< 2 Mosebok 27 >
1 Och du skall göra ett altare af furoträ, fem alnar långt och bredt, så att det varder rätt fyrakant, och tre alnar högt.
੧ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਬਣਾਈਂ, ਉਸ ਦੀ ਲੰਬਾਈ ਪੰਜ ਹੱਥ ਅਤੇ ਚੌੜਾਈ ਵੀ ਪੰਜ ਹੱਥ ਹੋਵੇ। ਉਹ ਜਗਵੇਦੀ ਚੌਰਸ ਹੋਵੇ ਅਤੇ ਉਸ ਦੀ ਉਚਾਈ ਤਿੰਨ ਹੱਥ ਹੋਵੇ।
2 Horn skall du göra på alla fyra hörnen, och du skall öfverdraga det med koppar.
੨ਤੂੰ ਉਹ ਦੇ ਸਿੰਗ ਉਹ ਦੇ ਚੌਹਾਂ ਖੂੰਜਿਆਂ ਉੱਤੇ ਬਣਾਈਂ। ਉਹ ਦੇ ਸਿੰਗ ਉਸੇ ਤੋਂ ਹੋਣ ਅਤੇ ਤੂੰ ਉਸ ਨੂੰ ਪਿੱਤਲ ਨਾਲ ਮੜ੍ਹੀਂ।
3 Gör ock askokäril, skoflar, bäcken, gafflar, kolpannor; allt det dertill hörer, skall du göra af koppar.
੩ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ, ਉਹ ਦੇ ਕੜਛੇ ਅਤੇ ਉਹ ਦੇ ਬਾਟੇ ਅਤੇ ਉਹ ਦੀਆਂ ਤ੍ਰਿਸੂਲੀਆਂ ਅਤੇ ਉਹ ਦੀਆਂ ਅੰਗੀਠੀਆਂ ਬਣਾਈਂ।
4 Du skall ock göra ett galler, såsom ett nät, af koppar, och fyra kopparringar på dess fyra hörn.
੪ਉਸ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ। ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ।
5 Du skall ock görat ifrå nedan uppåt kringom altaret, så att gallret räcker midt uppå altaret.
੫ਤੂੰ ਉਹ ਨੂੰ ਜਗਵੇਦੀ ਦੇ ਥੜੇ ਦੇ ਹੇਠ ਰੱਖੀਂ। ਇਸ ਤਰ੍ਹਾਂ ਉਹ ਜਾਲੀ ਜਗਵੇਦੀ ਦੇ ਵਿਚਕਾਰ ਹੋਵੇ।
6 Och skall du göra stänger till altaret af furoträ, öfverdragna med koppar.
੬ਤੂੰ ਜਗਵੇਦੀ ਲਈ ਚੋਬਾਂ ਬਣਾਈਂ ਅਰਥਾਤ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਅਤੇ ਤੂੰ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹੀਂ।
7 Och skall du stinga stängerna in i ringarna, så att stängerna äro på båda sidor af altaret, der man må bära det med.
੭ਤੂੰ ਉਹ ਦੀਆਂ ਚੋਬਾਂ ਨੂੰ ਕੜਿਆਂ ਵਿੱਚ ਪਾਵੀਂ ਅਤੇ ਉਹ ਚੋਬਾਂ ਜਗਵੇਦੀ ਦੇ ਚੁੱਕਣ ਲਈ ਦੋਹੀਂ ਪਾਸੀਂ ਹੋਣਗੀਆਂ।
8 Och skall du så görat af bräder, att det blifver ihålt, såsom dig på berget vist är.
੮ਤੂੰ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਈਂ। ਜਿਵੇਂ ਤੈਨੂੰ ਪਰਬਤ ਉੱਤੇ ਦਿਖਾਇਆ ਗਿਆ ਉਸੇ ਤਰ੍ਹਾਂ ਉਹ ਉਸ ਨੂੰ ਬਣਾਉਣ।
9 Du skall ock göra en gård till tabernaklet; en bonad af hvitt tvinnadt silke, på den ena sidon, hundrade alnar lång söderut;
੯ਇਸ ਤਰ੍ਹਾਂ ਤੂੰ ਡੇਰੇ ਦਾ ਵਿਹੜਾ ਬਣਾਈਂ - ਦੱਖਣ ਵੱਲ ਦੇ ਪਾਸੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ।
10 Och tjugu stolpar på tjugu kopparfötter; och deras knappar med deras gjordar af silfver.
੧੦ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ।
11 Sammalunda ock norruppå en bonad, hundrade alnar lång; tjugu stolpar på tjugu kopparfötter, och deras knappar med deras gjordar af silfver.
