< Hebreerbrevet 11 >
1 Men tron är en viss förlåtelse på det som man hoppas, och intet tvifla om det man icke ser.
੧ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।
2 Genom henne hafva de gamle fått vittnesbörd.
੨ਅਤੇ ਇਸ ਦੇ ਬਾਰੇ ਬਜ਼ੁਰਗਾਂ ਦੇ ਲਈ ਗਵਾਹੀ ਦਿੱਤੀ ਗਈ।
3 Genom trona besinnom vi, att verlden är fullbordad genom Guds ord; så att allt det man ser, är vordet af intet. (aiōn )
੩ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ। (aiōn )
4 Genom trona offrade Abel Gudi större offer än Cain; med hvilko han fick vittnesbörd att han var rättfärdig, då Gud gaf om hans gåfvor vittnesbörd; och genom henne talar han ännu, ändock han död är.
੪ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।
5 Genom trona vardt Enoch borttagen, så att han icke skulle se döden, och fans intet, derföre att Gud borttog honom; ty förr än han borttagen var, hade han fått vittnesbörd att han täcktes Gudi.
੫ਵਿਸ਼ਵਾਸ ਨਾਲ ਹਨੋਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ।
6 Ty utan trona är omöjeligit täckas Gudi. Ty den till Gud komma vill, han måste tro att Gud är, och att han lönar dem som söka honom.
੬ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
7 Genom trona ärade Noe Gud, och beredde arken, till sins hus salighet, då han fick Guds befallning om de ting som icke syntes; genom hvilken ( ark ) han fördömde verldena, och vardt den rättfärdighets arfvinge, som af trone är.
੭ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
8 Genom trona vardt Abraham lydig, då han kallad vardt till att utgå i det land, som han få skulle till arfs; och for ut, och visste icke hvart han komma skulle.
੮ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।
9 Genom trona var han en främling uti det landet honom lofvadt var, lika som uti ett främmande land, bodde uti tabernakel, med Isaac och Jacob, som medarfvingar voro till samma löfte;
੯ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।
10 Ty han vänte efter en stad, som grund hade; hvilkens byggomästare och skapare är Gud.
੧੦ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਸ ਦੀਆਂ ਨੀਹਾਂ ਹਨ ਅਤੇ ਜਿਸ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ।
11 Genom trona fick ock Sara kraft till att afla, och födde öfver sin ålders tid; ty hon höll honom trofastan, som det lofvat hade.
੧੧ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ।
12 Derföre vordo ock af enom, som i den måtton död var, månge födde, såsom stjernorna på himmelen, och som sanden är i hafsstrandene, den otalig är.
੧੨ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ।
13 I trone äro desse alle döde, och hafva dock intet fått af löftet; utan sett det fjerran efter, och trott deruppå och låtit sig nöja, bekännande sig vara gäster och främmande på jordene.
੧੩ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।
14 Ty de som sådant säga, gifva tillkänna att de söka ett fädernesland.
੧੪ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ।
15 Och om de hade det ment, der de utgångne voro, hade de väl haft tid att vända tillbaka.
੧੫ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ।
16 Men nu begära de ett bättre, det är, det himmelska. Derföre skämmes icke Gud kallas deras Gud; ty han hafver beredt dem en stad.
੧੬ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।
17 Genom trona offrade Abraham Isaac, när han försökt vardt; och offrade enda sonen, då han hade fått löftet;
੧੭ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ।
18 Om hvilken sagdt var: Uti Isaac skall dig din säd kallad varda;
੧੮ਅਤੇ ਜਿਸ ਨੂੰ ਇਹ ਆਖਿਆ ਗਿਆ ਕਿ ਇਸਹਾਕ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ।
19 Och tänkte, att Gud kunde ock väl uppväcka ifrå de döda; deraf tog han ock honom igen till en liknelse.
੧੯ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ।
20 Genom trona välsignade Isaac Jacob och Esau, om tillkommande ting.
੨੦ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ।
21 Genom trona, då Jacob dödde, välsignade han båda Josephs söner; och tillbad det öfversta på hans spiro.
੨੧ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ।
22 Genom trona, då Joseph dö skulle, talade han om Israels barns utgång; och gaf befallning om sin ben.
੨੨ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ।
23 Genom trona vardt Moses fördold, i tre månader, af sina föräldrar, då han född var; derföre att de sågo att han var ett dägeligit barn, och fruktade intet Konungens bud.
੨੩ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ।
24 Genom trona, då Moses var stor vorden, nekade han sig vara Pharaos dotterson;
੨੪ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।
25 Och ville mycket heldre lida bedröfvelse med Guds folk, än till en tid hafva lust i syndene;
੨੫ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ।
26 Och höll Christi försmädelse för större rikedom, än de håfvor uti Egypten; ty han såg efter lönen.
੨੬ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ।
27 Genom trona öfvergaf han Egypten, intet fruktandes Konungens vrede; ty han höll sig vid den han icke såg, såsom han honom sett hade.
੨੭ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ।
28 Genom trona höll han Påska, och blodsutgjutelse, på det han, som drap allt det förstfödt var, skulle intet komma vid dem.
੨੮ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ।
29 Genom trona gingo de genom det röda hafvet, såsom på torra landet; hvilket de Egyptier ock försökte, och drunknade.
੨੯ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ।
30 Genom trona föllo murarna i Jericho, då man i sju dagar omkring gångit hade.
੩੦ਵਿਸ਼ਵਾਸ ਨਾਲ ਯਰੀਹੋ ਦੀ ਸ਼ਹਿਰਪਨਾਹ ਜਦੋਂ ਸੱਤਾਂ ਦਿਨਾਂ ਤੱਕ ਘੇਰੀਂ ਗਈ ਤਾਂ ਡਿੱਗ ਗਈ।
31 Genom trona förgicks icke den skökan Rahab med de otrogna, då hon de spejare anammat hade med frid.
੩੧ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ।
32 Och hvad skall jag mer säga? Tiden vorde mig för stackot, när jag förtälja skulle om Gideon, om Barak, och Simson, och Jephthah, och David, och Samuel, och Propheterna;
੩੨ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ।
33 Hvilke genom trona hafva vunnit Konungarike, gjort rättfärdighet, fått löfte, igenstoppat lejons mun;
੩੩ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,
34 Eldskraft utsläckt, svärdsegg undkommit, äro kraftige vordne af svaghetene, äro starke vordne i stridene, hafva nederlagt främmande härar.
੩੪ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ।
35 Qvinnorna hafva igenfått sina döda utaf uppståndelsen; somlige vordo sönderslagne, och hafva ingen förlossning velat anamma, på det de skulle få uppståndelsen, som bättre är.
੩੫ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ।
36 Somlige hafva lidit spott och hudflängning, och dertill bojor och fängelse;
੩੬ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ।
37 Vordo stenade, sönderhuggne, genomstungne, döde för svärd; hafva gångit i fårskinn och getskin, fattige, trängde, bedröfvade;
੩੭ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -
38 Hvilkom verlden icke värdig var; och hafva gått elände i ökner, och i berg, och i skrefvor, och i jordkulor.
੩੮ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।
39 Alle desse hafva genom trona fått vittnesbörd, och hafva dock icke fått löftet;
੩੯ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ।
40 Derföre att Gud hade föresett om oss något det bättre var; att de icke utan oss skulle fullkomnade varda.
੪੦ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ।