< 1 Mosebok 40 >
1 Och det begaf sig derefter, att Konungens i Egypten höfvitsman öfver skänkerna, och höfvitsmannen öfver bakarena, bröto deras herra Konungenom i Egypten emot.
੧ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਤੇ ਰਸੋਈਆ ਆਪਣੇ ਸੁਆਮੀ ਅਰਥਾਤ ਮਿਸਰ ਦੇ ਰਾਜੇ ਦੇ ਵਿਰੁੱਧ ਕੁਝ ਅਪਰਾਧ ਕੀਤਾ।
2 Och Pharao vardt vred uppå dem,
੨ਤਦ ਫ਼ਿਰਊਨ ਆਪਣੇ ਦੋਹਾਂ ਪ੍ਰਧਾਨਾਂ ਦੇ ਉੱਤੇ ਅਰਥਾਤ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਉੱਤੇ ਗੁੱਸੇ ਹੋਇਆ
3 Och lät sätta dem i hofmästarens hus i fängelse, der Joseph låg fången.
੩ਅਤੇ ਉਸ ਨੇ ਉਨ੍ਹਾਂ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਅਰਥਾਤ ਉਸੇ ਕੈਦਖ਼ਾਨੇ ਵਿੱਚ ਜਿੱਥੇ ਯੂਸੁਫ਼ ਕੈਦ ਸੀ, ਬੰਦ ਕਰ ਦਿੱਤਾ।
4 Och hofmästaren satte Joseph öfver dem, att han skulle tjena dem; och de såto några dagar.
੪ਅੰਗ-ਰੱਖਿਅਕਾਂ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਯੂਸੁਫ਼ ਦੇ ਹਵਾਲੇ ਕਰ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ ਜਦ ਤੱਕ ਉਹ ਕੈਦ ਵਿੱਚ ਰਹੇ।
5 Och både skänken och bakaren drömde om ena natt hvar sin dröm, och hvars deras dröm hade sin uttydelse.
੫ਮਿਸਰ ਦੇ ਰਾਜਾ ਦੇ ਸਾਕੀ ਅਤੇ ਰਸੋਈਏ ਨੇ ਜਿਹੜੇ ਕੈਦਖ਼ਾਨੇ ਵਿੱਚ ਬੰਦ ਸਨ, ਉਨ੍ਹਾਂ ਦੋਹਾਂ ਨੇ ਇੱਕੋ ਹੀ ਰਾਤ ਆਪਣੇ-ਆਪਣੇ ਫਲ ਅਨੁਸਾਰ ਸੁਫ਼ਨਾ ਵੇਖਿਆ।
6 Då nu Joseph kom om morgonen in till dem, och såg dem ångse,
੬ਜਦ ਯੂਸੁਫ਼ ਸਵੇਰੇ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਉਨ੍ਹਾਂ ਨੂੰ ਵੇਖਿਆ ਤਾਂ ਵੇਖੋ ਉਹ ਉਦਾਸ ਸਨ।
7 Frågade han dem, och sade: Hvi ären I så ångse i dag?
੭ਉਸ ਨੇ ਫ਼ਿਰਊਨ ਦੇ ਉਨ੍ਹਾਂ ਪ੍ਰਧਾਨਾਂ ਨੂੰ ਜਿਹੜੇ ਉਸ ਦੇ ਨਾਲ ਉਸ ਦੇ ਸੁਆਮੀ ਦੇ ਘਰ ਕੈਦ ਵਿੱਚ ਸਨ, ਪੁੱਛਿਆ, ਅੱਜ ਤੁਹਾਡੇ ਚਿਹਰੇ ਕਿਉਂ ਉਦਾਸ ਹਨ?
8 De svarade: Oss hafver drömt, och vi hafvom ingen, som oss det utlägger. Joseph sade: Utläggningen hörer Gudi till; dock förtäljer mig det.
੮ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ?
9 Då förtäljde skänken sin dröm för Joseph, och sade till honom: Mig drömde, att ett vinträ var för mig:
੯ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਆਪਣਾ ਸੁਫ਼ਨਾ ਦੱਸਿਆ ਅਤੇ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ਼ ਦੀ ਇੱਕ ਵੇਲ ਮੇਰੇ ਸਨਮੁਖ ਸੀ,
10 Det hade tre grenar; det grönskades, växte och blomstrades, och dess drufvor vordo mogna:
੧੦ਅਤੇ ਉਸ ਵੇਲ ਵਿੱਚ ਤਿੰਨ ਟਹਿਣੀਆਂ ਸਨ ਅਤੇ ਜਾਣੋ ਉਹ ਨੂੰ ਕਲੀਆਂ ਨਿੱਕਲੀਆਂ ਅਤੇ ਫੁੱਲ ਲੱਗੇ ਅਤੇ ਉਸ ਦੇ ਗੁੱਛਿਆਂ ਵਿੱਚ ਦਾਖ਼ ਪੱਕ ਗਈ।
11 Och jag hade Pharaos skänkekar i mine hand, och tog och kryste dem i skänkekaret, och fick Pharao skänkekaret i handena.
੧੧ਫ਼ਿਰਊਨ ਦਾ ਪਿਆਲਾ ਮੇਰੇ ਹੱਥ ਵਿੱਚ ਸੀ, ਅਤੇ ਮੈਂ ਦਾਖ਼ਾਂ ਨੂੰ ਲੈ ਕੇ ਫ਼ਿਰਊਨ ਦੇ ਪਿਆਲੇ ਵਿੱਚ ਨਿਚੋੜਿਆ ਅਤੇ ਉਹ ਪਿਆਲਾ ਮੈਂ ਫ਼ਿਰਊਨ ਦੀ ਹਥੇਲੀ ਉੱਤੇ ਰੱਖਿਆ।
12 Joseph sade: Detta är uttydningen: Tre grenar äro tre dagar.
੧੨ਤਦ ਯੂਸੁਫ਼ ਨੇ ਉਸ ਨੂੰ ਆਖਿਆ, ਇਸ ਦਾ ਅਰਥ ਇਹ ਹੈ ਕਿ ਉਹ ਤਿੰਨ ਟਹਿਣੀਆਂ ਤਿੰਨ ਦਿਨ ਹਨ।
13 Efter tre dagar skall Pharao upphäfva ditt hufvud, och sätta dig åter till dit ämbete, att du får honom skänkekaret i hans hand, såsom tillförene, då du var hans skänk.
੧੩ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਤੇ ਤੈਨੂੰ ਤੇਰੇ ਅਹੁਦੇ ਉੱਤੇ ਫੇਰ ਖੜ੍ਹਾ ਕਰੇਗਾ ਅਤੇ ਤੂੰ ਪਹਿਲਾਂ ਦੀ ਤਰ੍ਹਾਂ ਜਦ ਤੂੰ ਉਹ ਦਾ ਸਾਕੀ ਸੀ, ਫਿਰ ਤੋਂ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ।
14 Men tänk uppå mig, då dig går väl, och gör barmhertighet med mig, att du Pharao ingifver, att han tager mig utaf detta huset;
੧੪ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਯਾਦ ਰੱਖੀਂ ਅਤੇ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਅਤੇ ਮੈਨੂੰ ਇਸ ਘਰ ਵਿੱਚੋਂ ਬਾਹਰ ਕਢਾਈਂ।
