾ, ਅਕਾਸ਼ ਦੇ ਪੰਛੀ ਵਾਂਗੂੰ ਮੈਂ ਉਹਨਾਂ ਨੂੰ ਹੇਠਾਂ ਲਾਹਵਾਂਗਾ, ਉਹਨਾਂ ਦੀ ਮੰਡਲੀ ਦੇ ਸੁਣਨ ਅਨੁਸਾਰ ਮੈਂ ਉਹਨਾਂ ਨੂੰ ਤਾੜਾਂਗਾ।
13 Ole wao! Kwa maana wamepotea kutoka kwangu. Uharibifu unawajia! Wao wameasi dhidi yangu! Napenda kuwaokoa, lakini waliongea uongo dhidi yangu.
੧੩ਹਾਏ ਉਹਨਾਂ ਨੂੰ! ਉਹ ਜੋ ਮੇਰੇ ਤੋਂ ਭਟਕ ਗਏ। ਬਰਬਾਦੀ ਉਹਨਾਂ ਲਈ! ਉਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ, ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ।
14 Wala hawakunililia kwa moyo wao wote, lakini wanaomboleza kwenye vitanda vyao. Wanakusanyika kwa ajili ya nafaka na divai mpya, nao wananiasi mimi.
੧੪ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ, ਪਰ ਮੇਰੇ ਤੋਂ ਬਾਗੀ ਰਹਿੰਦੇ ਹਨ।
15 Ingawa niliwafundisha na kuimarisha mikono yao, sasa wanapanga mabaya dhidi yangu.
੧੫ਮੈਂ ਉਹਨਾਂ ਦੀ ਬਾਂਹ ਨੂੰ ਸਿਖਾਇਆ ਤੇ ਤਕੜਾ ਕੀਤਾ, ਪਰ ਉਹ ਮੇਰੇ ਵਿਰੁੱਧ ਬੁਰਿਆਈ ਸੋਚਦੇ ਹਨ।
16 Wanarudi, lakini harudi kwangu, Niliye Juu. Wao ni kama upinde usiotumainika. Maofisa wao wataanguka kwa upanga kwa sababu ya udhalimu wa vinywa. Hii itakuwa ni aibu yao katika nchi ya Misri.
੧੬ਉਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਪਰਮੇਸ਼ੁਰ ਵੱਲ ਨਹੀਂ, ਉਹ ਨਕਲੀ ਧਣੁੱਖ ਵਰਗੇ ਹਨ। ਉਹਨਾਂ ਦੇ ਹਾਕਮ ਤਲਵਾਰ ਨਾਲ, ਉਹਨਾਂ ਦੀ ਜ਼ਬਾਨ ਦੀ ਕਾਹਲੀ ਦੇ ਕਾਰਨ ਡਿੱਗ ਪੈਣਗੇ, - ਇਹ ਮਿਸਰ ਦੇਸ ਵਿੱਚ ਉਹਨਾਂ ਦਾ ਠੱਠਾ ਹੋਵੇਗਾ।

< Hosea 7 >