< Joeli 2 >

1 Piga tarumbeta katika Sayuni, na piga kelele juu ya mlima wangu mtakatifu! Wakazi wote wa nchi watetemeke kwa hofu; maana siku ya Bwana inakuja; Hakika iko karibu.
ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!
2 Ni siku ya giza na weusi, siku ya mawingu na giza nene. Kama asubuhi inayoenea kwenye milima, jeshi kubwa na la nguvu linakaribia. Hakujawahi kuwako jeshi kama hilo, na hakutakuwa tena, hata baada ya vizazi vingi.
ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ!
3 Moto unatumia kila kitu mbele yake, na nyuma yake moto unawaka. Nchi hiyo ni kama bustani ya Edeni mbele yake, lakini nyuma yake kuna jangwa lililoharibika. Hakika hakuna chochote kitakayotoroka.
ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ।
4 Muonekano wa jeshi ni kama farasi, na wanakimbia kama wapanda farasi.
ਉਹਨਾਂ ਦਾ ਰੂਪ ਘੋੜਿਆਂ ਦੇ ਰੂਪ ਵਰਗਾ ਹੈ, ਉਹ ਜੰਗੀ ਘੋੜਿਆਂ ਵਾਂਗੂੰ ਦੌੜਦੇ ਹਨ।
5 Wanaruka kwa kelele kama ile ya magari juu ya vilele vya milima, kama kelele za muale wa moto ambao huangamiza majani, kama jeshi la nguvu lililo tayari kwa vita.
ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਚੱਲਣ ਦੇ ਸ਼ੋਰ ਵਾਂਗੂੰ ਕੁੱਦਦੇ ਹਨ ਅਤੇ ਅੱਗ ਦੀ ਲੰਬ ਵਾਂਗੂੰ ਹਨ, ਜਿਹੜੀ ਪਰਾਲੀ ਨੂੰ ਭਸਮ ਕਰਦੀ ਹੈ, ਜਿਵੇਂ ਬਲਵੰਤ ਲੋਕ ਲੜਾਈ ਲਈ ਕਤਾਰਾਂ ਬੰਨ੍ਹਦੇ ਹਨ!
6 Mbele yao watu wako katika maumivu na nyuso zao zote zinakuwa za rangi.
ਉਹਨਾਂ ਦੇ ਅੱਗੇ ਲੋਕ ਤੜਫ਼ ਉੱਠਦੇ ਹਨ, ਸਾਰੇ ਮੂੰਹ ਪੀਲੇ ਪੈ ਜਾਂਦੇ ਹਨ।
7 Wanakimbia kama wapiganaji wenye nguvu; wanapanda kuta kama askari; wanasonga, kila mmoja kwa hatua, na hawavunji safu zao.
ਉਹ ਸੂਰਮਿਆਂ ਵਾਂਗੂੰ ਦੌੜਦੇ ਹਨ, ਉਹ ਯੋਧਿਆਂ ਵਾਂਗੂੰ ਸ਼ਹਿਰਪਨਾਹ ਉੱਤੇ ਚੜ੍ਹਦੇ ਹਨ, ਉਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਉਹਨਾਂ ਵਿੱਚੋਂ ਕੋਈ ਆਪਣੀ ਕਤਾਰ ਤੋਂ ਬਾਹਰ ਨਹੀਂ ਤੁਰਦਾ।
8 Wala hakuna mmoja anayemsukuma mwingine kando; wanasonga, kila mmoja katika njia yake; wao huvunja kwa njia ya ulinzi na si kuanguka nje ya mstari.
ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਉਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਉਹਨਾਂ ਦੀ ਕਤਾਰ ਨਹੀਂ ਟੁੱਟਦੀ।
9 Wanakimbilia jiji, wanakimbia kwenye ukuta, wanapanda ndani ya nyumba, na hupita kupitia madirisha kama wezi.
ਉਹ ਸ਼ਹਿਰ ਉੱਤੇ ਟੁੱਟ ਪੈਂਦੇ ਹਨ, ਉਹ ਸ਼ਹਿਰਪਨਾਹ ਉੱਤੇ ਦੌੜਦੇ ਹਨ, ਉਹ ਚੋਰਾਂ ਵਾਂਗੂੰ ਖਿੜਕੀਆਂ ਰਾਹੀਂ ਘਰਾਂ ਵਿੱਚ ਵੜ ਜਾਂਦੇ ਹਨ!
10 Nchi hutikisika mbele yao, mbingu hutetemeka, jua na mwezi ni giza, na nyota zinaacha kuangaza.
੧੦ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ।
11 Bwana huinua sauti yake mbele ya jeshi lake; maana wapiganaji wake ni wengi sana; kwa maana wao ni wenye nguvu, wale wanaofanya amri zake. Kwa maana siku ya Bwana ni kubwa na ya kutisha sana. Nani anayeweza kuishi?
੧੧ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ! ਕੌਣ ਉਸ ਨੂੰ ਸਹਿ ਸਕਦਾ ਹੈ?
12 “Lakini hata sasa,” asema Bwana, “Nirudieni mimi kwa mioyo yenu yote. Haraka, lia na omboleza.”
੧੨ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।
13 Rarueni miyoyo yenu, si mavazi yenu tu, na kurudi kwa Bwana Mungu wenu. Kwa maana ni mwenye neema na mwenye huruma, si mwepesi wa hasira na wingi katika uaminifu wa agano, na angependa kugeuka kutokana na adhabu.
੧੩ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।
14 Nani anajua? Labda angegeuka na kuwa na huruma, na kuacha baraka nyuma yake, sadaka ya unga na sadaka ya kinywaji kwa Bwana, Mungu wenu?
੧੪ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ?
15 Piga tarumbeta huko Sayuni, itisha kwa ajili ya funga takatifu, na itisheni kusanyiko takatifu.
੧੫ਸੀਯੋਨ ਵਿੱਚ ਤੁਰ੍ਹੀ ਫੂਕੋ! ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ!
16 Kusanyeni watu, wito kwa kusanyiko takatifu. Kusanya wazee, kukusanya watoto na watoto wachanga. Bwana arusi waweze kutoka nje ya vyumba vyao, na bibi arusi kutoka kwenye vyumba vyao.
੧੬ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬਜ਼ੁਰਗਾਂ ਨੂੰ ਸੱਦੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ!
17 Basi makuhani, watumishi wa Bwana, waliao kati ya patakatifu na madhabahu. Wawaambie, Waitie watu wako, Ee Bwana, wala usitoe urithi wako kwa aibu, ili mataifa watawawale juu yao. Kwa nini wanapaswa kusema kati ya mataifa, “Yuko wapi Mungu wao?”
੧੭ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ। ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ?
18 Ndipo Bwana alikuwa mwenye bidii kwa nchi yake na kuwahurumia watu wake.
੧੮ਤਦ ਯਹੋਵਾਹ ਆਪਣੇ ਦੇਸ਼ ਲਈ ਅਣਖੀ ਹੋਇਆ ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ।
19 Bwana akawajibu watu wake, Tazama, nitawaletea nafaka, divai mpya, na mafuta. Utaridhishwa nao, wala sitawafanya kuwa aibu kati ya mataifa.
੧੯ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮਧ ਅਤੇ ਤੇਲ ਭੇਜਾਂਗਾ ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਨਿੰਦਿਆ ਦਾ ਕਾਰਨ ਨਹੀਂ ਬਣਾਵਾਂਗਾ।
20 Nitawaondoa washambuliaji wa kaskazini mbali nanyi, na nitawapitisha katika nchi kavu na iliyoachwa. Sehemu ya mbele ya jeshi lao itaingia bahari ya mashariki, na sehemuya nyuma itaingia bahari ya magharibi. Uvundo wake utainuka juu, na harufu yake mbaya itainuka juu. Hakika, amefanya mambo makuu.
੨੦ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ। ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜਿਆਂਧ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ।
21 Msiogope, nchi, shangilieni na kufurahi, kwa kuwa Bwana atafanya mambo makuu.
੨੧ਹੇ ਦੇਸ਼, ਨਾ ਡਰ! ਖੁਸ਼ੀ ਮਨਾ ਤੇ ਅਨੰਦ ਹੋ, ਕਿਉਂ ਜੋ ਯਹੋਵਾਹ ਨੇ ਵੱਡੇ-ਵੱਡੇ ਕੰਮ ਕੀਤੇ!
22 Usiogope, wanyama wa kondeni, kwa kuwa malisho ya jangwa yatakua, miti itazaa matunda yake, na miti ya mizabibu na mizabibu itazaa mavuno yao yote.
੨੨ਹੇ ਮੈਦਾਨ ਦੇ ਪਸ਼ੂਓ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਾਰਗਾਹਾਂ ਹਰੀਆਂ ਹੋ ਗਈਆਂ ਹਨ, ਰੁੱਖ ਆਪਣੇ ਫਲ ਦਿੰਦੇ ਹਨ, ਹੰਜ਼ੀਰ ਅਤੇ ਅੰਗੂਰੀ ਵੇਲਾਂ ਆਪਣਾ ਪੂਰਾ ਬਲ ਵਿਖਾਉਂਦੀਆਂ ਹਨ।
23 Furahini, enyi watu wa Sayuni, na kufurahi katika Bwana, Mungu wenu. Kwa maana atakupa mvua ya vuli kwa kiasi na kuleta mvua kwa ajili yenu, mvua ya vuli na mvua ya masika kama hapo awali.
੨੩ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।
24 Sakafu ya kupepetea zitajaa ngano, na vyombo vitafurika kwa divai mpya na mafuta.
੨੪ਪਿੜ ਅੰਨ ਨਾਲ ਭਰ ਜਾਣਗੇ ਅਤੇ ਹੌਦਾਂ ਮਧ ਅਤੇ ਤੇਲ ਨਾਲ ਉੱਛਲਣਗੀਆਂ।
25 “Nitawawezesha miaka ya mazao ambayo nzige walikula, Palale, nzige, na nzige wakuteketeza - jeshi langu lenye nguvu ambalo nimelituma kati yenu.
੨੫ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।
26 Mutakula chakula tele na kushiba, na kulitukuza jina la Bwana, Mungu wenu, aliyefanya miujiza kati yenu, wala sitawaletea tena watu wangu.
੨੬ਤੁਸੀਂ ਢਿੱਡ ਭਰ ਕੇ ਖਾਓਗੇ ਅਤੇ ਰੱਜ ਜਾਓਗੇ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ਼ ਕੰਮ ਕੀਤੇ ਹਨ, ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
27 Utajua ya kwamba mimi niko kati ya Israeli, na kwamba mimi ni Bwana, Mungu wako, wala hakuna mwingine, wala sitawaletea aibu watu wangu.
੨੭ਤਦ ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
28 Itakuwa baada ya hayo nitamimina Roho yangu juu ya wenye mwili yote, na wana wenu na binti zenu watatabiri. Wazee wenu wataota ndoto, vijana wenu wataona maono.
੨੮ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।
29 Pia juu ya watumishi na watumishi wa kike, siku hizo nitaimimina Roho wangu.
੨੯ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ।
30 Nitaonyesha maajabu mbinguni na duniani, damu, moto na nguzo za moshi.
੩੦ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅਤੇ ਅੱਗ ਅਤੇ ਧੂੰਏਂ ਦਾ ਥੰਮ੍ਹ।
31 Jua litakuwa giza na mwezi kuwa damu, kabla ya siku kuu na ya kutisha ya Bwana itakapokuja.
੩੧ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ!
32 Itakuwa kwamba kila mtu anayeita jina la Yahweh ataokolewa. Kwa maana juu ya Mlima Sayuni na Yerusalemu watakuwa na wale waliokoka, kama Bwana alivyosema, na kati ya wale walisalia, wale ambao Bwana anawaita.
੩੨ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ।

< Joeli 2 >