< 1 Samuelsboken 16 >
1 Och Herren sade till Samuel: Huru länge vill du sörja för Sauls skull, den jag förkastat hafver, så att han icke skall vara Konung öfver Israel? Uppfyll ditt horn med oljo, och gack åstad; jag vill sända dig till den BethLehemiten Isai; förty af hans söner hafver jag försett mig en Konung.
੧ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।
2 Samuel sade: Huru skulle jag gå dit? Saul får det veta, och slår mig ihjäl. Herren sade: Tag en kalf af fät till dig, och säg: Jag är kommen till att offra Herranom;
੨ਸਮੂਏਲ ਬੋਲਿਆ, ਮੈਂ ਕਿਸ ਤਰ੍ਹਾਂ ਜਾਂਵਾਂ? ਜੇਕਰ ਸ਼ਾਊਲ ਇਹ ਸੁਣੇਗਾ ਤਾਂ ਮੈਨੂੰ ਮਾਰ ਸੁੱਟੇਗਾ। ਯਹੋਵਾਹ ਨੇ ਆਖਿਆ, ਇੱਕ ਵੱਛੀ ਆਪਣੇ ਨਾਲ ਲੈ ਜਾ ਅਤੇ ਇਸ ਤਰ੍ਹਾਂ ਆਖ ਕਿ ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ।
3 Och du skall kalla Isai till offret; då vill jag visa dig hvad du göra skall, att du der smörjer den jag dig säger.
੩ਜਦ ਤੂੰ ਬਲੀ ਚੜ੍ਹਾਵੇਂ ਤਾਂ ਯੱਸੀ ਨੂੰ ਸੱਦਾ ਦੇ ਅਤੇ ਫੇਰ ਜੋ ਤੈਨੂੰ ਕਰਨਾ ਹੋਵੇਗਾ ਉਹ ਮੈਂ ਤੈਨੂੰ ਦੱਸਾਂਗਾ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਅਭਿਸ਼ੇਕ ਕਰ।
4 Samuel gjorde såsom Herren honom sagt hade, och kom till BethLehem; då förskräcktes de äldste i stadenom, och gingo emot honom, och sade: Är det frid, medan du kommer?
੪ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ। ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ?
5 Han sade: Ja, jag är kommen till att offra Herranom; helger eder, och kommer med mig till offret. Och han helgade Isai och hans söner, och böd dem till offret.
੫ਉਹ ਬੋਲਿਆ, ਹਾਂ, ਮੈਂ ਸ਼ਾਂਤੀ ਨਾਲ ਆਇਆ ਹਾਂ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤਰਾਂ ਸਮੇਤ ਪਵਿੱਤਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।
6 Då de nu kommo in, såg han på Eliab, och tänkte: Visst är för Herranom här hans smorde.
੬ਜਦ ਉਹ ਆਏ ਤਦ ਸਮੂਏਲ ਨੇ ਅਲੀਆਬ ਨੂੰ ਵੇਖਿਆ ਅਤੇ ਸੋਚਿਆ, ਯਕੀਨਨ ਜੋ ਯਹੋਵਾਹ ਦੇ ਅੱਗੇ ਹੈ ਉਹੀ ਉਸ ਦਾ ਅਭਿਸ਼ੇਕ ਕੀਤਾ ਹੋਇਆ ਹੈ।
7 Men Herren sade till Samuel: Se intet på hans skapnad, eller hans stora person; jag hafver förkastat honom, förty det går icke efter som en menniska ser. En menniska ser det för ögonen är, men Herren ser till hjertat.
