< Hebreerbrevet 2 >
1 Derföre skole vi dess bätter taga vara på det oss sagdt är, att vi tilläfventyrs icke förderfves.
੧ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।
2 Ty vardt det ordet fast, som genom Änglarna taladt var; och all öfverträdelse och olydighet hafver fått sin rätta lön;
੨ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।
3 Huru skole vi undfly, om vi sådana salighet icke akte? hvilken, sedan hon först predikad vardt af Herranom, är kommen in på oss, af dem som det hört hade;
੩ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
4 Och Gud hafver gifvit vittnesbörd dertill med tecken, under, och mångahanda krafter och med den Helga Andas utskiftelse, efter hans vilja.
੪ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ।
5 Ty han hafver icke undergifvit Änglomen den tillkommande verldena, der vi om tale.
੫ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ।
6 Men en betygar enstäds, och säger: Hvad är menniskan, att du tänker på honom; eller menniskones Son, att du söker honom?
੬ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ?
7 Du hafver en liten tid låtit honom öfvergifven vara af Änglarna; med äro och pris hafver du krönt honom, och satt honom öfver dina händers verk;
੭ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,
8 All ting hafver du lagt under hans fötter. I det han nu all ting hafver honom underlagt, hafver han intet undantagit, det honom icke underlagdt är. Dock se vi icke ännu all ting vara honom underlagd.
੮ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।
9 Men Jesum, som en liten tid hafver öfvergifven varit af Änglarna, se vi, för dödsens lidandes skull, krönt vara med äro och pris; på det han af Guds nåd skulle smaka döden för alla.
੯ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।
10 Ty det höfde honom, för hvilkens skull all ting äro, och genom hvilken all ting äro, den der mång barn till härlighet fört hade, att han deras salighets höfdinga skulle, genom lidande, fullkommen göra.
੧੦ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।
11 Efter den som helgar, och de som helgade varda, äro alle af enom; derföre skämmes han ock icke kalla dem bröder;
੧੧ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।
12 Sägandes: Jag vill förkunna ditt Namn minom brödrom, och midt i församlingen prisa dig;
੧੨ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
13 Och åter: Jag vill sätta min tröst till honom; och åter: Si, jag och barnen, som Gud mig gifvit hafver.
੧੩ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ।
14 Efter barnen hafva kött och blod, är ock han dess delaktig vorden; på det han skulle genom döden nederlägga honom, som döden i våld hade, det är djefvulen;
੧੪ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।
15 Och göra dem fri, som i allt sitt lefverne, genom dödsens räddhåga, måste trälar vara.
੧੫ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।
16 Ty han tager ingenstäds på sig Änglarna; utan Abrahams säd tager han på sig.
੧੬ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ।
17 Derföre måste han i all stycke vara bröderna lik; på det han skulle vara barmhertig, och en trogen öfverste Prest för Gudi, att försona folkens synder.
੧੭ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
18 Ty deraf att han vardt pint och frestad, kan han hjelpa dem som frestas.
੧੮ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।