< Wimbo wa Sulemani 6 >
1 Mpenzi wako ameenda wapi, ulio mzuri miongoni mwa wanawake? Kwa njia gani mpenzi wako ameenda? ilitumtafute nawe? Mwanamke mdogo akizungumza mwenyewe
੧ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ?
2 Mpenzi wangu ameenda katika bustani yake, kwenye vitanda vya manukato, kwenda kula katika bustani na kukusanya nyinyoro.
੨ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ।
3 Mimi ni wa mpenzi wangu, na mpenzi wangu ni wangu; na kula katika nyinyoro kwa raha. Mpenzi wa mwanamke akizungumza naye
੩ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
4 Wewe ni mzuri kama Tirza, mpenzi wangu, wapendeza kama Yerusalemu, waamasisha kama jeshi lenye bendera mbele.
੪ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
5 Geuza macho yako mbali na mimi, kwa kuwa yana nizidi ukali. Nywele zako ni kama kundi la mbuzi likishuka chini kutoka miteremko ya Mlima Gileadi.
੫ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
6 Meno yako ni kama kundi la kondoo likishuka kutoka sehemu ya kuoshwa. Kila mmoja anapacha, na hamna ata mmoja aliyefiwa.
੬ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
7 Mashavu yako ni kama majani ya komamanga nyuma ya kitambaa chako cha uso. Mpenzi wa mwanamke akizungumza peke yake
੭ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
8 Kuna malikia sitini, masuria themanini, na wanawake wadogo bila idadi.
੮ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
9 Hua wangu, asiye na doa wangu, ni yeye pekee; ni binti muhimu wa mama yake; ndiye kipenzi cha mwanamke aliye mzaa. Mabinti wa wenzengu wamemuona na kumuita mbarikiwa; wamalikia na masuria walimuona pia, na wakamsifu: Kile walicho sema wamalikia na masuria
੯ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
10 “Ni nani huyo anaye jitokeza kama kukicha, mzuri kama mwezi, ana ng'aa kama jua, uamasisha kama bendera ya jeshi?” Mpenzi wa mwanamke akizungumza mwenyewe
੧੦ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
11 Nimeenda kwenye kichaka cha miti ya milozi kuona mimea midogo ikikua bondeni, kuona kama mizabibu imechipua, na kama mikomamanga imestawi.
੧੧ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
12 Nilikuwa nina furaha nikahisi kama nimepakia gari ya farasi la mtoto wa mfalme. Mpenzi wa mwanamke akizungumza naye
੧੨ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ।
13 Geuka nyuma, geuka nyuma, wewe mwanamke mkamilifu; geuka nyuma, geuka nyuma iliniweze kukushangaa. Mwanamke mdogo akizungumza na mpenzi wake Kwanini wanishangaa, mwanamke mkamilifu, kana kwamba nina cheza katika ya mistari miwili ya wachezaji?
੧੩ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਵਧੂ ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ?