< Yoshua 2 >

1 Kisha Yoshua mwana wa Nuni aliwatuma watu wawili kwa siri kama wapelelezi kutoka Shitimu. Akisema, “Nendeni mkaiangalie nchi, hasa Yeriko.” Walienda na wakafika katika nyumba ya kahaba ambaye jina lake ni Rahabu, na wakalala hapo.
ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ।
2 Mfalme wa Yeriko aliambiwa, “Tazama watu wa Israeli wamekuja kuipeleleza nchi.”
ਤਦ ਯਰੀਹੋ ਦੇ ਰਾਜੇ ਨੂੰ ਆਖਿਆ ਗਿਆ ਕਿ ਵੇਖੋ, ਅੱਜ ਦੀ ਰਾਤ ਇਸਰਾਏਲੀਆਂ ਵਿੱਚੋਂ ਮਨੁੱਖ ਇਸ ਦੇਸ ਦਾ ਭੇਦ ਲੈਣ ਲਈ ਆਏ ਹੋਏ ਹਨ।
3 Mfalme akatuma neno kwa Rahabu kusema, “Watoe watu waliokuja kwako ambao wameingia nyumbani mwako, kwa kuwa wamekuja kuipeleleza nchi yote.”
ਤਦ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਸੁਨੇਹਾ ਭੇਜਿਆ ਕਿ ਉਹਨਾਂ ਮਨੁੱਖਾਂ ਨੂੰ ਲਿਆ ਜਿਹੜੇ ਤੇਰੇ ਕੋਲ ਆਏ ਹਨ ਅਤੇ ਤੇਰੇ ਘਰ ਵਿੱਚ ਠਹਿਰੇ ਹਨ ਕਿਉਂ ਜੋ ਉਹ ਸਾਰੇ ਦੇਸ ਦਾ ਭੇਤ ਲੈਣ ਆਏ ਹਨ।
4 Lakini mwanamke alikuwa amekwisha kuwachukua wale watu wawili na kuwaficha. Na akasema, “Ndiyo, watu walikuja kwangu, lakini sikujua walikotoka.
ਉਸ ਔਰਤ ਨੇ ਦੋਵੇਂ ਮਨੁੱਖਾਂ ਨੂੰ ਲੁਕਾ ਦਿੱਤਾ ਅਤੇ ਇਸ ਤਰ੍ਹਾਂ ਆਖਿਆ ਕਿ ਉਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਉਹ ਕਿੱਥੋਂ ਦੇ ਸਨ।
5 Ilipokuwa jioni wakati wa kufungwa kwa lango la mji, waliondoka. Sijui mahali walikoelekea. Mnaweza kuwakamata kama mtawafuata upesi.
ਜਦ ਹਨ੍ਹੇਰਾ ਹੋਇਆ ਅਤੇ ਫਾਟਕ ਬੰਦ ਕਰਨ ਦਾ ਵੇਲਾ ਸੀ ਤਾਂ ਉਹ ਮਨੁੱਖ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਉਹ ਮਨੁੱਖ ਕਿੱਥੇ ਚੱਲੇ ਗਏ। ਛੇਤੀ ਨਾਲ ਉਹਨਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ।
6 Lakini yeye aliwapandisha juu darini na kuwaficha kwa mabua ya kitani ambayo alikuwa ameyalaza darini.
ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ।
7 Hivyo, watu waliwafuatilia njiani iliyoeleka katika vivuko vya Yordani. Na milango ilifungwa mara tu baada ya wale watu waliofuata kutoka nje.
ਮਨੁੱਖ ਉਹਨਾਂ ਦੇ ਪਿੱਛੇ ਯਰਦਨ ਦੇ ਰਾਹ ਪੱਤਣ ਤੱਕ ਗਏ ਅਤੇ ਜਿਸ ਵੇਲੇ ਉਹਨਾਂ ਦਾ ਪਿੱਛਾ ਕਰਨ ਵਾਲੇ ਬਾਹਰ ਨਿੱਕਲ ਗਏ ਤਾਂ ਉਹਨਾਂ ਨੇ ਫਾਟਕ ਬੰਦ ਕਰ ਲਿਆ।
8 Wale wanaume walikuwa hajalala usiku, wakati alipowaendea kule darini.
ਉਹਨਾਂ ਦੇ ਸੌਣ ਤੋਂ ਪਹਿਲਾਂ ਉਹ ਉਹਨਾਂ ਕੋਲ ਛੱਤ ਉੱਤੇ ਗਈ।
9 Akawaambia, “Ninajua kwamba Yahweh amewapa ninyi nchi na kwamba hofu juu yenu imetuingia. Watu wote wanaoishi katika nchi watayeyuka mbele yenu.
ਉਹਨਾਂ ਨੂੰ ਆਖਿਆ ਕਿ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਆ ਪਿਆ ਹੈ ਅਤੇ ਇਸ ਦੇਸ ਦੇ ਵਸਨੀਕ ਤੁਹਾਡੇ ਤੋਂ ਘਬਰਾ ਗਏ ਹਨ।
10 Tumesikia jinsi ambavyo Yahweh alivyokausha maji ya Bahari ya Mianzi kwa ajili yenu wakati mkitoka Misri. Na tumesikia mlichokifanya kwa wafalme wawili wa Waamori walioko upande mwingine wa Yordani - Sihoni na Ogu - ambao mmewaangamiza kabisa.
