< Zaburi 4 >

1 Unijibu nikuitapo, Mungu wa haki yangu; uniokoe niwapo katika hatari. Unihurumie na usikie maombi yangu.
ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ। ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।
2 Ninyi watu, mpaka lini mtaiabisha heshima yangu? Mpaka lini mtaendelea kupenda kile kisicho stahili na kutafuta uongo?
ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।
3 Lakini mjue ya kuwa Yahweh huchagua watu wa kimungu kwa ajili yake. Nitakapo mwita Yahwe atasikia.
ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
4 Tetemekeni na kuogopa, lakini msitende dhambi! Tafakarini mioyoni mwenu kwenye vitanda vyenu na muwe kimya.
ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
5 Toeni matoleo ya haki na muweke imani yenu katika Yahweh.
ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
6 Wengi husema, “Ni nani atakaye tuonyesha chochote kilicho kizuri?” Yahweh, utuangazie nuru ya uso wako.
ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
7 Umeupa moyo wangu furaha kuu kuliko wao wanapozidishiwa nafaka na divai mpaya.
ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
8 Ni amani kuwa nitajilaza na kusinzia, kwako pekee, Yahweh, nifanye kuwa salama kabisa.
ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।

< Zaburi 4 >