< Ayubu 39 >
1 Je unajua ni wakati gani mbuzi mwitu huzaa watoto wao katika miamba? Je waweza kuwangalia paa wakati wanapozaa watoto wao?
੧“ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈਂ?
2 Waweza kuhesabu miezi ya kuchukua mimba? Je unaujua muda ambao huzaa watoto wao?
੨ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈਂ?
3 Wanainama chini na kuzaa watoto wao, na kisha maumivu yao ya uzazi yanaishi.
੩ਉਹ ਝੁੱਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ, ਉਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ।
4 Watoto wao huwa na nguvu na kukua katika uwanda wa wazi; hutoka nje na hawarudi tena.
੪ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ, ਉਹ ਨਿੱਕਲ ਜਾਂਦੇ ਹਨ ਅਤੇ ਮੁੜ ਉਹਨਾਂ ਕੋਲ ਨਹੀਂ ਆਉਂਦੇ।
5 Ni nani huwaacha punda mwitu waende huru? Je nani amevilegeza vifungo vya punda wepesi,
੫“ਕਿਸ ਨੇ ਜੰਗਲੀ ਗਧੇ ਨੂੰ ਖੁੱਲ੍ਹਾ ਛੱਡਿਆ, ਜਾਂ ਕਿਸ ਨੇ ਉਸ ਦੇ ਬੰਧਨ ਖੋਲ੍ਹੇ,
6 ni nyumba ya nani nimeifanya katika Araba, au nyumba yake katika nchi ya chumvi?
੬ਉਸ ਦਾ ਨਿਵਾਸ ਮੈਂ ਖੁੱਲ੍ਹੇ ਮੈਦਾਨ ਨੂੰ ਠਹਿਰਾਇਆ, ਅਤੇ ਉਹ ਦਾ ਵਸੇਬਾ ਖ਼ਾਰੀ ਭੂਮੀ ਨੂੰ?
7 Hucheka kwa dharau katika kelele katika mji; hasikilizi kelele za mwongozaji.
੭ਉਹ ਨਗਰ ਦੇ ਰੌਲ਼ੇ ਉੱਤੇ ਹੱਸਦਾ ਹੈ, ਉਹ ਹੱਕਣ ਵਾਲੇ ਦੇ ਸ਼ੋਰ ਨੂੰ ਨਹੀਂ ਸੁਣਦਾ।
8 Hutembeatembea juu ya milima kama malisho yake; huko hutafuta kila mmea ulio wa kijani kwa ajili ya kula.
੮ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ, ਉਹ ਹਰ ਇੱਕ ਹਰੀ ਚੀਜ਼ ਦੀ ਭਾਲ ਕਰਦਾ ਹੈ।
9 Je nyati atakuwa na furaha kukutumikia? Je atakubali kukaa katika zizi lako?
੯“ਕੀ ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ, ਜਾਂ ਤੇਰੀ ਖੁਰਲੀ ਉੱਤੇ ਰਾਤ ਕੱਟੇਗਾ?
10 Waweza kumwongoza nyati kulima mtaro kwa kamba? Je atachimba bonde kwa ajili yako?
੧੦ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ? ਜਾਂ ਉਹ ਘਾਟੀਆਂ ਵਿੱਚ ਤੇਰੇ ਪਿੱਛੇ-ਪਿੱਛੇ ਸੁਹਾਗਾ ਫੇਰੇਗਾ?
11 Je waweza kumtumaini kwasababu ya nguvu zake nyingi? Je waweza kumwachia kazi yako ili aifanye?
੧੧ਕੀ ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹ ਦੇ ਉੱਤੇ ਭਰੋਸਾ ਕਰੇਂਗਾ, ਅਤੇ ਆਪਣਾ ਕੰਮ-ਧੰਦਾ ਉਹ ਦੇ ਉੱਤੇ ਛੱਡੇਂਗਾ?
12 Je waweza kumtegemea akuletee nyumbani nafaka, au kukusanya nafaka katika uwanda wako wa kupuria?
੧੨ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ?
13 Mabawa ya mbuni hupunga kwa majivuno, bali je mabawa na manyoya yana upendo?
੧੩“ਸ਼ੁਤਰਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ?
14 Kwa maana huuacha mayai yake katika nchi, na huyaacha yapate joto katika mavumbi;
੧੪ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਮਿੱਟੀ ਉੱਤੇ ਉਹਨਾਂ ਨੂੰ ਗਰਮ ਰੱਖਦੀ ਹੈ,
15 husahau kuwa mguu waweza kuyaharibu au kwamba mnyama mwitu aweza kuyakanyaga.
੧੫ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ, ਅਤੇ ਖੇਤ ਦਾ ਕੋਈ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ।
16 Huyatendea vibaya makinda yake kana kwamba si yake; haogopi kwamba kazi yake yaweza kupotea bure,
੧੬ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਜਿਵੇਂ ਉਹ ਉਸ ਦੇ ਨਹੀਂ, ਭਾਵੇਂ ਉਸ ਦੀ ਪੀੜਾ ਅਕਾਰਥ ਜਾਵੇ, ਉਹ ਬੇਚਿੰਤ ਹੈ,
17 kwasababu Mungu amemnyima hekima na hajampa ufahamu wowote.
੧੭ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ, ਅਤੇ ਉਸ ਨੂੰ ਸਮਝ ਨਹੀਂ ਬਖ਼ਸ਼ੀ।
18 Na wakati anapokimbia kwa haraka, huwacheka kwa dharau farasi na mpanda farasi wake.
੧੮ਜਦ ਉਹ ਨੱਠਣ ਲਈ ਉੱਠਦੀ ਹੈ, ਤਾਂ ਘੋੜੇ ਅਤੇ ਉਸ ਦੇ ਅਸਵਾਰ ਉੱਤੇ ਹੱਸਦੀ ਹੈ!
19 Je umempa farasi nguvu zake? Je umeivika shingo yake kwa manyoya?
੧੯“ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ?
20 Je umemfanya aruke kama panzi? Enzi ya mlio wake ni wa kutisha.
੨੦ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ? ਉਹ ਦੇ ਫੁਰਾਟੇ ਦੀ ਸ਼ਾਨ ਭਿਆਨਕ ਹੈ!
21 Hurarua kwa nguvu na kufurahia katika nguvu zake; hukimbia upesi kukutana na silaha.
੨੧ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਹਥਿਆਰਬੰਦਾਂ ਦੇ ਟਾਕਰੇ ਲਈ ਨਿੱਕਲਦਾ ਹੈ।
22 Huidharau hofu na hashangazwi; huwa harudi nyuma kutoka katika upanga.
੨੨ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ!
23 Podo hugongagonga ubavuni mwake, pamoja na mkuki unaong'aa na fumo.
੨੩ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।
24 Huimeza nchi kwa hasira na ghadhabu; katika sauti ya tarumbeta, hawezi kusimama sehemu moja.
੨੪ਉਹ ਜੋਸ਼ ਅਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਤਾਂ ਉਹ ਖੜ੍ਹਾ ਨਹੀਂ ਰਹਿੰਦਾ।
25 Wakati wowote tarumbeta inapolia, husema, 'Ooh! Huisikia harufu ya vita kutoka mbali - vishindo vya radi za makamanda na makelele.
੨੫ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੁੰਘ ਲੈਂਦਾ ਹੈ, ਅਤੇ ਸੈਨਾਪਤੀ ਦੀ ਗੱਜ ਅਤੇ ਲਲਕਾਰ ਨੂੰ ਵੀ!
26 Je ni kwa hekima yako kwamba mwewe hupaa juu, na ya kuwa huyanyosha mabawa yake kwa upande wa kusini?
੨੬“ਕੀ ਬਾਜ਼ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ?
27 Je ni kwa agizo lako kwamba tai huruka juu na kufanya kiota chake katika sehemu za juu?
੨੭ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ?
28 Huishi katika majabali na hufanya makao yake katika vilele vya majabali, na ngomeni.
੨੮ਉਹ ਟਿੱਲੇ ਉੱਤੇ ਵੱਸਦਾ ਹੈ, ਟਿੱਲੇ ਦੀ ਟੀਸੀ ਉੱਤੇ ਅਤੇ ਪੱਕੇ ਸਥਾਨ ਵਿੱਚ ਰਹਿੰਦਾ ਹੈ।
29 Kutoka huko hutafuta mawindo; macho yake huyaona mawindo kutoka mbali.
੨੯ਉੱਥੋਂ ਉਹ ਆਪਣਾ ਭੋਜਣ ਲੱਭ ਲੈਂਦਾ ਹੈ, ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ।
30 Makinda yake hunywa damu pia; na pale walipo watu wafu, ndipo na yeye alipo.
੩੦ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਲੋਕ ਹੁੰਦੇ ਹਨ, ਉੱਥੇ ਉਹ ਵੀ ਹੁੰਦਾ ਹੈ।”