੧੦ਕਿਉਂ ਜੋ ਅਸੀਂ ਸੁਣਿਆ ਹੈ ਕਿ ਜਿਸ ਵੇਲੇ ਤੁਸੀਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਸਾਹਮਣੇ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸੀਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਵਰਤਾਓ ਕੀਤਾ ਜਿਨ੍ਹਾਂ ਨੂੰ ਤੁਸੀਂ ਮਾਰ ਸੁੱਟਿਆ।
11 Mara tu tuliposikia, mioyo yetu iliyeyuka na hapakuwa na ujasiri wowote uliosalia kwa mtu yeyote - kwa kuwa Yahweh Mungu wenu, ni Mungu aliye juu mbinguni na chini duniani.
੧੧ਜਦ ਅਸੀਂ ਸੁਣਿਆ ਤਾਂ ਸਾਡੇ ਮਨ ਪਿਘਲ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਸਵਰਗ ਵਿੱਚ ਅਤੇ ਧਰਤੀ ਉੱਤੇ ਉਹੀ ਇੱਕੋ ਪਰਮੇਸ਼ੁਰ ਹੈ।
12 Sasa basi, tafadhali mniapie kwa Yahweh kwamba kama nilivyokuwa mwema kweu, nanyi pia mtaitendea mema nyumba ya baba yangu. Nipeni ishara ya uhakika
੧੨ਇਸ ਲਈ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸਹੁੰ ਖਾਓ ਇਸ ਲਈ ਕਿ ਜਿਵੇਂ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ, ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕੀ ਨਿਸ਼ਾਨੀ ਮੈਨੂੰ ਦਿਓ।
13 kwamba mtanihifadhi maisha ya baba, mama, kaka, dada zangu na famiie zao, na kwamba mtatuokoa kutoka katika kifo.
੧੩ਕਿ ਮੇਰੇ ਪਿਤਾ, ਮੇਰੀ ਮਾਤਾ, ਮੇਰੇ ਭਰਾਵਾਂ, ਮੇਰੀਆਂ ਭੈਣਾਂ ਨੂੰ ਅਤੇ ਜੋ ਕੁਝ ਉਹਨਾਂ ਦਾ ਹੈ ਜੀਉਂਦਾ ਰੱਖੋਗੇ ਅਤੇ ਸਾਡੀਆਂ ਜਾਨਾਂ ਨੂੰ ਮੌਤ ਤੋਂ ਬਚਾਓਗੇ।
14 Wanaume wakamjibu, “maisha yetu kwa ajili ya yenu, hata kifo! Kama hamtasema habari zetu, na Yahweh akisha kutupa nchi hii, tutakuwa wenye huruma na waaminifu kwenu.”
੧੪ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇਕਰ ਤੁਸੀਂ ਸਾਡੀ ਇਹ ਗੱਲ ਨਾ ਦੱਸੋ ਤਾਂ ਤੁਹਾਡੀ ਜਾਨ ਦੇ ਬਦਲੇ ਸਾਡੀ ਜਾਨ ਹੈ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਇਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਿਵਹਾਰ ਕਰਾਂਗੇ।
15 hivyo aliwashusha chini kwa kupitia dirishani kwa kutumia kamba. Nyumba ambayo alikuwa anaishi ilijengwa katika ukuta wa mji.
੧੫ਉਹ ਨੇ ਉਹਨਾਂ ਨੂੰ ਰੱਸੇ ਨਾਲ ਖਿੜਕੀ ਦੇ ਵਿੱਚ ਦੀ ਉਤਾਰ ਦਿੱਤਾ ਕਿਉਂ ਜੋ ਉਹ ਦਾ ਘਰ ਸ਼ਹਿਰ ਦੀ ਚਾਰ-ਦੀਵਾਰੀ ਦੇ ਨਾਲ ਲੱਗਦਾ ਸੀ ਅਤੇ ਉਹ ਉਸੇ ਸ਼ਹਿਰ ਵਿੱਚ ਰਹਿੰਦੀ ਸੀ।
16 Akawaambia, “Nendeni milimani la sivyo watu waliowafuata watawaona. Jificheni huko kwa siku tatu mpaka watu waliowafuata watakaporudi. Kisha nendeni zenu.”
੧੬ਉਸ ਨੇ ਉਹਨਾਂ ਨੂੰ ਆਖਿਆ, ਪਰਬਤ ਵੱਲ ਚਲੇ ਜਾਓ ਕਿਤੇ ਅਜਿਹਾ ਨਾ ਹੋਵੇ ਕਿ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਇਸ ਲਈ ਤੁਸੀਂ ਤਿੰਨਾਂ ਦਿਨਾਂ ਤੱਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੱਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਚਲੇ ਜਾਇਓ।
17 Wanaume wakamwambia, “Hatutakuwa tumefungwa na ahadi ulizotufanya tuape mbele zako, kama hautalifanya hili.
੧੭ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਇਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ।
18 Tutakapokuja katika nchi, ni lazima uifunge kamba hii nyekundu katika dirisha ulilotushushia chini, na utawakusanya katika nyumba baba yako, mama yako, kaka zako na wote wa nyumba ya baba yako.
