< Hebreerbrevet 7 >
1 Denne Melchisedek var Konung i Salem, högsta Guds Prest; den Abrahe mötte, då han igenkom ifrå den Konungaslagtning, och välsignade honom;
੧ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ।
2 Hvilkom ock Abraham gaf tionde af all ting. Först uttolkas han, rättvisones Konung; men sedan är han ock Salems Konung, det är fredsens Konung;
੨ਜਿਸ ਨੂੰ ਅਬਰਾਹਾਮ ਨੇ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ।
3 Utan fader, utan moder, utan slägt; och hafver hvarken begynnelse på dagarna, eller ända på lifvet; men han är lik vorden vid Guds Son, och blifver Prest i evighet.
੩ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪੱਤ੍ਰੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ।
4 Men ser, huru stor den är, som ock Abraham Patriarchen gaf tionde af bytet.
੪ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ।
5 Men Levi söner, då de Presterskapet anamma, hafva befallning taga tiond af folket, det är, af sina bröder, efter lagen; ändå de ock af Abrahams länder komne äro.
੫ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ।
6 Men den, hvilkens slägte icke räknas ibland dem, han tog tiond af Abraham, och välsignade honom som löftet hade.
੬ਪਰ ਜਿਸ ਦੀ ਕੁੱਲਪੱਤ੍ਰੀ ਉਨ੍ਹਾਂ ਨਾਲ ਰਲਦੀ ਨਹੀਂ ਸੀ ਉਹ ਨੇ ਅਬਰਾਹਾਮ ਤੋਂ ਦਸਵੰਧ ਲਿਆ ਅਤੇ ਉਹ ਨੂੰ ਬਰਕਤ ਦਿੱਤੀ ਜਿਸ ਨੂੰ ਵਾਇਦੇ ਦਿੱਤੇ ਹੋਏ ਸਨ।
7 Nu nekar det ingen, att det som mindre är, tager välsignelse af det som större är.
੭ਪਰ ਕੋਈ ਸ਼ੱਕ ਨਹੀਂ ਭਈ ਛੋਟੇ ਨੂੰ ਵੱਡੇ ਤੋਂ ਬਰਕਤ ਮਿਲਦੀ ਹੈ।
8 Och här taga de menniskor tiond, som dödelige äro; men der han, som betygas om, att han lefver.
੮ਅਤੇ ਇੱਥੇ ਮਰਨ ਵਾਲੇ ਮਨੁੱਖ ਦਸਵੰਧ ਲੈਂਦੇ ਹਨ ਪਰ ਉੱਥੇ ਉਹ ਲੈਂਦਾ ਹੈ ਜਿਸ ਦੇ ਵਿਖੇ ਇਹ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ।
9 Och, om jag så säga skall: Levi, som tiondena plägar taga, vardt ock tiondad i Abraham;
੯ਸੋ ਇਹ ਆਖ ਸਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸਵੰਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸਵੰਧ ਦਿੱਤਾ।
10 Ty han var ändå i sins faders länder, då Melchisedek honom mötte.
੧੦ਕਿਉਂ ਜੋ ਉਹ ਅਜੇ ਆਪਣੇ ਪਿਤਾ ਦੇ ਸਰੀਰ ਵਿੱਚ ਸੀ ਜਿਸ ਵੇਲੇ ਮਲਕਿਸਿਦਕ ਉਹ ਨੂੰ ਆ ਮਿਲਿਆ।
11 Är nu fullkomlighet skedd genom det Levitiska Presterskapet, ty derunder fick folket lagen; hvad behöfde sägas, att en annar Prest uppkomma skulle, efter Melchisedeks sätt, och icke efter Aarons sätt?
੧੧ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ?
