< Yeremia 45 >

1 Hili ni neno ambalo Yeremia nabii alimwambia Baruku mwana wa Neria. Hii ilitokea wakati alipoandika kwenye kitabu maneno haya kwa imla ya Yeremia - hii ilikuwa katika mwaka wa nne wa Yehoyakimu mwana wa Yosia, mfalme wa Yuda, na alisema,
ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਲਿਖਿਆ ਕਿ
2 “Yahwe, Mungu wa Israel, asema hivi kwako, Baruku:
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਤੇਰੇ ਵਿਖੇ, ਹੇ ਬਾਰੂਕ, ਐਉਂ ਆਖਦਾ ਹੈ,
3 Umesema, Ole mimi, kwa kuwa Yahwe ameongeza uchungu wa maumivu. Kuugua kwangu kumenichosha; sipati pumziko.'
ਤੂੰ ਆਖਿਆ ਕਿ ਹਾਏ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ
4 Hivi ndivyo unapaswa kusema kwake: “Yahwe asema hivi: Ona, nilichojenga, sasa ninararua chini. Nilichopanda, sasa ninangoa. Hii ni kweli juu ya dunia.
ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ
5 Lakini unategema mambo makubwa kwa ajili yako? Usitegemee hayo. Uone, maafa yanakuja kwa binadamu wote - hii ni tamko la Yahwe - lakini ninakupa maisha yangu kama nyara popote utakakoenda.”
ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।

< Yeremia 45 >