< Nehemia 7 >

1 Wakati ukuta ulipomalizika na milango nimekwisha kuisimamisha, na walinzi wa malango na waimbaji na Walawi walikuwa wamechaguliwa,
ਫਿਰ ਅਜਿਹਾ ਹੋਇਆ ਜਦ ਸ਼ਹਿਰਪਨਾਹ ਬਣ ਗਈ ਅਤੇ ਮੈਂ ਉਸ ਦੇ ਦਰਵਾਜ਼ੇ ਲਗਾ ਦਿੱਤੇ ਅਤੇ ਦਰਬਾਨ ਅਤੇ ਗਾਇਕ ਅਤੇ ਲੇਵੀ ਠਹਿਰਾ ਦਿੱਤੇ ਗਏ,
2 nikampa ndugu yangu Hanani kuwa na amri juu ya Yerusalemu, pamoja na Hanania ambaye alikuwa msimamizi wa kijiji, kwa kuwa alikuwa mwaminifu na alimuogopa Mungu zaidi kuliko wengi.
ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ।
3 Nami nikawaambia, Msifungue malango ya Yerusalemu mpaka jua litakapokuwa kali. Wakati walinzi wa mlango wanalinda, unaweza kufunga milango na kuikaza. Chagua walinzi kutoka kwa wale wanaoishi Yerusalemu, wengine mahali pa kituo chao cha ulinzi, na wengine mbele ya nyumba zao wenyewe.
ਮੈਂ ਉਨ੍ਹਾਂ ਨੂੰ ਕਿਹਾ, “ਜਦ ਤੱਕ ਧੁੱਪ ਤੇਜ਼ ਨਾ ਹੋ ਜਾਵੇ ਤਦ ਤੱਕ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਪਹਿਰੇਦਾਰ ਪਹਿਰਾ ਦਿੰਦੇ ਹੋਣ, ਤਦ ਹੀ ਫਾਟਕ ਬੰਦ ਕੀਤੇ ਜਾਣ ਅਤੇ ਬੇੜ੍ਹੀਆਂ ਲਾਈਆਂ ਜਾਣ। ਫਿਰ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਤੂੰ ਪਹਿਰੇਦਾਰ ਠਹਿਰਾ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣੇ-ਆਪਣੇ ਘਰਾਂ ਦੇ ਅੱਗੇ ਪਹਿਰਾ ਦੇਣ।”
4 Sasa jiji lilikuwa pana na kubwa, lakini kulikuwa na watu wachache ndani yake, na hakuna nyumba zilizojengwa tena.
ਸ਼ਹਿਰ ਤਾਂ ਚੌੜਾ ਅਤੇ ਵੱਡਾ ਸੀ ਪਰ ਲੋਕ ਥੋੜੇ ਸਨ ਅਤੇ ਘਰ ਬਣੇ ਹੋਏ ਨਹੀਂ ਸਨ।
5 Mungu wangu aliweka moyoni mwangu, kuwakusanya pamoja wakuu, maafisa, na watu kuwaandikisha katika familia zao. Nilipata Kitabu cha kizazi cha wale ambao walirudi kwanza na nikaona kwamba imeandikwa humo.
ਤਦ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਇਹ ਪਾਇਆ ਕਿ ਮੈਂ ਸਾਮੰਤਾਂ, ਹਾਕਮਾਂ ਅਤੇ ਲੋਕਾਂ ਨੂੰ ਇਸ ਲਈ ਇਕੱਠੇ ਕਰਾਂ ਤਾਂ ਜੋ ਉਹ ਆਪੋ-ਆਪਣੀ ਵੰਸ਼ਾਵਲੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਲੋਕਾਂ ਦੀ ਕੁੱਲ-ਪੱਤਰੀ ਲੱਭੀ ਜਿਹੜੇ ਪਹਿਲਾਂ ਯਰੂਸ਼ਲਮ ਨੂੰ ਆਏ ਸਨ ਅਤੇ ਮੈਨੂੰ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ, -
6 Hawa ndio watu wa jimbo ambao walikwenda kutoka kwenye uhamisho wa wale waliohamishwa ambao Nebukadreza mfalme wa Babeli aliwachukua mateka. Wakarudi Yerusalemu na Yuda, kila mmoja kwenda kwenye mji wake.
ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
7 Walikuja na Zerubabeli, Yoshua, Nehemia, Seraya, Reelaya, Nahamani, Mordekai, Bilshani, Mispari, Bigwai, Rehumu na Baana. Idadi ya wana wa Israeli ilikuwa.
ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ -
8 Wana wa Paroshi, 2, 172.
ਪਰੋਸ਼ ਦੀ ਸੰਤਾਨ ਦੋ ਹਜ਼ਾਰ ਇੱਕ ਸੌ ਬਹੱਤਰ,
9 Wana wa Shefatia, 372.
ਸ਼ਫ਼ਟਯਾਹ ਦੀ ਸੰਤਾਨ ਤਿੰਨ ਸੌ ਬਹੱਤਰ,
10 Wana wa Ara, 652.
੧੦ਆਰਹ ਦੀ ਸੰਤਾਨ ਛੇ ਸੌ ਬਵੰਜਾ,
11 Wana wa Pahath Moabu,
੧੧ਪਹਥ-ਮੋਆਬ ਦੀ ਸੰਤਾਨ ਜਿਹੜੇ ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ ਸਨ ਦੋ ਹਜ਼ਾਰ ਅੱਠ ਸੌ ਅਠਾਰਾਂ,
12 kwa wana wa Yeshua na Yoabu, 2, 818.
੧੨ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,
13 Wana wa Elamu, 1, 254.
੧੩ਜ਼ੱਤੂ ਦੀ ਸੰਤਾਨ ਅੱਠ ਸੌ ਪੰਤਾਲੀ,
14 Wana wa Zatu, 845. Wana wa Zakai, 760.
੧੪ਜ਼ੱਕਈ ਦੀ ਸੰਤਾਨ ਸੱਤ ਸੌ ਸੱਠ,
15 Wana wa Binnui, 648.
੧੫ਬਿੰਨੂਈ ਦੀ ਸੰਤਾਨ ਛੇ ਸੌ ਅਠਤਾਲੀ,
16 Wana wa Bebai, 628.
੧੬ਬੇਬਾਈ ਦੀ ਸੰਤਾਨ ਛੇ ਸੌ ਅਠਾਈ,
17 Wana wa Azgadi, 2, 322.
੧੭ਅਜ਼ਗਾਦ ਦੀ ਸੰਤਾਨ ਦੋ ਹਜ਼ਾਰ ਤਿੰਨ ਸੌ ਬਾਈ,
18 Wana wa Adonikamu, 667.
੧੮ਅਦੋਨੀਕਾਮ ਦੀ ਸੰਤਾਨ ਛੇ ਸੌ ਸਤਾਹਠ,
19 Wana wa Bigwai, 2, 067.
੧੯ਬਿਗਵਈ ਦੀ ਸੰਤਾਨ ਦੋ ਹਜ਼ਾਰ ਸਤਾਹਠ,
20 Wana wa Adini, 655.
੨੦ਆਦੀਨ ਦੀ ਸੰਤਾਨ ਛੇ ਸੌ ਪਚਵੰਜਾ,
21 Wana wa Ateri, wa Hezekia, 98.
੨੧ਹਿਜ਼ਕੀਯਾਹ ਦੇ ਸੰਤਾਨ ਅਟੇਰ ਦੇ ਵੰਸ਼ ਵਿੱਚੋਂ ਅਠਾਨਵੇਂ,
22 Wana wa Hashumu, 328.
੨੨ਹਾਸ਼ੁਮ ਦੀ ਸੰਤਾਨ ਤਿੰਨ ਸੌ ਅਠਾਈ,
23 Wana wa Besai, 324.
੨੩ਬੇਸਾਈ ਦੀ ਸੰਤਾਨ ਤਿੰਨ ਸੌ ਚੌਵੀ,
24 Wana wa Harifu, 112.
੨੪ਹਾਰੀਫ ਦੀ ਸੰਤਾਨ ਇੱਕ ਸੌ ਬਾਰਾਂ,
25 Wana wa Gibeoni, 95.
੨੫ਗਿਬਓਨ ਦੀ ਸੰਤਾਨ ਪਚਾਨਵੇਂ,
26 Watu kutoka Bethlehemu na Netofa, 188.
੨੬ਬੈਤਲਹਮ ਅਤੇ ਨਟੋਫਾਹ ਦੇ ਮਨੁੱਖ ਇੱਕ ਸੌ ਅਠਾਸੀ,
27 Watu wa Anathothi, 128.
੨੭ਅਨਾਥੋਥ ਦੇ ਮਨੁੱਖ ਇੱਕ ਸੌ ਅਠਾਈ,
28 Watu wa Beth Azmaweth, 42.
੨੮ਬੈਤ ਅਜ਼ਮਾਵਥ ਦੇ ਮਨੁੱਖ ਬਤਾਲੀ,
29 Watu wa Kiriath Yearimu, Kefira, na Beerothi, 743.
੨੯ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੇ ਮਨੁੱਖ ਸੱਤ ਸੌ ਤਰਤਾਲੀ,
30 Watu wa Rama na Geba, 621.
੩੦ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ,
31 Watu wa Mikmasi, 122.
੩੧ਮਿਕਮਾਸ਼ ਦੇ ਮਨੁੱਖ ਇੱਕ ਸੌ ਬਾਈ,
32 Watu wa Betheli na Ai, 123.
੩੨ਬੈਤਏਲ ਅਤੇ ਅਈ ਦੇ ਮਨੁੱਖ ਇੱਕ ਸੌ ਤੇਈ,
33 Watu wa Nebo, 52.
੩੩ਦੂਸਰੇ ਨਬੋ ਦੀ ਸੰਤਾਨ ਬਵੰਜਾ,
34 Watu wa Elamu wa pili, 1, 254.
੩੪ਦੂਸਰੇ ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,
35 Watu wa Harimu, 320.
੩੫ਹਾਰੀਮ ਦੀ ਸੰਤਾਨ ਤਿੰਨ ਸੌ ਵੀਹ,
36 Watu wa Yeriko, 345.
੩੬ਯਰੀਹੋ ਦੇ ਲੋਕ ਤਿੰਨ ਸੌ ਪੰਤਾਲੀ,
37 Watu wa Lodi, Hadidi, na Ono, 721.
੩੭ਲੋਦ ਅਤੇ ਹਦੀਦ ਅਤੇ ਓਨੋ ਦੇ ਲੋਕ ਸੱਤ ਸੌ ਇੱਕੀ,
38 Watu wa Senaa, 3, 930.
੩੮ਸਨਾਆਹ ਦੀ ਸੰਤਾਨ ਤਿੰਨ ਹਜ਼ਾਰ ਨੌ ਸੌ ਤੀਹ।
39 makuhani Wana wa Yedaya (wa nyumba ya Yeshua), 973.
੩੯ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਵਿੱਚੋਂ ਯਦਾਯਾਹ ਦੀ ਸੰਤਾਨ ਨੌ ਸੌ ਤਿਹੱਤਰ,
40 Wana wa Imeri, 1, 052.
੪੦ਇੰਮੇਰ ਦੀ ਸੰਤਾਨ ਇੱਕ ਹਜ਼ਾਰ ਬਵੰਜਾ,
41 Wana wa Pashuri, 1, 247.
੪੧ਪਸ਼ਹੂਰ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਸੰਤਾਲੀ,
42 Wana wa Harimu, 1, 017.
੪੨ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।
43 Walawi, wana wa Yeshua, wa Kadmieli, wa Binui, wa Hodavia, 74.
੪੩ਲੇਵੀ ਇਹ ਸਨ: ਹੋਦਵਾਹ ਦੇ ਵੰਸ਼ ਵਿੱਚੋਂ ਕਦਮੀਏਲ ਦੀ ਸੰਤਾਨ ਅਤੇ ਯੇਸ਼ੂਆ ਦੀ ਸੰਤਾਨ ਚੁਹੱਤਰ।
44 Waimbaji wana wa Asafu; 148.
੪੪ਗਾਇਕ ਇਹ ਸਨ: ਆਸਾਫ਼ ਦੀ ਸੰਤਾਨ ਇੱਕ ਸੌ ਅੱਠਤਾਲੀ,
45 Waliofungua mlango wana wa Shalumu, wana wa Ateri, wana wa Talmoni; wana wa Akubu, wana wa Hatita, wana wa Shobai, 138.
੪੫ਦਰਬਾਨ ਇਹ ਸਨ: ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ ਅਤੇ ਸ਼ੋਬਈ ਦੀ ਸੰਤਾਨ ਇੱਕ ਸੌ ਅਠੱਤੀ।
46 Watumishi wa Hekalu wana wa Siha, wana wa Hasufa, wana wa Tabaothi,
੪੬ਨਥੀਨੀਮ ਅਰਥਾਤ ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,
47 wana wa Kerosi, wana wa Siaha, wana wa Padoni,
੪੭ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,
48 wana wa Lebana, wana wa Hagaba, wana wa Salmai,
੪੮ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਸ਼ਲਮਈ ਦੀ ਸੰਤਾਨ,
49 wana wa wa Hanani, wana wa Gideli, wana wa Gahari.
੪੯ਹਾਨਾਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ,
50 Wana wa Reaya, wana wa Resini, wana wa Nekoda,
੫੦ਰਆਯਾਹ ਦੀ ਸੰਤਾਨ, ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ,
51 wana wa Gazamu, wana wa Uza, wana wa Pasea,
੫੧ਗੱਜ਼ਾਮ ਦੀ ਸੰਤਾਨ, ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ,
52 wana wa Besai, wana wa Meunimu, wana wa Nefusimu.
੫੨ਬੇਸਈ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,
53 Wana wa Bakbuki, wana wa Hakufa, wana wa Harhuri,
੫੩ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,
54 wana wa Baslith, wana wa Mehida, wana wa Harsha,
੫੪ਬਸਲੀਬ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,
55 wana wa Barkosi, wana wa Sisera, wana wa Tema,
੫੫ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,
56 wana wa Nesia, wana wa Hatifa.
੫੬ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।
57 Wana wa Sulemani, wana wa Sotai, wana wa Sofeereth, wana wa Peruda,
੫੭ਸੁਲੇਮਾਨ ਦੇ ਸੇਵਕਾਂ ਦੀ ਸੰਤਾਨ: ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੀਦਾ ਦੀ ਸੰਤਾਨ,
58 wana wa Yaala, wana wa Darkoni, wana wa Gideli,
੫੮ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,
59 wana wa Shefatia, wana wa Hatili, wana wa Pokerethi Sebaimu, wana wa Amoni.
੫੯ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ ਅਤੇ ਆਮੋਨ ਦੀ ਸੰਤਾਨ।
60 Watumishi wote wa hekalu, na wana wa watumishi wa Sulemani, walikuwa 392.
੬੦ਸਾਰੇ ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।
61 Hawa ndio watu waliokwenda kutoka Tel Mela, Tel harsha, Kerub, Addon, na Imeri. Lakini hawakuweza kuthibitisha kwamba wao au jamaa za baba zao walikuwa wana wa Israeli,
੬੧ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ:
62 wana wa Delaya, wana wa Tobia, na wana wa Nekoda, 642.
੬੨ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ ਅਤੇ ਨਕੋਦਾ ਦੀ ਸੰਤਾਨ ਛੇ ਸੌ ਬਤਾਲੀ,
63 Na kutoka kwa makuhani Wana wa Habaya, Hakosi, na Barzilai ( akamchukua mkewe kutoka kwa binti za Barzilai wa Gileadi na akaitwa kwa jina lao).
੬੩ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।
64 Hawa walitafuta rekodi zao kati ya waliojiunga na kizazi chao, lakini hawakuweza kupatikana, kwa hivyo waliondolewa katika ukuhani kama walio najisi.
੬੪ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।
65 Naye mkuu wa gavana akawaambia wasiruhusiwe kula chakula cha makuhani kutoka kwenye dhabihu mpaka atakapoinuka kuhani mwenye Urimu na Thumimu.
੬੫ਤਦ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।
66 Kusanyiko lote lilikuwa 42, 360,
੬੬ਸਾਰੀ ਸਭਾ ਮਿਲ ਕੇ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।
67 isipokuwa watumishi wao wa kiume na watumishi wao wa kike, ambao walikuwa 7, 337. Walikuwa na wanaume na wanawake wa kuimba 245.
੬੭ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ।
68 Farasi zao zilikuwa 736 kwa idadi, nyumbu zao, 245,
੬੮ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ,
69 ngamia zao, 435, na punda zao, 6, 720.
੬੯ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।
70 Baadhi ya wakuu wa familia za baba zao walitoa zawadi kwa ajili ya kazi. Gavana alitoa sadaka ya darkoni elfu ya dhahabu, mabakuli 50, na mavazi 530 ya makuhani.
੭੦ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।
71 Baadhi ya wakuu wa familia za baba zao waliwapa katika hazina kwa kazi darkroni elfu ishirini za dhahabu na mane 2, 200 za fedha.
੭੧ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ,
72 Watu wengine waliwapa darkoni za dhahabu ishirini elfu, na dhahabu elfu mbili za fedha, na mavazi sitini na saba kwa makuhani.
੭੨ਅਤੇ ਬਾਕੀ ਲੋਕਾਂ ਨੇ ਜੋ ਦਿੱਤਾ, ਉਹ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।
73 Basi makuhani, Walawi, walinzi wa malango, waimbaji, watu wengine, watumishi wa hekalu, na Israeli wote waliishi katika miji yao. Hata mwezi wa saba watu wa Israeli walikuwa wakiishi katika miji yao.”
੭੩ਇਸ ਤਰ੍ਹਾਂ ਜਾਜਕ ਅਤੇ ਲੇਵੀ ਅਤੇ ਦਰਬਾਨ ਅਤੇ ਗਾਇਕ, ਪਰਜਾ ਦੇ ਕੁਝ ਲੋਕ ਅਤੇ ਨਥੀਨੀਮ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।

< Nehemia 7 >