< 1 Timotheo 2 >

1 Kwanza kabisa, basi naomba dua, sala, maombi na sala za shukrani zitolewe kwa Mungu kwa ajili ya watu wote,
ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ।
2 kwa ajili ya wafalme na wote wenye mamlaka, ili tupate kuishi maisha ya utulivu na amani pamoja na uchaji wa Mungu na mwenendo mwema.
ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ।
3 Jambo hili ni jema na lampendeza Mungu Mwokozi wetu,
ਸਾਡੇ ਮੁਕਤੀਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ।
4 ambaye anataka watu wote waokolewe na wapate kuujua ukweli.
ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ।
5 Maana yuko Mungu mmoja, na pia yuko mmoja anayewapatanisha watu na Mungu, binadamu Kristo Yesu,
ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ।
6 ambaye alijitoa mwenyewe kuwakomboa watu wote. Huo ulikuwa uthibitisho, wakati ufaao ulipowadia.
ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।
7 Kwa sababu hiyo mimi nilitumwa niwe mtume na mwalimu wa watu wa mataifa, niutangaze ujumbe wa imani na ukweli. Nasema ukweli; sisemi uongo!
ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।
8 Basi, popote mnapokutana kufanya ibada nataka wanaume wasali, watu waliojitolea kweli na ambao wanaweza kuinua mikono yao wakisali bila hasira wala ubishi.
ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ।
9 Hali kadhalika, nawataka wanawake wawe wanyofu na wenye busara kuhusu mavazi yao; wavae sawasawa na si kwa urembo wa mitindo ya kusuka nywele, kujipamba kwa dhahabu, lulu au mavazi ya gharama kubwa,
ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।
10 bali kwa matendo mema kama iwapasavyo wanawake wamchao Mungu.
੧੦ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ।
11 Wanawake wanapaswa kukaa kimya na kuwa wanyenyekevu wakati wa kujifunza.
੧੧ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ।
12 Mimi simruhusu mwanamke amfundishe au amtawale mwanamume; anapaswa kukaa kimya.
੧੨ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ।
13 Maana Adamu aliumbwa kwanza, halafu Hawa.
੧੩ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ।
14 Na wala si Adamu aliyedanganywa; bali mwanamke ndiye aliyedanganywa, akaivunja sheria ya Mungu.
੧੪ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ।
15 Hata hivyo, mwanamke ataokolewa kwa kupata watoto, kama akidumu katika imani, upendo, utakatifu na unyofu.
੧੫ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ, ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ।

< 1 Timotheo 2 >