੧੧ਇਸ ਤਰ੍ਹਾਂ ਉੱਤਰ ਦੇ ਪਾਸੇ ਵੱਲ ਸੌ ਹੱਥ ਲੰਮੀਆਂ ਕਨਾਤਾਂ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ।
12 Men vesterut öfver gårdsens bredd skall vara en bonad, femtio alnar lång; tio stolpar på tio fötter.
੧੨ਵਿਹੜੇ ਦੀ ਚੌੜਾਈ ਲਈ ਲਹਿੰਦੇ ਪਾਸੇ ਵੱਲ ਪੰਜਾਹ ਹੱਥ ਦੀਆਂ ਕਨਾਤਾਂ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਦਸ ਅਤੇ ਚੀਥੀਆਂ ਦਸ ਹੋਣ।
13 Österut öfver gårdsens bredd skall vara femtio alnar;
੧੩ਅਤੇ ਵਿਹੜੇ ਦੀ ਚੌੜਾਈ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ ਹੋਵੇ
14 Så att bonaden hafver på ene sidone femton alnar; dertill tre stolpar på tre fötter;
੧੪ਅਤੇ ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ
15 Och femton alnar på den andra sidone; dertill tre stolpar på tre fötter.
੧੫ਅਤੇ ਦੂਜੇ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ। ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ।
16 Men i gårdsens ingång skall vara ett kläde, tjugu alnar bredt, stickadt med gult silke, skarlakan, rosenrödt och hvitt tvinnadt silke; dertill fyra stolpar på deras fyra fötter.
੧੬ਵਿਹੜੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ ਅਤੇ ਇਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ।
17 Alle stolparna kringom gården skola hafva silfvergjordar, och silfverknappar, och kopparfötter.
੧੭ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚੁਫ਼ੇਰੇ ਚਾਂਦੀ ਦੀਆਂ ਲਕੀਰਾਂ ਨਾਲ ਸਜਾਈਆਂ ਹੋਈਆਂ ਹੋਣ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਪਿੱਤਲ ਦੀਆਂ ਹੋਣ।
18 Och längden på gården skall vara hundrade alnar, bredden femtio, höjden fem alnar, af hvitt tvinnadt silke, och deras fötter skola vara af koppar.
੧੮ਵਿਹੜੇ ਦੀ ਲੰਬਾਈ ਸੌ ਹੱਥ ਅਤੇ ਚੌੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ।
19 Och allt det som tabernaklet tillhörer till allahanda ämbete, och alle dess pålar, och alle gårdsens pålar, skola vara af koppar.
੧੯ਡੇਰੇ ਦਾ ਸਾਰਾ ਸਮਾਨ ਜਿਹੜਾ ਉਸ ਦੀ ਸਾਰੀ ਉਪਾਸਨਾ ਲਈ ਹੋਵੇ ਅਤੇ ਉਹ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਹੋਣ।
20 Bjud Israels barnom, att de bära till dig den aldraklaresta oljo, stött af oljoträ, till lysning; att man alltid deraf låter i lamporna;
੨੦ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਤੇਰੇ ਕੋਲ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਚਾਨਣ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।
21 Uti vittnesbördsens tabernakel utanför förlåten, som hänger för vittnesbördet. Och Aaron med hans söner skola detta sköta, ifrå morgonen allt intill aftonen för Herranom. Det skall vara eder en evig sed intill edra efterkommande, ibland Israels barn.
੨੧ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਤੇ ਉਸ ਦੇ ਪੁੱਤਰ ਉਹ ਨੂੰ ਸ਼ਾਮ ਤੋਂ ਸਵੇਰ ਤੱਕ ਯਹੋਵਾਹ ਅੱਗੇ ਸਜਾ ਕੇ ਰੱਖਣ। ਇਹ ਸਦਾ ਦੀ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ।