< 5 Mosebok 10 >
1 På samma tiden sade Herren till mig: Uthugg dig två stentaflor såsom de första, och kom till mig på berget, och gör dig en ark af trä;
੧ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ, “ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾ ਅਤੇ ਉਨ੍ਹਾਂ ਨੂੰ ਲੈ ਕੇ ਮੇਰੇ ਕੋਲ ਪਰਬਤ ਉੱਤੇ ਚੜ੍ਹ ਆ ਅਤੇ ਲੱਕੜੀ ਦਾ ਇੱਕ ਸੰਦੂਕ ਵੀ ਬਣਵਾ।
2 Så vill jag skrifva på taflorna de ord, som på de första voro, hvilka du sönderslagit hafver; och du skall lägga dem i arken.
੨ਮੈਂ ਉਨ੍ਹਾਂ ਫੱਟੀਆਂ ਉੱਤੇ ਉਹੋ ਗੱਲਾਂ ਲਿਖਾਂਗਾ, ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ, ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ। ਤੂੰ ਉਨ੍ਹਾਂ ਨੂੰ ਸੰਦੂਕ ਵਿੱਚ ਰੱਖ ਲਵੀਂ।
3 Så gjorde jag då en ark af furoträ, och uthögg två stentaflor, sådana som de första voro, och gick upp på berget, och hade de två taflorna i mina händer.
੩ਤਦ ਮੈਂ ਬਬੂਲ ਦੀ ਲੱਕੜੀ ਦਾ ਇੱਕ ਸੰਦੂਕ ਬਣਵਾਇਆ ਅਤੇ ਮੈਂ ਪੱਥਰ ਦੀਆਂ ਦੋ ਫੱਟੀਆਂ ਪਹਿਲਾਂ ਵਾਂਗੂੰ ਘੜ੍ਹ ਕੇ ਬਣਾਈਆਂ ਅਤੇ ਇਹ ਦੋਨੋਂ ਫੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਮੈਂ ਪਰਬਤ ਉੱਤੇ ਚੜ੍ਹ ਗਿਆ।
4 Då skref han på taflorna, såsom den första skriften var, de tio ord, som Herren talade till eder utur eldenom på berget, på församlingenes dag; och Herren fick mig dem.
੪ਤਦ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਲਿਖਿਆ ਜਿਵੇਂ ਪਹਿਲਾਂ ਲਿਖਿਆ ਸੀ ਅਰਥਾਤ ਉਹ ਦਸ ਹੁਕਮ ਜਿਹੜੇ ਯਹੋਵਾਹ ਨੇ ਤੁਹਾਨੂੰ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਸਭਾ ਵਾਲੇ ਦਿਨ ਦਿੱਤੇ ਸਨ।” ਫੇਰ ਯਹੋਵਾਹ ਨੇ ਉਹ ਫੱਟੀਆਂ ਮੈਨੂੰ ਦੇ ਦਿੱਤੀਆਂ।
5 Och jag vände om, och gick af berget, och lade taflorna i arken, som jag gjort hade, att de skulle der blifva, såsom Herren mig budit hade.
੫ਜਦ ਮੈਂ ਪਰਬਤ ਤੋਂ ਉੱਤਰਿਆ ਤਾਂ ਮੈਂ ਉਨ੍ਹਾਂ ਫੱਟੀਆਂ ਨੂੰ ਉਸ ਸੰਦੂਕ ਵਿੱਚ ਰੱਖ ਦਿੱਤਾ, ਜਿਹੜਾ ਮੈਂ ਬਣਵਾਇਆ ਸੀ ਅਤੇ ਯਹੋਵਾਹ ਦੇ ਹੁਕਮ ਅਨੁਸਾਰ ਉਹ ਉੱਥੇ ਹੀ ਹਨ।
6 Och Israels barn drogo ut ifrå Beeroth BeneJaakan till Moserah; der blef Aaron död, och vardt der begrafven; och hans son Eleazar vardt Prester för honom.
੬ਇਸਰਾਏਲੀਆਂ ਨੇ ਯਆਕਾਨੀਆਂ ਦੇ ਬਏਰੋਥ ਤੋਂ ਮੋਸੇਰਾਹ ਤੱਕ ਕੂਚ ਕੀਤਾ। ਉੱਥੇ ਹਾਰੂਨ ਮਰ ਗਿਆ ਅਤੇ ਉਸ ਨੂੰ ਉੱਥੇ ਹੀ ਦੱਬਿਆ ਗਿਆ, ਤਦ ਉਸ ਦਾ ਪੁੱਤਰ ਅਲਆਜ਼ਾਰ ਉਸ ਦੇ ਸਥਾਨ ਤੇ ਜਾਜਕਾਈ ਦਾ ਕੰਮ ਕਰਨ ਲੱਗਾ।
7 Dädan drogo de ut till Gudgoda; ifrå Gudgoda till Jothbath, ett land der bäcker äro.
੭ਉੱਥੋਂ ਉਨ੍ਹਾਂ ਨੇ ਗੁਦਗੋਦਾਹ ਨੂੰ ਕੂਚ ਕੀਤਾ। ਫੇਰ ਗੁਦਗੋਦਾਹ ਤੋਂ ਯਾਟਬਾਥਾਹ ਨੂੰ ਜਿਹੜਾ ਪਾਣੀ ਦੀਆਂ ਨਦੀਆਂ ਦਾ ਦੇਸ਼ ਸੀ।
8 På den tiden afskiljde Herren Levi slägte, till att bära Herrans förbunds ark, och till att stå för Herranom, till att tjena honom, och lofva hans Namn, allt intill denna dag.