15 Ty jag är hemliga bortstulen utaf de Ebreers lande: Så hafver jag ock här intet gjort, att de mig insatt hafva.
੧੫ਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁਝ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ।
16 Då bakaren såg, att uttydningen var god, sade han till Joseph: Mig hafver ock drömt, att jag bar tre flätade korgar på mitt hufvud;
੧੬ਜਦ ਰਸੋਈਆਂ ਦੇ ਮੁਖੀਏ ਨੇ ਵੇਖਿਆ ਕਿ ਉਸ ਦੇ ਸੁਫ਼ਨੇ ਦਾ ਅਰਥ ਚੰਗਾ ਹੈ ਤਾਂ ਉਸ ਨੇ ਯੂਸੁਫ਼ ਨੂੰ ਆਖਿਆ, ਮੈਂ ਵੀ ਇੱਕ ਸੁਫ਼ਨਾ ਵੇਖਿਆ, ਅਤੇ ਵੇਖੋ ਮੇਰੇ ਸਿਰ ਉੱਤੇ ਚਿੱਟੀਆਂ ਰੋਟੀਆਂ ਦੀਆਂ ਤਿੰਨ ਟੋਕਰੀਆਂ ਸਨ।
17 Och i öfversta korgenom allahanda bakad mat till Pharaos behof; och foglarne åto af korgenom på mitt hufvud.
੧੭ਅਤੇ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਭਿੰਨ-ਭਿੰਨ ਪ੍ਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਤੇ ਪੰਛੀ ਮੇਰੇ ਸਿਰ ਉੱਪਰਲੀ ਟੋਕਰੀ ਵਿੱਚੋਂ ਖਾਂਦੇ ਸਨ।
18 Joseph svarade, och sade: Detta är uttydningen: Tre korgar äro tre dagar.
੧੮ਤਦ ਯੂਸੁਫ਼ ਨੇ ਉੱਤਰ ਦੇ ਕੇ ਆਖਿਆ, ਇਸ ਦਾ ਅਰਥ ਇਹ ਹੈ ਕਿ ਇਹ ਤਿੰਨ ਟੋਕਰੀਆਂ ਤਿੰਨ ਦਿਨ ਹਨ।
19 Och efter tre dagar skall Pharao upphäfva ditt hufvud, och hänga dig i en galga; och foglarne skola äta ditt kött på dig.
੧੯ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ।
20 Och det hände tredje dagen, då begick Pharao sin årsdag, och han gjorde alla sina tjenare ena måltid: Och upphof den öfversta skänkens hufvud, och den öfversta bakarens, ibland sina tjenare;
੨੦ਫਿਰ ਤੀਜੇ ਦਿਨ, ਫ਼ਿਰਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਕਰਮਚਾਰੀਆਂ ਲਈ ਦਾਵਤ ਕੀਤੀ ਅਤੇ ਆਪਣੇ ਕਰਮਚਾਰੀਆਂ ਵਿੱਚੋਂ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਦਾ ਸਿਰ ਉੱਚਾ ਕੀਤਾ।
21 Och satte den öfversta skänken åter till sitt skänkeämbete, att han skulle få Pharao skänkekaret i handena;
੨੧ਪਰ ਉਸ ਨੇ ਸਾਕੀਆਂ ਦੇ ਮੁਖੀਏ ਨੂੰ ਤਾਂ ਉਹ ਦੇ ਅਹੁਦੇ ਉੱਤੇ ਫਿਰ ਨਿਯੁਕਤ ਕੀਤਾ ਤਾਂ ਜੋ ਉਹ ਫ਼ਿਰਊਨ ਦੀ ਹਥੇਲੀ ਉੱਤੇ ਪਿਆਲਾ ਰੱਖੇ
22 Men den öfversta bakaren lät han hänga; som Joseph hade uttydt honom.
੨੨ਪਰ ਉਸ ਨੇ ਰਸੋਈਆਂ ਦੇ ਮੁਖੀਏ ਨੂੰ ਫਾਂਸੀ ਦੇ ਦਿੱਤੀ ਜਿਵੇਂ ਯੂਸੁਫ਼ ਨੇ ਉਨ੍ਹਾਂ ਦੇ ਸੁਫ਼ਨਿਆਂ ਦਾ ਅਰਥ ਦੱਸਿਆ ਸੀ।
23 Men den öfverste skänken tänkte intet på Joseph, utan förgat honom.
੨੩ਪਰ ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਯਾਦ ਨਾ ਰੱਖਿਆ ਪਰ ਉਸ ਨੂੰ ਭੁੱਲ ਗਿਆ।