< Zaburi 39 >

1 Niliamua, “Nitakuwa mwangalifu kwa kile nisemacho ili kwamba nisitende dhambi kwa ulimi wangu. Nitaufumba mdomo wangu niwapo uweponi mwa mtu mwovu.”
ਯਦੂਥੂਨ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
2 Nilikaa kimya; Nilizuia maneno yangu hata kuongea lolote zuri, na maumivu yangu yalizidi sana.
ਮੈਂ ਚੁੱਪ ਕੀਤਾ ਗੂੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਟ ਛੱਡੀ, ਅਤੇ ਮੇਰਾ ਦੁੱਖ ਵੱਧ ਪਿਆ।
3 Moyo wangu ukawaka moto; nilipoyatafakari mambo haya, yaliniunguza kama moto. Ndipo mwishowe niliongea.
ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ-ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,
4 Yahwe, unijulishe ni lini utakuwa mwisho wa maisha yangu na kiwango cha siku zangu. Unioneshe jinsi maisha yangu yalivyo mafupi.
ਹੇ ਯਹੋਵਾਹ, ਮੈਨੂੰ ਅੰਤ ਦੱਸ, ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕਿਨ੍ਹਾਂ ਨਿਤਾਣਾ ਹਾਂ।
5 Tazama, wewe umezifanya siku zangu kama upana wa kiganja changu tu, sikuzangu za kuishi ni kama si kitu mbele zako. Hakika kila mtu ana pumzi moja. (Selah)
ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!
6 Hakika kila mtu hutembea kama kivuli. Hakika kila mmoja hufanya haraka kuhusu kukusaya utajiri ingawa hawajui ni nani atazipokea.
ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!
7 Sasa, Bwana, ninasubiri kwa ajili ya nini? Wewe ni tumaini langu pekee.
ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।
8 Uniokoe na dhambi zangu; usinifanye laumu ya wabumbavu.
ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!
9 Niko kimya na siwezi kufungua mdomo wangu, kwa sababu ni wewe ndiwe umefanya hivyo.
ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ।
10 Acha kunijeruhi; nimezidiwa na pigo la mkono wako.
੧੦ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।
11 Wewe unapowaadhibu watu kwa ajili ya dhambi, huvila kama nondo vitu vyao wavitamanivyo; hakika watu si kitu bali mvuke. Serah
੧੧ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।
12 Sikia maombi yangu, Yahwe, na unisikilize; usikie kilio changu! Usiwe kiziwi kwangu, kwa maana niko kama mgeni pamoja nawe, kimbilio langu la usalama kama mababu zangu walivyokuwa.
੧੨ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪੁਰਖਿਆਂ ਵਰਗਾ ਮੁਸਾਫ਼ਰ ਹਾਂ।
13 Geuzia furaha yako kwangu ili kwamba niweze kutabasamu kabla sijafa.
੧੩ਮੇਰੇ ਤੋਂ ਅੱਖ ਫੇਰ ਲੈ ਕਿ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਂਵਾਂ ਅਤੇ ਫੇਰ ਨਾ ਹੋਵਾਂ।

< Zaburi 39 >