< Zaburi 54 >
1 Uniokoe, Mungu, kwa jina lako, na kwa nguvu zako unihukumu.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?” ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!
2 Usikie maombi yangu, Mungu; uyategee sikio maneno ya mdomo wangu.
੨ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,
3 Kwa maana wageni wameinuka dhidi yangu, na watu wasio na huruma wanaitafuta roho yangu; nao hawakumuweka Mungu mbele yao. (Selah)
੩ਕਿਉਂ ਜੋ ਘਮੰਡੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।
4 Tazama, Mungu ni msaidizi wangu; Bwana ndiye anisaidiaye.
੪ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ।
5 Naye atawalipizia uovu maadui zangu; katika uaminifu wako, uwaharibu!
੫ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ!
6 Nitakutolea dhabihu kwa moyo mkunjufu; nitalishukuru jina lako, Yahwe, kwa maana ni jema.
੬ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।
7 Kwa kuwa yeye ameniokoa katika kila shida; macho yangu yamewatazama adui zangu yakiwa na ushindi.
੭ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!