< Zaburi 23 >
1 Yahwe ni mchungaji wangu; sita pungukiwa na kitu.
੧ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
2 Yeye hunilaza katika majani mabichi; huniongoza kando ya maji matulivu.
੨ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
3 Yeye huurejesha uhai wangu; huniongoza katika njia iliyo sahihi kwa ajili ya jina lake.
੩ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
4 Hata ijapokuwa nikipita katika bonde la uvuli na giza nene, sitaogopa kudhurika kwa kuwa wewe uko pamoja nami; fimbo yako na gongo lako vya nifariji.
੪ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
5 Wewe waandaa meza mbele yangu katika uwepo wa maadui zangu; umenipaka mafuta kichwa changu na kikombe changu kinafurika.
੫ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।
6 Hakika wema na uaminifu wa agano vitaniandama siku zote za maisha yangu; nami nitaishi katika nyumba ya Yahwe milele!
੬ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!