< 1 Krönikeboken 22 >

1 Och David sade: Här skall Herrans Guds hus vara, och detta altaret till Israels bränneoffer.
ਤਦ ਦਾਊਦ ਨੇ ਆਖਿਆ, ਇਹ ਹੀ ਯਹੋਵਾਹ ਪਰਮੇਸ਼ੁਰ ਦਾ ਭਵਨ ਅਤੇ ਇਹ ਹੀ ਇਸਰਾਏਲ ਦੇ ਲਈ ਹੋਮ ਦੀ ਜਗਵੇਦੀ ਹੈ!
2 Och David lät församla de främlingar, som i Israels land voro, och beställde stenhuggare, till att hugga sten till Guds hus byggning.
ਤਦ ਦਾਊਦ ਨੇ ਆਗਿਆ ਦਿੱਤੀ ਕਿ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਤੇ ਉਸ ਨੇ ਪੱਥਰ ਘੜਨ ਵਾਲਿਆਂ ਨੂੰ ਠਹਿਰਾਇਆ, ਤਾਂ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁੱਕਰੀਆਂ ਇੱਟਾਂ ਘੜਨ
3 Och David tillredde mycket jern till naglar åt dörrena i portomen, och hvad tillhopanaglas skulle; och så mycken koppar, att han icke stod till vägandes;
ਅਤੇ ਦਾਊਦ ਨੇ ਬੂਹਿਆਂ ਦੀਆਂ ਚੁਗਾਠਾਂ ਦੇ ਲਈ ਕਿੱਲਾਂ ਅਤੇ ਕਬਜ਼ਿਆਂ ਦੇ ਲਈ ਬਹੁਤ ਸਾਰਾ ਲੋਹਾ ਤਿਆਰ ਕੀਤਾ ਅਤੇ ਪਿੱਤਲ ਦੇ ਤੋਲ ਦੀ ਕੁਝ ਗਿਣਤੀ ਨਹੀਂ ਸੀ, ਕਿਉਂਕਿ ਪਿੱਤਲ ਢੇਰ ਸਾਰਾ ਸੀ
4 Och cedreträ utan tal; förty de af Zidon och Tyro förde mycket cedreträ till David.
ਅਤੇ ਦਿਆਰ ਦੀ ਲੱਕੜੀ ਬਹੁਤ ਸਾਰੀ ਇਕੱਠੀ ਕੀਤੀ, ਕਿਉਂ ਜੋ ਸੀਦੋਨੀ ਅਤੇ ਸੂਰ ਦੇ ਵਸਨੀਕ ਬਹੁਤ ਸਾਰੀ ਦਿਆਰ ਦੀ ਲੱਕੜੀ ਦਾਊਦ ਦੇ ਕੋਲ ਲਿਆਉਂਦੇ ਸਨ।
5 Ty David tänkte: Min son Salomo är en ung pilt och späd; men huset, som Herranom byggas skall, måste vara stort, att dess namn och lof utgå må i all land derföre vill jag skaffa honom virke. Alltså skaffade David mycket virke, förr än han dödde.
ਅਤੇ ਦਾਊਦ ਨੇ ਆਖਿਆ, “ਮੇਰਾ ਪੁੱਤਰ ਸੁਲੇਮਾਨ ਅਜੇ ਤਾਂ ਨਿਆਣਾ ਅਤੇ ਬਾਲਕ ਹੈ, ਅਤੇ ਜ਼ਰੂਰੀ ਹੈ ਕਿ ਜਿਹੜਾ ਭਵਨ ਯਹੋਵਾਹ ਦੇ ਲਈ ਬਣਾਇਆ ਜਾਵੇਗਾ, ਉਹ ਬਹੁਤ ਹੀ ਸੁੰਦਰ ਹੋਵੇ, ਤਾਂ ਕਿ ਉਹ ਦਾ ਨਾਮ ਅਤੇ ਪ੍ਰਤਾਪ ਸਾਰੇ ਦੇਸਾਂ ਵਿੱਚ ਉਜਾਗਰ ਹੋਵੇ, ਇਸ ਲਈ ਮੈਂ ਆਪ ਹੀ ਉਹ ਦੇ ਲਈ ਤਿਆਰੀ ਕਰਾਂਗਾ।” ਅਖ਼ੀਰ, ਦਾਊਦ ਨੇ ਆਪਣੇ ਮਰਨ ਤੋਂ ਪਹਿਲਾਂ ਬਹੁਤ ਜਿਆਦਾ ਤਿਆਰੀਆਂ ਕੀਤੀਆਂ।
6 Och han kallade sin son Salomo, och böd honom bygga Herrans Israels Guds hus;
ਫਿਰ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸੱਦਿਆ ਅਤੇ ਉਸ ਨੂੰ ਆਗਿਆ ਦਿੱਤੀ, ਕਿ ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵੇ।
7 Och sade till honom: Min son, jag hade i sinnet att bygga Herrans mins Guds Namne ett hus.
ਦਾਊਦ ਨੇ ਸੁਲੇਮਾਨ ਨੂੰ ਆਖਿਆ, ਮੇਰੇ ਪੁੱਤਰ! ਮੈਂ, ਹਾਂ, ਮੈਂ ਆਪਣੇ ਮਨ ਵਿੱਚ ਇਹ ਕਲਪਨਾ ਕੀਤੀ ਸੀ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵਾਂ।
8 Men Herrans ord kom till mig, och sade: Du hafver mycket blod utgjutit, och fört stort örlig: derföre skall du icke bygga mino Namne hus, efter du så mycket blod utgjutit hafver för mig på jordena.
ਪਰ ਯਹੋਵਾਹ ਦੀ ਬਾਣੀ ਮੇਰੇ ਮਨ ਵਿੱਚ ਇਸ ਪ੍ਰਕਾਰ ਆਈ, ਕਿ ਤੂੰ ਤਾਂ ਬਹੁਤ ਜਿਆਦਾ ਲਹੂ ਵਹਾਇਆ ਹੈ, ਅਤੇ ਵੱਡੀਆਂ-ਵੱਡੀਆਂ ਲੜਾਈਆਂ ਲੜੀਆਂ ਹਨ, ਤੂੰ ਮੇਰੇ ਨਾਮ ਦੇ ਲਈ ਕੋਈ ਭਵਨ ਨਾ ਬਣਾਵੇਂਗਾ, ਕਿਉਂ ਜੋ ਤੂੰ ਧਰਤੀ ਉੱਤੇ ਮੇਰੀ ਨਿਗਾਹ ਵਿੱਚ ਹੱਦੋਂ ਵੱਧ ਲਹੂ ਵਹਾਇਆ ਹੈ।
9 Si, din son, som dig skall född varda, han skall vara en rolig man; förty jag vill låta honom få ro för alla hans fiendar allt omkring. Han skall heta Salomo; ty jag skall gifva frid och rolighet öfver Israel uti hans lifsdagar.
ਵੇਖ, ਤੇਰੇ ਘਰ ਇੱਕ ਪੁੱਤਰ ਜੰਮੇਗਾ ਜੋ ਸ਼ਾਂਤ ਵਿਅਕਤੀ ਹੋਵੇਗਾ ਅਤੇ ਮੈਂ ਉਸ ਨੂੰ ਉਹ ਦੇ ਸਾਰੇ ਵੈਰੀਆਂ ਤੋਂ ਅਰਾਮ ਦਿਆਂਗਾ, ਕਿਉਂ ਜੋ ਉਹ ਦਾ ਨਾਮ ਸੁਲੇਮਾਨ ਹੋਵੇਗਾ ਅਤੇ ਮੈਂ ਉਹ ਦੇ ਸਮੇਂ ਵਿੱਚ ਇਸਰਾਏਲ ਨੂੰ ਸੁੱਖ-ਸਾਂਦ ਅਤੇ ਮੇਲ-ਮਿਲਾਪ ਬਖ਼ਸ਼ਾਂਗਾ।
10 Han skall bygga mino Namne ett hus; han skall vara min son, och jag skall vara hans fader, och jag skall stadfästa hans Konungsliga stol öfver Israel till evig tid.
੧੦ਉਹ ਮੇਰੇ ਨਾਮ ਦੇ ਲਈ ਇੱਕ ਭਵਨ ਬਣਾਏਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਹ ਦਾ ਪਿਤਾ ਹੋਵਾਂਗਾ, ਮੈਂ ਇਸਰਾਏਲ ਉੱਤੇ ਉਸ ਦੇ ਰਾਜ ਦਾ ਸਿੰਘਾਸਣ ਸਦੀਪਕ ਕਾਲ ਤੱਕ ਸਥਿਰ ਕਰਾਂਗਾ।
11 Så varder nu, min son, Herren med dig blifvandes, och du skall blifva lyckosam, att du må bygga Herranom dinom Gud ett hus, såsom han om dig sagt hafver.
੧੧ਹੁਣ ਹੇ ਮੇਰੇ ਪੁੱਤਰ, ਯਹੋਵਾਹ ਤੇਰੇ ਅੰਗ-ਸੰਗ ਰਹੇ ਤਾਂ ਜੋ ਤੂੰ ਸਫ਼ਲ ਹੋਵੇਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ।
12 Och Herren varder dig gifvandes klokhet och förstånd, och skall befalla dig Israel, att du skall hålla Herrans dins Guds lag.
੧੨ਯਹੋਵਾਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ।
13 Men då varder du lyckosam, när du håller dig, att du gör efter de seder och rätter, som Herren Mose budit hafver till Israel. Var tröst och vid godt mod, frukta dig intet, och gif dig intet.
੧੩ਤਾਂ ਤੂੰ ਸਫ਼ਲ ਹੋਵੇਂਗਾ, ਜੇ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆ ਦਿੱਤੀਆਂ ਸਨ। ਤਕੜਾ ਹੋ ਅਤੇ ਉਤਸ਼ਾਹ ਰੱਖ, ਡਰ ਨਹੀਂ ਅਤੇ ਨਾ ਘਬਰਾ।
14 Si, jag hafver i minom fattigdom förskaffat till Herrans hus hundradetusend centener guld och tusende resor tusende centener silfver; dertill koppar och jern utan tal, ty det är fast mycket. Hafver jag också beställt timber och stenar, det kan du ännu föröka.
੧੪ਵੇਖ, ਮੈਂ ਆਪਣੀ ਕਸ਼ਟ ਦੀ ਦਸ਼ਾ ਵਿੱਚ ਯਹੋਵਾਹ ਦੇ ਭਵਨ ਲਈ ਇੱਕ ਲੱਖ ਕੰਤਾਰ ਸੋਨਾ ਅਤੇ ਦਸ ਲੱਖ ਕੰਤਾਰ ਚਾਂਦੀ ਅਤੇ ਹੱਦੋਂ ਵੱਧ ਪਿੱਤਲ ਅਤੇ ਲੋਹਾ ਇਕੱਠਾ ਕੀਤਾ, ਜੋ ਉਹ ਤਾਂ ਬਹੁਤਾਇਤ ਨਾਲ ਹੈ, ਅਤੇ ਲੱਕੜ ਅਤੇ ਪੱਥਰ ਨੂੰ ਵੀ ਤਿਆਰ ਕੀਤਾ, ਤਾਂ ਤੂੰ ਉਨ੍ਹਾਂ ਨੂੰ ਹੋਰ ਵਾਧਾ ਕਰ ਸਕੇਂ।
15 Så hafver du många arbetare, stenhuggare och timbermän till sten och trä, och allahanda kloka på allahanda verk;
੧੫ਤੇਰੇ ਕੋਲ ਬਹੁਤ ਸਾਰੇ ਕਾਰੀਗਰ ਵੀ ਹਨ, ਅਰਥਾਤ ਪੱਥਰ ਘੜਨ ਵਾਲੇ, ਪੱਥਰ ਤੋੜਨ ਵਾਲੇ ਅਤੇ ਤਰਖਾਣ, ਸਭ ਤਰ੍ਹਾਂ ਦੇ ਕਾਰੀਗਰ ਹਰੇਕ ਕੰਮ ਦੇ ਲਈ ਤੇਰੇ ਕੋਲ ਹਨ।