੮ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ।
9 Derföre skulle de Leviter ingen del eller arf hafva med sina bröder; ty Herren är deras arf, såsom Herren din Gud dem sagt hafver.
੯ਇਸ ਕਾਰਨ ਲੇਵੀ ਦਾ ਆਪਣੇ ਭਰਾਵਾਂ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ। ਯਹੋਵਾਹ ਹੀ ਉਸ ਦੀ ਵਿਰਾਸਤ ਹੈ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਆਖਿਆ ਸੀ।
10 Och jag stod på bergena, såsom tillförene, fyratio dagar och fyratio nätter, och Herren bönhörde mig än i den gången, och Herren ville icke förgöra dig.
੧੦ਮੈਂ ਪਹਿਲਾਂ ਦੀ ਤਰ੍ਹਾਂ ਫੇਰ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਬਤ ਉੱਤੇ ਰਿਹਾ, ਤਾਂ ਉਸ ਵੇਲੇ ਵੀ ਯਹੋਵਾਹ ਨੇ ਮੇਰੀ ਸੁਣ ਲਈ ਅਤੇ ਯਹੋਵਾਹ ਨੇ ਤੁਹਾਨੂੰ ਨਾਸ ਕਰਨਾ ਨਾ ਚਾਹਿਆ।
11 Men Herren sade till mig: Statt upp, och gack åstad, att du går för folket, att de inkomma, och intaga landet, som jag deras fäder svorit hafver dem att gifva.
੧੧ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਇਸ ਪਰਜਾ ਦੇ ਅੱਗੇ-ਅੱਗੇ ਕੂਚ ਕਰ ਤਾਂ ਜੋ ਉਹ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲੈਣ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਸੀ।”
12 Nu, Israel, hvad äskar Herren din Gud af dig, utan att du skall frukta Herran din Gud, att du vandrar i alla hans vägar, och älskar honom, och tjenar Herranom dinom Gud, af allo hjerta och af allo själ;
੧੨ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ।
13 Att du håller Herrans bud och hans rätter, de jag dig bjuder i denna dag, på det att dig må väl gå?
੧੩ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਨੂੰ ਮੰਨੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਤੁਹਾਡੀ ਭਲਿਆਈ ਲਈ ਹੁਕਮ ਦਿੰਦਾ ਹਾਂ।
14 Si, himmelen och alla himlars himlar, och jorden, och allt det deruti är, är Herrans dins Guds;
੧੪ਵੇਖੋ, ਅਕਾਸ਼ ਸਗੋਂ ਅਕਾਸ਼ਾਂ ਦਾ ਅਕਾਸ਼ ਅਤੇ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ, ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ।
15 Dock likväl hafver Herren allena haft vilja till dina fäder, så att han älskade dem, och hafver utvalt deras säd efter dem, nämliga eder, utöfver allt folk, såsom det ock tillgår på denna dag.
੧੫ਸਿਰਫ਼ ਤੁਹਾਡੇ ਪੁਰਖਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਉਨ੍ਹਾਂ ਨਾਲ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਅਰਥਾਤ ਤੁਹਾਨੂੰ ਸਾਰੇ ਲੋਕਾਂ ਵਿੱਚੋਂ ਚੁਣ ਲਿਆ, ਜਿਵੇਂ ਅੱਜ ਦੇ ਦਿਨ ਹੈ।
16 Så omskärer nu edars hjertas förhud, och varer icke mer halsstyfve.
੧੬ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ,
17 Förty Herren edar Gud är en Gud öfver alla gudar, och en Herre öfver alla herrar, en stor Gud, mägtig och förfärlig, den ingen person aktar, och tager inga mutor;
੧੭ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ।
18 Och skaffar dem faderlösom och enkom rätt, och älskar de främmande, så att han gifver dem födo och kläde.
੧੮ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ।
19 Derföre skolen I ock älska de främmande; ty I hafven ock varit främmande uti Egypti land.
੧੯ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ।
20 Herran din Gud skall du frukta; honom skall du tjena; till honom skall du hålla dig, och svärja vid hans Namn.
੨੦ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ।
21 Han är ditt lof, och din Gud, den med dig så stor och förfärlig ting gjort hafver, såsom din ögon sett hafva.
੨੧ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ।
22 Dine fäder foro neder uti Egypten med sjutio själar; men nu hafver Herren din Gud förökat dig, såsom stjernorna på himmelen.
੨੨ਤੁਹਾਡੇ ਪਿਉ-ਦਾਦੇ ਜਦ ਮਿਸਰ ਵਿੱਚ ਗਏ ਤਦ ਉਹ ਸੱਤਰ ਪ੍ਰਾਣੀ ਹੀ ਸਨ, ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਹੈ।