< Galaterbrevet 4 >

1 Men jag säger: Så länge arfvingen är barn, är ingen åtskillnad emellan honom och en tjenare; ändock han är herre öfver alla ägodelarna;
ਹੁਣ ਮੈਂ ਆਖਦਾ ਹਾਂ ਕਿ ਵਾਰਿਸ ਜਿੰਨਾਂ ਚਿਰ ਬਾਲਕ ਹੈ ਉਸ ਅਤੇ ਦਾਸ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ।
2 Utan är under förmyndare och föreståndare, intill den tiden som af fadrenom förelagd är.
ਪਰ ਪਿਤਾ ਦੇ ਠਹਿਰਾਏ ਹੋਏ ਸਮੇਂ ਤੱਕ ਰਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ।
3 Sammalunda ock vi, då vi vorom barn, vore vi tvingade under utvärtes stadgar.
ਜਿਸ ਤਰ੍ਹਾਂ ਅਸੀਂ ਵੀ ਜਦ ਬਾਲਕ ਸੀ ਤਦ ਸੰਸਾਰ ਦੀਆਂ ਮੂਲ ਗੱਲਾਂ ਦੇ ਬੰਧਨ ਵਿੱਚ ਸੀ।
4 Men då tiden vardt fullkommen, sände Gud sin Son, föddan af qvinno, gjordan under lagen;
ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ।
5 På det han skulle förlossa dem, som under lagen voro, att vi skullom få barnaskapet.
ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।
6 Efter I nu ären söner, hafver Gud sändt sins Sons Anda uti edor hjertan, hvilken ropar: Abba, käre Fader.
ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ।
7 Så är här nu icke mer tjenare, utan son; är han son, så är han ock Guds arfvinge genom Christum.
ਸੋ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੈਂ।
8 Men den tid I intet känden Gud, tjenten I dem som af naturen icke äro gudar.
ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ।
9 Men nu, medan I Gud känt hafven, ja mycket mer kände ären af Gudi, hvi vänden I eder då om till de svaga och vedertorftiga stadgar igen, hvilkom I på nytt tjena viljen?
ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ?
10 I hållen dagar och månader, högtider och årstider.
੧੦ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ!
11 Jag fruktar om eder, att jag tilläfventyrs icke hafver fåfängt arbetat på eder.
੧੧ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ।
12 Varer såsom jag är, efter jag ock är såsom I. Käre bröder, jag beder eder, I hafven mig intet emot gjort.
੧੨ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,
13 I veten, att jag genom köttsens svaghet i förstone predikade eder Evangelium.
੧੩ਪਰ ਤੁਸੀਂ ਜਾਣਦੇ ਹੋ ਜੋ ਮੈਂ ਸਰੀਰ ਦੀ ਕਮਜ਼ੋਰੀ ਕਰਕੇ ਪਹਿਲੀ ਵਾਰ ਤੁਹਾਨੂੰ ਖੁਸ਼ਖਬਰੀ ਸੁਣਾਈ।
14 Och min frestelse, som jag led på köttsens vägnar, hafven I intet föraktat, icke heller försmått, utan anammaden mig såsom en Guds Ängel; ja, såsom Christum Jesum.
੧੪ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ।
15 Huru salige voren I då? Jag är edart vittne, att om det hade möjeligit varit, haden I edor ögon uttagit, och gifvit mig.
੧੫ਤਾਂ ਹੁਣ ਤੁਹਾਡਾ ਉਹ ਅਨੰਦ ਕਿੱਥੇ ਗਿਆ? ਮੈਂ ਤੁਹਾਡਾ ਗਵਾਹ ਹਾਂ, ਕਿ ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ
16 Är jag då nu vorden edar ovän, att jag säger eder sanningen?
੧੬ਫਿਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ?
17 De nitälska eder icke rätteliga, utan vilja draga eder ifrå mig, att I skolen nitälska dem.
੧੭ਉਹ ਤੁਹਾਨੂੰ ਮਿੱਤਰ ਤਾਂ ਬਣਾਉਣਾ ਚਾਹੁੰਦੇ ਹਨ ਪਰ ਚੰਗੀ ਸੋਚ ਨਾਲ ਨਹੀਂ ਸਗੋਂ ਉਹ ਤੁਹਾਨੂੰ ਅਲੱਗ ਕਰਨਾ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ।
18 Så är nu väl godt nitälska, då det sker om det godt är alltid, och icke allenast då jag tillstädes är.
੧੮ਪਰ ਇਹ ਵੀ ਚੰਗਾ ਹੈ ਜੋ ਭਲੀ ਗੱਲ ਵਿੱਚ ਹਰ ਸਮੇਂ ਮਿੱਤਰ ਬਣਾਉਣ ਦਾ ਯਤਨ ਕੀਤਾ ਜਾਵੇ ਅਤੇ ਨਾ ਕੇਵਲ ਉਸੇ ਵੇਲੇ ਜਦੋਂ ਮੈਂ ਤੁਹਾਡੇ ਕੋਲ ਹੋਵਾਂ।
19 Min kära barn, hvilka jag på nytt föder med ångest, till dess Christus kommer till stadga uti eder.
੧੯ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ।
20 Jag ville väl att jag nu vore när eder, och förvandla kunde mina röst; ty jag vet härnäst ingen råd med eder.
੨੦ਅਤੇ ਮੈਂ ਚਾਹੁੰਦਾ ਤਾਂ ਹਾਂ ਜੋ ਹੁਣ ਤੁਹਾਡੇ ਕੋਲ ਆ ਕੇ ਹੋਰ ਤਰ੍ਹਾਂ ਬੋਲਾਂ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ।
21 Säger mig, I som viljen vara under lagen: Hafven I icke hört lagen?
੨੧ਤੁਸੀਂ ਜੋ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ, ਤੁਸੀਂ ਬਿਵਸਥਾ ਨੂੰ ਨਹੀਂ ਸੁਣਦੇ?
22 Ty det är skrifvet, att Abraham hade två söner; en af tjensteqvinnone, den andra af den fria.
੨੨ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ।
23 Men den som var af tjensteqvinnone, han var född efter köttet; men den af de frio, han var född genom löftet.
੨੩ਪਰ ਜਿਹੜਾ ਦਾਸੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਇਸਤ੍ਰੀ ਤੋਂ ਹੋਇਆ ਉਹ ਵਾਇਦੇ ਦੇ ਕਾਰਨ ਜੰਮਿਆ।
24 Hvilka ord betyda något; ty dessa äro de tu Testamenten; ett af det berg Sina, som föder till träldom, hvilket är Agar;
੨੪ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ।
25 Ty Agar heter i Arabien det berg Sina, och sträcker sig emot Jerusalem, det nu är, och är icke fri med sinom barnom.
੨੫ਅਤੇ ਇਹ ਹਾਜਰਾ ਅਰਬ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ।
26 Men det Jerusalem som ofvantill är, det är den fria; hon är allas vår moder.
੨੬ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ।
27 Ty det är skrifvet: Var glad, du ofruktsamma, du som intet föder; brist ut och ropa, du som icke är hafvandes; ty den ensamma hafver flera barn, än den som man hafver.
੨੭ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ।
28 Men vi, käre bröder, äro löftsens barn efter Isaac.
੨੮ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ।
29 Men såsom den, som då född var efter köttet, förföljde honom som född var efter Andan; så går det ock nu.
੨੯ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ।
30 Men hvad säger Skriften? Drif ut tjensteqvinnona med hennes son; ty tjensteqvinnones son skall icke blifva arfvinge med dens frios son.
੩੦ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ।
31 Så äro vi nu, käre bröder, icke tjensteqvinnones söner, utan dens frios.
੩੧ਇਸ ਲਈ, ਹੇ ਭਰਾਵੋ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ।

< Galaterbrevet 4 >