16 På guld, silfver, koppar och jern utan tal. Så statt nu upp, och beställ det; Herren skall vara med dig.
੧੬ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਦੀ ਤਾਂ ਗਿਣਤੀ ਹੀ ਨਹੀਂ, ਉੱਠ ਖੜਾ ਹੋ, ਲੱਕ ਬੰਨ ਕੇ ਕੰਮ ਕਰ, ਯਹੋਵਾਹ ਤੇਰੇ ਅੰਗ-ਸੰਗ ਹੋਵੇ!।
17 Och David böd allom öfverstom i Israel, att de skulle hjelpa hans son Salomo:
੧੭ਅਤੇ ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ ਵੀ ਆਗਿਆ ਦਿੱਤੀ, ਜੋ ਉਹ ਦੇ ਪੁੱਤਰ ਸੁਲੇਮਾਨ ਦੀ ਸਹਾਇਤਾ ਕਰਨ ਅਤੇ ਇਹ ਆਖਿਆ,
18 Är icke Herren edar Gud med eder, och hafver gifvit eder rolighet allt omkring? Ty han hafver gifvit landsens inbyggare uti edra händer, och landet är undergifvet vordet för Herranom, och för hans folk.
੧੮“ਕੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਨਹੀਂ ਹੈ? ਕੀ ਉਸ ਨੇ ਹਰ ਪਾਸਿਓਂ ਤੁਹਾਨੂੰ ਸੁੱਖ ਨਹੀਂ ਦਿੱਤਾ ਹੈ? ਕਿਉਂ ਜੋ ਉਸ ਨੇ ਦੇਸ ਦੇ ਵਾਸੀਆਂ ਨੂੰ ਮੇਰੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਇਹ ਦੇਸ ਯਹੋਵਾਹ ਦੇ ਅੱਗੇ ਅਤੇ ਉਹ ਦੀ ਪਰਜਾ ਦੇ ਸਾਹਮਣੇ ਅਧੀਨ ਹੋਇਆ ਹੈ।
19 Så gifver nu edor hjerta och edra själar, till att söka Herran edar Gud; och står upp, och bygger Herranom Gudi en helgedom, att man må bära Herrans förbunds ark och de heliga Guds kärilen in uti huset, som Herrans Namne skall bygdt varda.
੧੯ਸੋ ਹੁਣ ਤੁਸੀਂ ਆਪਣੇ ਮਨ ਅਤੇ ਤਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਵਿੱਚ ਲੱਗੇ ਰਹੋ ਅਤੇ ਉੱਠ ਕੇ ਖੜੇ ਹੋਵੋ ਅਤੇ ਯਹੋਵਾਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਬਣਾਓ, ਜੋ ਤੁਸੀਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਭਾਂਡਿਆਂ ਨੂੰ ਉਸੇ ਭਵਨ ਦੇ ਵਿੱਚ ਜਿਹੜਾ ਯਹੋਵਾਹ ਦੇ ਨਾਮ ਦੇ ਲਈ ਬਣਾਇਆ ਜਾਵੇਗਾ, ਲੈ ਆਓ।”

< 1 Krönikeboken 22 >