12 Ty der Presterskapet förvandladt varder, der måste ock lagen förvandlas.
੧੨ਕਿਉਂਕਿ ਜਦੋਂ ਜਾਜਕਾਈ ਬਦਲੀ ਗਈ ਤਾਂ ਬਿਵਸਥਾ ਦਾ ਵੀ ਬਦਲਣਾ ਜ਼ਰੂਰੀ ਹੈ।
13 Ty den som detta sägs om, är af ett annat slägte, af hvilko aldrig någor skötte altaret.
੧੩ਕਿਉਂਕਿ ਜਿਸ ਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ, ਉਹ ਕਿਸੇ ਹੋਰ ਗੋਤ ਦਾ ਹੈ ਜਿਹਨਾਂ ਵਿੱਚੋਂ ਕਿਸੇ ਨੇ ਜਗਵੇਦੀ ਦੇ ਅੱਗੇ ਸੇਵਾ ਨਹੀਂ ਕੀਤੀ।
14 Ty det är ju uppenbart, att vår Herre är kommen af Juda slägte; till hvilkens slägte Moses intet talat hafver om Presterskapet.
੧੪ਕਿਉਂ ਜੋ ਇਹ ਪਰਗਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਬਾਰੇ ਕੁਝ ਨਹੀਂ ਆਖਿਆ।
15 Och är det ännu klarare, medan en annar Prest efter Melchisedeks sätt uppkommer;
੧੫ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ
16 Hvilken icke är gjord efter köttslig budords lag, utan efter oändelig lifs kraft.
੧੬ਇਹ ਜਾਜਕ ਸਰੀਰ ਦੇ ਸੰਬੰਧੀ ਬਿਵਸਥਾ ਦੇ ਅਨੁਸਾਰ ਨਹੀਂ ਪਰ ਅਵਿਨਾਸ਼ੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਆਖਣਾ ਹੋਰ ਵੀ ਸਾਫ਼ ਹੁੰਦਾ ਹੈ।
17 Ty han betygar: Du äst en Prest evinnerliga, efter Melchisedeks sätt. (aiōn )
੧੭ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ। (aiōn )
18 Ty dermed sker, att den förra lag afkommer, för hennes svaghet och onyttos skull.
੧੮ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ।
19 Ty lagen kunde intet göra fullkomligit; och varder ett bättre hopp infördt, genom hvilket vi nalkoms Gudi.
੧੯ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ।
20 Och så mycket mer, att det icke skedde utan ed; ty de förre äro utan ed Prester vordne;
੨੦ਅਤੇ ਮਸੀਹ ਦੀ ਨਿਯੁਕਤੀ ਬਿਨ੍ਹਾਂ ਸਹੁੰ ਖਾਧੇ ਨਹੀਂ ਹੋਈ, ਕਿਉਂ ਜੋ ਉਹ ਬਿਨ੍ਹਾਂ ਸਹੁੰ ਖਾਧੇ ਜਾਜਕ ਬਣੇ ਹਨ
21 Men denne med ed, genom den som sade till honom: Herren svor, och det skall icke ångra honom: Du äst en Prest evinnerliga, efter Melchisedeks sätt. (aiōn )
੨੧ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ, ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। (aiōn )
22 Så mycket bättre Testament hafver Jesus uträttat.
੨੨ਜੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ।
23 Och de förre äro månge Prester vordne; derföre att döden lät dem icke blifva;
੨੩ਪਹਿਲੇ ਸਮੇਂ ਵਿੱਚ ਬਹੁਤ ਸਾਰੀ ਸੰਖਿਆ ਵਿੱਚ ਜਾਜਕ ਬਣੇ ਸਨ ਕਿਉਂਕਿ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ।
24 Men denne, efter han blifver evinnerliga, hafver ett oförgängeligit Presterskap. (aiōn )
੨੪ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ। (aiōn )
25 Hvarföre han ock kan evinnerliga saliga göra dem, som genom honom komma till Gud, och lefver alltid, och beder alltid för dem.
੨੫ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।
26 Ty en sådana öfversta Prest höfdes oss hafva, den der helig vore, oskyldig, obesmittad, skild ifrå syndare, och högre än himmelen;
੨੬ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।
27 Hvilken icke dageliga behöfde, såsom de andre öfverste Prester, först för sina egna synder offra, och sedan för folkens synder; ty han gjorde det ena reso, då han sig sjelf offrade.
੨੭ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ।
28 Ty lagen sätter menniskor till öfversta Prester, som svaghet hafva; men edsens ord, som efter lagen sagdt är, det sätter Sonen evig och fullkomlig. (aiōn )
੨੮ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। (aiōn )