< Ayubu 27 >

1 Ayubu akaendelea kuoengea na kusema,
ਅੱਯੂਬ ਨੇ ਤਰਕ ਦੇ ਕੇ ਆਖਿਆ,
2 “Kama aishivyo Mungu, ameniondolea haki yangu, Mwenyezi, aliyeyafanya machungu maisha yangu,
“ਜੀਉਂਦੇ ਪਰਮੇਸ਼ੁਰ ਦੀ ਸਹੁੰ ਜਿਸ ਨੇ ਮੇਰਾ ਨਿਆਂ ਪਲਟਾ ਦਿੱਤਾ, ਨਾਲੇ ਸਰਬ ਸ਼ਕਤੀਮਾਨ ਦੀ ਜਿਸ ਨੇ ਮੇਰੀ ਜਾਨ ਨੂੰ ਕੌੜਾ ਕੀਤਾ!
3 kadili uhai ungalimo ndani yangu uzima wa Mungu upo puani mwangu.
ਜਿੰਨਾਂ ਚਿਰ ਮੇਰਾ ਪ੍ਰਾਣ ਮੇਰੇ ਵਿੱਚ ਹੈ, ਅਤੇ ਪਰਮੇਸ਼ੁਰ ਦਾ ਸਾਹ ਮੇਰੀਆਂ ਨਾਸਾਂ ਵਿੱਚ ਹੈ,
4 Hakika midomo yangu haitanena uovu, wala ulimi wangu kunena uongo.
ਮੇਰਾ ਮੂੰਹ ਬਦੀ ਦੀਆਂ ਗੱਲਾਂ ਨਾ ਕਰੇਗਾ, ਮੇਰੀ ਜੀਭ ਝੂਠ ਨਾ ਬੋਲੇਗੀ!
5 Sitakiri kwamba mko sahihi; hata nifapo sitakana uadilifu wangu.
ਇਹ ਮੈਥੋਂ ਦੂਰ ਹੋਵੇ ਕਿ ਮੈਂ ਤੁਹਾਨੂੰ ਧਰਮੀ ਠਹਿਰਾਵਾਂ, ਮੈਂ ਆਪਣੇ ਮਰਨ ਤੱਕ ਆਪਣੀ ਖਰਿਆਈ ਨੂੰ ਨਾ ਛੱਡਾਂਗਾ।
6 Naishikilia haki yangu na sitaiacha; nafsi yangu haitanisuta kadili ninavyoishi.
ਮੈਂ ਆਪਣਾ ਧਰਮ ਤਕੜਾਈ ਨਾਲ ਫੜ੍ਹਿਆ, ਅਤੇ ਉਹ ਨੂੰ ਨਾ ਜਾਣ ਦਿਆਂਗਾ, ਮੇਰਾ ਦਿਲ ਮੈਨੂੰ ਉਮਰ ਭਰ ਉਲਾਹਮਾ ਨਾ ਦੇਵੇਗਾ।
7 Adui yangu na awe kama mwovu; anayeinuka kunyume changu na awe kama asiye haki.
“ਮੇਰਾ ਵੈਰੀ ਦੁਸ਼ਟ ਵਾਂਗੂੰ, ਅਤੇ ਮੇਰਾ ਵਿਰੋਧੀ ਬੁਰਿਆਰ ਵਾਂਗੂੰ ਹੋਵੇ।
8 Kwani tumaini la mwovu ni nini Mungu anapomwondoa, Mungu anapochukua uhai wake?
ਜਦ ਪਰਮੇਸ਼ੁਰ ਭਗਤੀਹੀਣ ਦੀ ਜਾਨ ਲੈ ਲਵੇ ਤਦ ਉਸ ਨੂੰ ਕੀ ਆਸ ਹੈ ਅਤੇ ਉਸ ਦੇ ਕੁਧਰਮ ਨਾਲ ਇਕੱਠੇ ਕੀਤੇ ਮਾਲ ਨੂੰ ਵੀ ਲੈ ਲਵੇ?
