< 1 Korinthierbrevet 6 >
1 Gitter någor edra, som något hafver ute ståndandes med en annan, sig döma låta under de orättfärdiga, och icke heldre under de heliga?
੧ਜਦ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਸੰਤਾਂ ਕੋਲ ਜਾਣ ਦੀ ਬਜਾਏ ਅਧਰਮੀਆਂ ਕੋਲ ਨਿਆਂ ਲਈ ਜਾਵੇ?
2 Veten I icke, att de helige skola döma verldena? Skall nu verlden dömas af eder, ären I då icke gode nog till att döma de ringa saker?
੨ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ?
3 Veten I icke, att vi skole döma Änglarna? Huru mycket mer timmelig ting?
੩ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਫੇਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ?
4 Men I, när I hafven några saker om timmelig ting, så tagen I dem som föraktade äro i församlingene och sätten dem till domare.
੪ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਕੁਝ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ?
5 Eder till blygd säger jag detta: Är der ju platt ingen vis ibland eder? Eller en som kan döma emellan sin broder och broder?
੫ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸਕੇ?
6 Utan den ene brodren träter med den andra, och dertill inför de otrogna.
੬ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ।
7 Det är allaredo en brist med eder, att I gån med hvarannan till rätta; hvi låten I icke heldre göra eder orätt? Hvi låten I icke heldre göra eder skada?
੭ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ?
8 Ja, I gören orätt och skada, och det brödromen.
੮ਪਰ ਤੁਸੀਂ ਆਪੇ ਬੇਇਨਸਾਫੀ ਅਤੇ ਠੱਗੀ ਕਰਦੇ ਹੋ ਉਹ ਵੀ ਆਪਣੇ ਭਰਾਵਾਂ ਨਾਲ!
9 Veten I icke, att de orättfärdige icke skola ärfva Guds rike? Farer icke ville; hvarken bolare, eller afgudadyrkare, eller horkarlar, eller de veklingar, eller drängaskändare,
੯ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।
10 Eller tjufvar, eller girige, eller drinkare, eller hädare, eller röfvare skola ärfva Guds rike.
੧੦ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।
11 Och detta voren I somlige; men I ären aftvagne, I ären helgade, I ären rättfärdigade, genom Herrans Jesu Namn, och genom vår Guds Anda.
੧੧ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
12 Jag hafver magt till allt, men det är icke allt nyttigt; jag hafver magt till allt, men ingen ting skall taga mig fången.
੧੨ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ।
13 Maten till buken, och buken till maten; men Gud skall både mat och buk till intet göra; men kroppen icke till boleri, utan Herranom, och Herren kroppenom.
੧੩ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ।
14 Men Gud hafver uppväckt Herran; han skall också uppväcka oss, genom sina kraft.
੧੪ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੂ ਨੂੰ ਜਿਵਾ ਕੇ ਉੱਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉੱਠਾਏਗਾ।
15 Veten I icke, att edre kroppar äro Christi lemmar? Skulle jag nu taga Christi lemmar, och göra der skökolemmar af? Bort det.
੧੫ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ!
16 Eller veten I icke, att den sig håller till en sköko, han blifver en kropp med henne? Ty de varda, säger han, tu uti ett kött.
੧੬ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ।
17 Men den som håller sig till Herran, han är en Ande med honom.
੧੭ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।
18 Flyr boleri. All synd, som menniskan gör, är utan kroppen; men den som bedrifver boleri, han syndar på sin egen kropp.
੧੮ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।
19 Eller veten I icke, att edar kropp är dens Helga Andas tempel, som är i eder, hvilken I hafven af Gudi; och ären icke edre egne?
੧੯ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?
20 Ty I ären dyrt köpte. Derföre priser nu Gud uti edar kropp, och i edrom anda, hvilke Gudi tillhöra.
੨੦ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।