< Zaburi 74 >

1 Mungu, kwa nini umetukataa milele? Kwa nini hasira yako inawaka dhidi ya kondoo wa malisho yako?
ਆਸਾਫ਼ ਦਾ ਮਸ਼ਕੀਲ। ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈ?
2 Wafikilie watu wako, ambao uliwanunua siku nyingi zilizopita, kabila ambalo wewe umelikomboa liwe urithi wako, na Milima Sayuni, mahali uishipo.
ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।
3 Uje utazame uharibifu kamili, uharibifu ambao umefanywa na adui mahali patakatifu.
ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
4 Washindani wako walivamia katikati ya mahali pako maalumu; walipandisha bendera zao za vita.
ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।
5 Walipakatakata kwa shoka kama katika msitu mnene.
ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰੱਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
6 Walipaharibu na kuvunja sanaa zilizonakshiwa zote; walizivunja kwa shoka na nyundo.
ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
7 Walipachoma patakatifu pako; walipanajisi mahari unapoishi, wakigongagonga kwenye ardhi.
ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ।
8 Walisema mioyoni mwao, “Tutawaharibu wote.” Walichoma sehemu zako zote za kukutania katika nchi.
ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ।
9 Sisi hatuoni tena ishara; hakuna tena nabii, na hakuna yeyote miongoni mwetu ajuaye haya yatadumu kwa muda gani.
ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।
10 Mpaka lini, Mungu, adui atakurushia wewe matusi? Je, atalitukana jina lako milele?
੧੦ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ? ਭਲਾ, ਵੈਰੀ ਸਦਾ ਤੱਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ?
11 Kwa nini umerudisha nyuma mkono wako, mkono wako wa kuume? Utoe mkono wako kwenye mavazi yako na uwaangamize.
੧੧ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!
12 Lakini Mungu amekuwa mfalme wangu tangu enzi, akileta wokovu tuniani.
੧੨ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।
13 Wewe uliigawa bahari; ulishambulia vichwa vya majitu ya kutisha baharini majini.
੧੩ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।
14 Wewe ulishambulia vichwa vya lewiathani; na kumfanya awe chakula cha viumbe hai jangwani.
੧੪ਤੂੰ ਵੱਡੇ ਸੱਪਾਂ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।
15 Ulizifungulia chemchem na vijito; uliikausha mito itiririkayo.
੧੫ਤੂੰ ਸੋਤਾ ਅਤੇ ਨਦੀ ਖੋਲ੍ਹੀ, ਤੂੰ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।
16 Mchana ni wako, na usiku ni wako pia; uliweka jua na mwezi mahari pake.
੧੬ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ।
17 Umeiweka mipaka ya nchi; umeumba majira ya joto na majira ya baridi.
੧੭ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ।
18 Kumbula vile adui alivyo vurumisha matusi kwako, Yahwe, na kwamba watu wapumbavu wamelitukana jina lako.
੧੮ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!
19 Usimtoe njiwa afe kwa mnyama wa porini. Usiusahau milele uhai wa watu wako walio onewa.
੧੯ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ!
20 Kumbuka agano lako, maana majimbo ya giza ya nchi yamejaa maeneo ya vurugu.
੨੦ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!
21 Usiwaache walioonewa warudishwe kwa aibu; uwaache maskini na walioonewa walisifu jina lako.
੨੧ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।
22 Inuka Mungu, itetee heshima yako; kumbuka wajinga wanavyokutukana machana kutwa.
੨੨ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!
23 Usisahau sauti ya adui zako au kelele za wale wanaoendelea kukuchafua.
੨੩ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫ਼ਾਂ ਦਾ ਰੌਲ਼ਾ ਨਿੱਤ ਉੱਠਦਾ ਰਹਿੰਦਾ ਹੈ।

< Zaburi 74 >