< Jeremia 47 >

1 Detta är Herrans ord, som skedde till Propheten Jeremia, emot de Philisteer, förr än Pharao slog Gaza.
ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫ਼ਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ,
2 Så säger Herren: Si, vatten skola uppkomma nordanefter, hvilka en flod göra skola, så att både landet och hvad deruppå är, och städerna, med dem som deruti bo, skola sin väg drifva; och menniskorna skola ropa, och alle landsens inbyggare jämra sig;
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਉਹ ਇੱਕ ਰੇੜ੍ਹਨ ਵਾਲਾ ਨਾਲਾ ਹੋਵੇਗਾ, ਉਹ ਧਰਤੀ ਨੂੰ ਅਤੇ ਜੋ ਉਹ ਦੇ ਵਿੱਚ ਭਰਿਆ ਹੈ ਰੇੜ੍ਹ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ।
3 För den gnys skull af deras starka hästar, som der löpa, och för det buller af deras vagnar, och deras hjuls slamrande, så att fäderna icke skola se sig om efter barnen, så förtviflade skola de vara;
ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦੇ ਰੱਥਾਂ ਦੇ ਸ਼ੋਰ ਨਾਲ, ਉਹ ਦੇ ਪਹਿਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤਰਾਂ ਵੱਲ ਮੁੜ ਕੇ ਨਾ ਵੇਖਦੇ, ਉਹਨਾਂ ਦੇ ਹੱਥ ਇੰਨ੍ਹੇ ਨਿਰਬਲ ਹੋ ਗਏ,
4 För den dagen, som kommer till att förstöra, alla Philisteer, och utrota Tyrus och Zidon, samt med andra deras hjelpare; ty Herren skall förstöra de Philisteer, och de öar Caphtor.
ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫ਼ਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੀਦੋਨ ਤੋਂ ਹਰੇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫ਼ਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫ਼ਤੋਰ ਦੇ ਟਾਪੂ ਦੇ ਬਕੀਏ ਨੂੰ ਵੀ।
5 Gaza skall skallot varda, och Askelon, samt med de igenlefda, uti deras dalar förderfvas; huru länge vill du örliga?
ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੱਕ ਆਪਣੇ ਆਪ ਨੂੰ ਘਾਇਲ ਕਰੇਂਗਾ?
6 O! du Herrans svärd, när vill du dock hålla upp? Far dock uti dina skido, och hvila dig, och var stilla.
ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮੀ ਰਹਿ।
7 Men huru kan du uppehålla, medan Herren hafver gifvit dig befallning emot Askelon, och ställt dig emot hamnarna vid hafvet?
ਤੂੰ ਕਿਵੇਂ ਖਲੋ ਸਕਦੀ ਹੈਂ ਜਦ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ? ਅਸ਼ਕਲੋਨ ਅਤੇ ਸਮੁੰਦਰ ਦੇ ਕੰਢੇ ਦੇ ਵਿਰੁੱਧ, ਉੱਥੇ ਉਸ ਉਹ ਨੂੰ ਠਹਿਰਾਇਆ ਹੈ।

< Jeremia 47 >