੭ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।
8 Då kallade Isai AbiNadab, och lät honom gå fram för Samuel; och han sade: Denna hafver Herren ock intet utvalt.
੮ਤਦ ਯੱਸੀ ਨੇ ਅਬੀਨਾਦਾਬ ਨੂੰ ਸੱਦਿਆ ਅਤੇ ਉਹ ਨੂੰ ਸਮੂਏਲ ਦੇ ਅੱਗੇ ਕੀਤਾ। ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।
9 Då lät Isai gå fram Samma; men han sade: Denna hafver Herren ock intet utvalt.
੯ਫੇਰ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।
10 Då lät Isai gå sina sju söner fram för Samuel; men Samuel sade till Isai: Herren hafver ingen af dem utvalt.
੧੦ਯੱਸੀ ਨੇ ਆਪਣੇ ਸੱਤਾਂ ਹੀ ਪੁੱਤਰਾਂ ਨੂੰ ਸਮੂਏਲ ਦੇ ਅੱਗੇ ਕਰ ਦਿੱਤਾ ਸੋ ਸਮੂਏਲ ਨੇ ਯੱਸੀ ਨੂੰ ਆਖਿਆ, ਯਹੋਵਾਹ ਨੇ ਇਹਨਾਂ ਨੂੰ ਨਹੀਂ ਚੁਣਿਆ।
11 Och Samuel sade till Isai: Äro nu här piltarna? Han sade: Det är ännu en den minste igen, och si, han vaktar får. Då sade Samuel till Isai: Sänd bort, och låt hemta honom; ty vi skole icke sätta oss, förra än han kommer.
੧੧ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਤੇਰੇ ਸਾਰੇ ਪੁੱਤਰ ਇਹੋ ਹੀ ਹਨ? ਉਹ ਬੋਲਿਆ ਸਭ ਤੋਂ ਛੋਟਾ ਅਜੇ ਰਹਿੰਦਾ ਹੈ। ਉਹ ਇੱਜੜ ਨੂੰ ਚਰਾਉਂਦਾ ਹੈ। ਤਦ ਸਮੂਏਲ ਨੇ ਯੱਸੀ ਨੂੰ ਆਖਿਆ, ਉਹ ਨੂੰ ਸੱਦਾ ਭੇਜ ਕਿਉਂ ਜੋ ਜਦ ਤੱਕ ਉਹ ਇੱਥੇ ਨਾ ਆਵੇ ਅਸੀਂ ਨਹੀਂ ਬੈਠਾਂਗੇ।
12 Då sände han åstad, och lät hemta honom. Och han var brunaktig, med fager ögon och dägelig skapnad. Och Herren sade: Upp, och smörj honom; den är det.
੧੨ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ। ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ।
13 Då tog Samuel sitt oljohorn, och smorde honom midt ibland hans bröder. Och Herrans Ande kom öfver David, ifrå den dagen, och allt sedan; och Samuel stod upp, och gick till Ramath.
੧੩ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ।
14 Och Herrans Ande vek ifrå Saul, och en ond ande af Herranom qvalde honom.
੧੪ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅਲੱਗ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ।
15 Då sade Sauls tjenare till honom: Si, en ond ande af Gudi qväl dig.
੧੫ਤਦ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ-ਆਤਮਾ ਤੁਹਾਨੂੰ ਘਬਰਾਉਂਦਾ ਹੈ।
16 Vår herre säge sina tjenare som för honom stå, att de söka en man, som kan på harpo och strängaspel; på det att, när den onde Guds anden kommer öfver dig, må han spela med sine hand, att det må varda bättre med dig.
੧੬ਸਾਡਾ ਸੁਆਮੀ ਹੁਣ ਆਪਣੇ ਸੇਵਕਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਦੇਵੇ ਕਿ ਜੋ ਉਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਕੁਸ਼ਲ ਹੋਵੇ ਅਤੇ ਅਜਿਹਾ ਹੋਵੇਗਾ ਕਿ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ-ਆਤਮਾ ਤੁਹਾਡੇ ਉੱਤੇ ਆਵੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ।
17 Då sade Saul till sina tjenare: Ser efter en man, som är god på strängaspel, och hafver honom hit till mig.
੧੭ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਠੀਕ ਹੈ, ਮੇਰੇ ਲਈ ਕਿਸੇ ਵਧੀਆ ਬਰਬਤ ਵਜਾਉਣ ਵਾਲੇ ਨੂੰ ਲੱਭੋ ਅਤੇ ਉਸ ਨੂੰ ਮੇਰੇ ਕੋਲ ਲੈ ਆਉ।
18 Då svarade en af tjenarena, och sade: Si, jag hafver sett en Isai son, den BethLehemitens; han kan på strängaspel, en dogelig man, och stridsam, och förståndig i saker, och dägelig, och Herren är med honom.
੧੮ਸੋ ਉਸ ਵੇਲੇ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਕਿਹਾ, ਵੇਖ, ਮੈਂ ਬੈਤਲਹਮ ਦੇ ਯੱਸੀ ਦਾ ਇੱਕ ਪੁੱਤਰ ਵੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਹੈ, ਯੋਧਾ ਹੈ, ਗੱਲਾਂ ਵਿੱਚ ਬਹੁਤ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।
19 Då sände Saul båd till Isai, och lät säga honom: Sänd din son David till mig, som är med fåren.
੧੯ਸੋ ਸ਼ਾਊਲ ਨੇ ਦੂਤਾਂ ਦੇ ਹੱਥ ਯੱਸੀ ਨੂੰ ਸੱਦਾ ਭੇਜਿਆ ਕਿ ਆਪਣੇ ਪੁੱਤਰ ਦਾਊਦ ਨੂੰ ਜੋ ਇੱਜੜ ਦੇ ਨਾਲ ਹੈ ਮੇਰੇ ਕੋਲ ਭੇਜ ਦੇ।
20 Så tog Isai en åsna, med bröd, och en lägel vin, och ett kid af getterna, och sände till Saul med sinom son David.
੨੦ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।
21 Så kom David till Saul, och gick fram för honom; och han vardt honom ganska kär, och blef hans vapnedragare.
੨੧ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖੜ੍ਹਾ ਹੋਇਆ ਅਤੇ ਉਸ ਨੇ ਦਾਊਦ ਦੇ ਨਾਲ ਬਹੁਤ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤਰ ਚੁੱਕਣ ਵਾਲਾ ਬਣ ਗਿਆ।
22 Och Saul sände till Isai, och lät säga honom: Låt David blifva inför mig; ty han hafver funnit ynnest för min ögon.
੨੨ਸ਼ਾਊਲ ਨੇ ਯੱਸੀ ਨੂੰ ਆਖ ਭੇਜਿਆ ਦਾਊਦ ਨੂੰ ਮੇਰੀ ਸੇਵਾ ਵਿੱਚ ਰਹਿਣ ਦੇ ਕਿਉਂ ਜੋ ਮੈਂ ਉਸ ਤੋਂ ਬਹੁਤ ਪ੍ਰਸੰਨ ਹਾਂ।
23 När nu den Guds anden kom öfver Saul, så tog David harpona, och spelade med sine hand; så kom Saul till sig igen, och det vardt bättre med honom, och den onde anden vek ifrå honom.
੨੩ਤਾਂ ਇਸ ਤਰ੍ਹਾਂ ਹੋਇਆ ਕਿ ਜਿਸ ਵੇਲੇ ਦੁਸ਼ਟ-ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਆਉਂਦਾ ਸੀ ਤਾਂ ਦਾਊਦ ਬਰਬਤ ਲੈ ਕੇ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਮਿਲਦੀ ਸੀ ਅਤੇ ਉਹ ਚੰਗਾ ਹੋ ਜਾਂਦਾ ਸੀ ਤਾਂ ਉਹ ਦੁਸ਼ਟ-ਆਤਮਾ ਉਹ ਦੇ ਉੱਤੋਂ ਹੱਟ ਜਾਂਦਾ ਸੀ।