9 Je Mungu atasikiliza kilio chake tabu zinapompat?
ਜਦ ਦੁੱਖ ਉਹ ਦੇ ਉੱਤੇ ਆਵੇ ਤਾਂ ਕੀ ਪਰਮੇਸ਼ੁਰ ਉਹ ਦੀ ਦੁਹਾਈ ਸੁਣੇਗਾ?
10 Je atajifurahisha katika Mwenyezi na kumwita Mungu nyakati zote
੧੦ਕੀ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਵਿੱਚ ਮਗਨ ਰਹੇਗਾ, ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ?
11 Nitawafundisha kuhusu uwezo wa Mungu; sitabatilisha mawazo ya Mwenyezi.
੧੧“ਮੈਂ ਤੁਹਾਨੂੰ ਪਰਮੇਸ਼ੁਰ ਦੇ ਹੱਥ ਦੀ ਸ਼ਕਤੀ ਬਾਰੇ ਸਿਖਾਵਾਂਗਾ, ਜੋ ਕੁਝ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਵਿਖੇ ਹੈ, ਮੈਂ ਨਾ ਲੁਕਾਵਾਂਗਾ।
12 Tazama, ninyi nyote mmeona; kwa nini basi mmeongea yasiyo na maana.
੧੨ਵੇਖੋ, ਤੁਸੀਂ ਸਾਰਿਆਂ ਨੇ ਇਸ ਨੂੰ ਵੇਖਿਆ ਹੈ ਫਿਰ ਤੁਸੀਂ ਕਿਉਂ ਨਿਕੰਮੀਆਂ ਗੱਲਾਂ ਕਰਦੇ ਹੋ?
13 Hii ndiyo hatima ya waovu mbele za Mungu, urithi wa mtesaji aupokeao kutoka kwa Mwenyezi.
੧੩“ਇਹ ਪਰਮੇਸ਼ੁਰ ਵੱਲੋਂ ਦੁਸ਼ਟਾਂ ਦਾ ਹਿੱਸਾ ਹੈ, ਅਤੇ ਜ਼ਾਲਮਾਂ ਦਾ ਵਿਰਸਾ, ਜੋ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਲੈਂਦੇ ਹਨ, ਉਹ ਇਹੋ ਹੀ ਹੈ।
14 Ikiwa watoto wake wataongezeka, ni kwa upanga; uzao wake utakuwa na njaa.
੧੪ਜੇਕਰ ਉਹ ਦੇ ਪੁੱਤਰ ਬਹੁਤੇ ਹੋ ਜਾਣ ਤਾਂ ਵੀ ਤਲਵਾਰ ਉਹਨਾਂ ਦਾ ਹਿੱਸਾ ਹੈ, ਅਤੇ ਉਹ ਦੀ ਅੰਸ ਰੋਟੀ ਨਾਲ ਨਾ ਰੱਜੇਗੀ।
15 Wanaomsalia watauawa kwa tauni, na wajane wao hawatawaombolezea.
੧੫ਉਹ ਦੇ ਬਚੇ ਹੋਏ ਲੋਕ ਮਰ ਕੇ ਦਫ਼ਨਾਏ ਜਾਣਗੇ, ਅਤੇ ਉਹਨਾਂ ਦੀਆਂ ਵਿਧਵਾਵਾਂ ਨਾ ਰੋਣਗੀਆਂ।
16 Japokuwa waovu hurundika mali kama mavumbi,
੧੬ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ, ਅਤੇ ਮਿੱਟੀ ਦੇ ਢੇਰਾਂ ਵਾਂਗੂੰ ਬਸਤਰ ਤਿਆਰ ਕਰੇ,
17 na kukusanya mavazi kama udongo, atakusanya mavazi, lakini mwenye haki atavaa, na wasio na hatia watagawana mali.
੧੭ਉਹ ਤਿਆਰ ਤਾਂ ਕਰਾਵੇਗਾ ਪਰ ਧਰਮੀ ਉਸ ਨੂੰ ਪਾਉਣਗੇ, ਅਤੇ ਉਹ ਦੀ ਚਾਂਦੀ ਬੇਦੋਸ਼ੇ ਆਪਸ ਵਿੱਚ ਵੰਡ ਲੈਣਗੇ।
18 Hujenga nyumba yake kama buibui, kama kibanda cha muda afanyacho mlinzi.
੧੮ਉਹ ਆਪਣਾ ਘਰ ਮੱਕੜੀ ਵਾਂਗੂੰ ਬਣਾਉਂਦਾ ਹੈ, ਅਤੇ ਇੱਕ ਝੌਂਪੜੀ ਵਾਂਗੂੰ ਜਿਸ ਨੂੰ ਕੋਈ ਰਾਖ਼ਾ ਬਣਾਉਂਦਾ ਹੈ।
19 Hulala kitandani akiwa tajiri, lakini hataendelea hivyo; na afumbuapo macho, hana kitu.
੧੯ਉਹ ਧਨੀ ਹੋ ਕੇ ਲੰਮਾ ਪੈਂਦਾ ਹੈ, ਪਰ ਉਹ ਅਜਿਹਾ ਨਹੀਂ ਰਹੇਗਾ, ਉਹ ਆਪਣੀਆਂ ਅੱਖਾਂ ਖੋਲ੍ਹਦਾ ਅਤੇ ਉਹ ਦਾ ਕੁਝ ਰਹਿੰਦਾ ਹੀ ਨਹੀਂ,
20 Vitisho humpata kama maji, dhoruba humwondoa usiku.
੨੦ਭੈਅ ਹੜ੍ਹ ਵਾਂਗੂੰ ਉਹ ਦੇ ਉੱਤੇ ਆ ਪੈਂਦਾ ਹੈ, ਅਤੇ ਤੂਫ਼ਾਨ ਰਾਤ ਦੇ ਵੇਲੇ ਉਸ ਨੂੰ ਉਡਾ ਕੇ ਲੈ ਜਾਂਦਾ ਹੈ।
21 Upepo wa mashariki umwondoa, naye huondoka; humwondoa mahali pake.
੨੧ਪੂਰਬੀ ਹਵਾ ਉਸ ਨੂੰ ਚੁੱਕ ਕੇ ਲੈ ਜਾਂਦੀ ਹੈ ਅਤੇ ਉਹ ਚਲਾ ਜਾਂਦਾ ਹੈ, ਉਹ ਉਸ ਨੂੰ ਉਸ ਦੇ ਥਾਂ ਤੋਂ ਹੂੰਝ ਕੇ ਲੈ ਜਾਂਦੀ ਹੈ।
22 Humpiga bila kukoma; hujaribu kumnasua katika uwezo wake.
੨੨ਕਿਉਂਕਿ ਪਰਮੇਸ਼ੁਰ ਬਿਨ੍ਹਾਂ ਤਰਸ ਖਾਧੇ ਉਸ ਉੱਤੇ ਬਿਪਤਾ ਪਵੇਗਾ, ਉਹ ਉਸ ਦੇ ਹੱਥੋਂ ਨੱਠੇਗਾ।
23 Unampigia makofi kwa kejeli; humwondoa mahali pake.
੨੩ਲੋਕ ਉਸ ਦੇ ਉੱਤੇ ਤਾੜੀਆਂ ਵਜਾਉਣਗੇ, ਅਤੇ ਉਸ ਉੱਤੇ ਫੁੰਕਾਰਨਗੇ ਕਿ ਉਹ ਆਪ ਸਥਾਨ ਤੇ ਨਾ ਰਹਿ ਸਕੇਗਾ।”

< Ayubu 27 >