੧੮ਵੇਖ, ਜਦ ਅਸੀਂ ਇਸ ਦੇਸ ਵਿੱਚ ਆਵਾਂਗੇ ਤਾਂ ਇਹ ਲਾਲ ਸੂਤ ਦੀ ਡੋਰੀ ਇਸ ਖਿੜਕੀ ਨਾਲ ਬੰਨ੍ਹੀ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਿਆਂ ਕਰੀਂ।
19 Na yeyote aendaye mtaani nje ya milango ya nyumba yako, damu yao itakuwa juu ya vichwa vyao na hatutakuwa na hatia yoyote. Lakini kama mkono utanyoshwa juu ya mtu yeyote aliye pamoja nawe katika nyumba, damu yake itakuwa juu ya vichwa vyetu.
੧੯ਤਦ ਇਸ ਤਰ੍ਹਾਂ ਹੋਵੇਗਾ ਕਿ ਜੋ ਕੋਈ ਤੇਰੇ ਘਰ ਦੇ ਬੂਹੇ ਵਿੱਚੋਂ ਗਲੀ ਵਿੱਚ ਨਿੱਕਲ ਕੇ ਜਾਵੇਗਾ ਉਸ ਦਾ ਖੂਨ ਉਸ ਦੇ ਸਿਰ ਉੱਤੇ ਹੋਵੇਗਾ ਅਤੇ ਅਸੀਂ ਬੇਦੋਸ਼ ਹੋਵਾਂਗੇ ਅਤੇ ਜੇ ਕੋਈ ਤੇਰੇ ਕੋਲ ਘਰ ਵਿੱਚ ਹੋਵੇਗਾ ਉਸ ਦੇ ਉੱਤੇ ਜੇ ਕਿਸੇ ਦਾ ਹੱਥ ਉੱਠੇਗਾ ਤਾਂ ਉਸ ਦਾ ਖੂਨ ਸਾਡੇ ਸਿਰ ਉੱਤੇ ਹੋਵੇਗਾ।
20 Na ikiwa utaongea juu ya suala letu, tutakuwa huru dhidi ya kiapo ulichotuapisha.
੨੦ਜੇਕਰ ਤੂੰ ਸਾਡੀ ਇਹ ਗੱਲ ਦੱਸ ਦੇਵੇਂਗੀ ਤਾਂ ਉਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ।
21 Rahabu akawajibu, “Yote mliyosema nayatimie.” Akawatoa mbali na wakaondoka. Kisha akaifunga kamba nyekundu katika dirisha.
੨੧ਉਸ ਨੇ ਆਖਿਆ, ਤੁਹਾਡੀ ਗੱਲ ਅਨੁਸਾਰ ਹੋਵੇ। ਸੋ ਉਹ ਨੇ ਉਹਨਾਂ ਨੂੰ ਭੇਜ ਦਿੱਤਾ ਤਾਂ ਉਹ ਚਲੇ ਗਏ ਅਤੇ ਉਹ ਨੇ ਲਾਲ ਸੂਤ ਦੀ ਡੋਰੀ ਖਿੜਕੀ ਨਾਲ ਬੰਨ੍ਹ ਦਿੱਤੀ।
22 Wakaondoka na kwenda juu milimani na walikaa huko kwa siku tatu hadi pale wale waliowafuatilia waliporudi. Wale waliowafuata walitafuta njiani pote bila kuwaona.
੨੨ਤਾਂ ਉਹ ਤੁਰ ਕੇ ਪਰਬਤ ਵੱਲ ਗਏ ਅਤੇ ਉੱਥੇ ਤਿੰਨ ਦਿਨ ਰਹੇ ਜਦ ਤੱਕ ਉਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਉਹਨਾਂ ਨੂੰ ਸਾਰੇ ਰਾਹ ਵਿੱਚ ਲੱਭਿਆ ਪਰ ਉਹ ਨਾ ਲੱਭੇ।
23 Wale watu wawili walirudi na kuvuka mto na wakafika kwa Yoshua mwana wa Nuni, na walimwambia kila kitu kilichotokea kwao.
੨੩ਤਾਂ ਉਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਉਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ।
24 Nao wakasema kwa Joshua, “kwa kweli Yahweh ametupa nchi hii. Wenyeji wote wa nchi wanayeyuka kwasababu yetu.
੨੪ਅਤੇ ਉਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ-ਮੁੱਚ ਯਹੋਵਾਹ ਨੇ ਇਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਇਸ ਦੇਸ ਦੇ ਸਾਰੇ ਵਸਨੀਕ ਸਾਡੇ ਤੋਂ ਘਬਰਾ ਗਏ ਹਨ।

< Yoshua 2 >