< Maombolezo 5 >

1 Kumbuka, Yahweh, yaliyo tutokea na uone aibu yetu.
ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ!
2 Urithi wetu umegeuziwa kwa wageni; nyumba zetu kwa wageni.
ਸਾਡੀ ਵਿਰਾਸਤ ਪਰਦੇਸੀਆਂ ਨੂੰ ਸੌਂਪੀ ਗਈ, ਸਾਡੇ ਘਰ ਪਰਾਇਆਂ ਦੇ ਹੋ ਗਏ।
3 Tumekuwa yatima, bila baba, na mama zetu ni kama wajane.
ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ।
4 Lazima tulipe fedha kwa maji tunayo kunywa, na tulipe fedha kupata mbao zetu.
ਅਸੀਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਅਤੇ ਸਾਡੀ ਲੱਕੜੀ ਸਾਨੂੰ ਮੁੱਲ ਦੇ ਕੇ ਮਿਲਦੀ ਹੈ।
5 Hao wanakuja kwetu wamekaribia nyuma yetu; tumechoka na hatuwezi pata mapumziko.
ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਗਰਦਨਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਨੂੰ ਅਰਾਮ ਨਹੀਂ ਮਿਲਦਾ।
6 Tumejitoa kwa Misri na kwa Assiria tupate chakula cha kutosha.
ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ।
7 Baba zetu walifanya dhambi, na hawapo tena, na tumebeba dhambi zao.
ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਚੱਲ ਵੱਸੇ, ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ।
8 Watumwa walitutawala, na hakuna wa kutuokoa na mikono yao.
ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ।
9 Tunapata mkate wetu pale tunapo hatarisha maisha, kwasababu ya upanga wa nyikani.
ਉਜਾੜ ਵਿੱਚ ਤਲਵਾਰ ਦੇ ਕਾਰਨ, ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ।
10 Ngozi zetu zimekuwa na moto kama jiko kwasababu ya joto la njaa.
੧੦ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ।
11 Wanawake wanabakwa Sayuni, na mabikra katika mji wa Yuda.
੧੧ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ।
12 Watoto wa mfalme wamenyongwa na mikono yao, na hakuna heshima inayoonyeshwa kwa wazee.
੧੨ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ।
13 Wanaume vijana wanalizimishwa kusaga mbegu kwa jiwe la kusagia, na wavulana wanajikwa chini ya vifurushi vya kuni.
੧੩ਜੁਆਨਾਂ ਨੂੰ ਚੱਕੀ ਚਲਾਉਣੀ ਪਈ, ਬੱਚਿਆਂ ਨੇ ਲੱਕੜਾਂ ਦੇ ਭਾਰ ਹੇਠ ਠੋਕਰਾਂ ਖਾਧੀਆਂ।
14 Wazee wameacha lango la mji, na vijana wameacha miziki.
੧੪ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ।
15 Furaha ya moyo imekoma na kucheza kwetu kumegeuka kilio.
੧੫ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ।
16 Taji limeanguka kichwani mwetu; ole wetu, kwa kuwa tumetenda dhambi!
੧੬ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਏ! ਕਿਉਂ ਜੋ ਅਸੀਂ ਪਾਪ ਕੀਤਾ ਹੈ।
17 Kwa kuwa moyo wetu umekuwa unaumwa, na machozi yetu ya fifia, kwa vitu hivi macho yetu yanafifia
੧੭ਇਸੇ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਪੈ ਗਈਆਂ,
18 maana Mlima Sayuni umelala ukiwa, mbwa wa mitaani wacheza juu yake.
੧੮ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, ਉਸ ਵਿੱਚ ਗਿੱਦੜ ਫਿਰਦੇ ਹਨ।
19 Lakini wewe, Yahweh, unatawala milele, na utaketi katika kiti chako cha enzi vizazi na vizazi. Kwanini unatusahau milele?
੧੯ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ।
20 Kwanini unatutelekeza kwa siku nyingi?
੨੦ਤੂੰ ਕਿਉਂ ਸਾਨੂੰ ਸਦਾ ਲਈ ਵਿਸਾਰ ਦਿੱਤਾ ਹੈ, ਅਤੇ ਕਿਉਂ ਸਾਨੂੰ ਇੰਨ੍ਹੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ?
21 Turejeshe kwako, Yahweh, na sisi tutarejea. Fanya upya siku zetu kama zilivyo kuwa hapo zamani -
੨੧ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ।
22 vinginevyo labda uwe umetukataa na una hasira kwetu kupita kiasi.
੨੨ਕੀ ਤੂੰ ਸਾਨੂੰ ਪੂਰੀ ਤਰ੍ਹਾਂ ਹੀ ਛੱਡ ਦਿੱਤਾ ਹੈ? ਕੀ ਤੂੰ ਸਾਡੇ ਨਾਲ ਬਹੁਤ ਹੀ ਕ੍ਰੋਧਿਤ ਹੋ ਗਿਆ ਹੈਂ?

< Maombolezo 5 >