< Lukas 14 >
1 Och det hände sig, att han kom uti ens mans hus, som var en öfverste för de Phariseer, om en Sabbath, till att få sig mat; och de vaktade på honom.
੧ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ।
2 Och si, en vattusigtig menniska var der för honom.
੨ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ।
3 Då svarade Jesus, och sade till de lagkloka och Phariseer: Må man någon hela om Sabbathen?
੩ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ?
4 Och de tigde. Men han tog honom till sig, och gjorde honom helbregda; och lät gån.
੪ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ।
5 Och han svarade, sägandes till dem: Hvilkens edars åsne eller oxe faller uti brunnen, och går han icke straxt till att draga honom ut, om Sabbathsdagen?
੫ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ।
6 Och de kunde intet svara honom dertill.
੬ਅਤੇ ਉਹ ਯਿਸੂ ਨੂੰ ਇਸ ਦਾ ਉੱਤਰ ਨਾ ਦੇ ਸਕੇ।
7 Då sade han ock till dem, som budne voro, en liknelse; märkandes, huru de sökte efter att sitta främst, sägandes till dem:
੭ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ
8 När du blifver buden af någrom till bröllop, så sätt dig icke i främsta rummet; att icke tilläfventyrs någor kommer, som buden är af honom, och är ärligare än du;
੮ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ।
9 Och då kommer han, som både dig och honom budit hafver, och säger till dig: Gif denna rum; och då måste du med blygd begynna sitta ned bätter;
੯ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ।
10 Utan heldre, när du varder buden, gack, och sätt dig i yttersta rummet; att, då han kommer, som dig budit hafver, må han säga till dig: Min vän, sitt upp bätter; och då sker dig heder för dem, som der med dig till bords sitta.
੧੦ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।
11 Ty hvar och en, som upphöjer sig, han skall varda förnedrad; och den sig förnedrar, han skall varda upphöjd.
੧੧ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
12 Sade han ock desslikes till honom, som honom budit hade: När du gör middagsmåltid, eller nattvard, bjud icke dina vänner, eller dina bröder, eller dina fränder, eller dina grannar, som rike äro; att de icke bjuda dig igen, och löna dig dina välgerning;
੧੨ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।
13 Utan heldre, då du gör gästabåd, kalla de fattiga, sjuka, halta och blinda.
੧੩ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ।
14 Och salig äst du; ty de förmå icke löna dig igen; men dig varder igenlönt i de rättfärdigas uppståndelse.
੧੪ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।
15 Men då en af dem, som vid bordet såto, detta hörde, sade han till honom: Salig är den som äter bröd i Guds rike.
੧੫ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ।
16 Då sade han till honom: En man hade tillredt en stor nattvard, och böd många;
੧੬ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ।
17 Och utsände sin tjenare, den stund nattvarden skulle stå, att han skulle säga dem som budne voro: Kommer; ty all ting äro nu redo.
੧੭ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ
18 Och de begynte allesammans ursaka sig. Den förste sade till honom: Jag hafver köpt ett jordagods, och jag måste gå ut och bese det; jag beder dig, gör min ursäkt.
੧੮ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
19 Och den andre sade: Jag hafver köpt fem par oxar, och jag måste gå bort och försöka dem; jag beder dig, gör min ursäkt.
੧੯ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
20 Och den tredje sade: Jag hafver tagit mig hustru, och derföre kan jag icke komma.
੨੦ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ।
21 Och tjenaren kom, och sade sin herra allt detta igen. Då vardt husbonden vred, och sade till sin tjenare: Gack snarliga ut på gator och gränder i staden, och de fattiga, och krymplingar, halta och blinda haf härin.
੨੧ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ।
22 Och tjenaren sade: Herre, jag hafver gjort som du böd, och här är ännu rum.
੨੨ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ।
23 Då sade herren till tjenaren: Gack ut på vägar och gårdar, och nödga dem att komma härin, på det att mitt hus måtte varda fullt.
੨੩ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ।
24 Ty jag säger eder, att ingen af de män, som budne voro, skall smaka min nattvard.
੨੪ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ।
25 Och gick mycket folk med honom; och han vände sig om, och sade till dem:
੨੫ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ,
26 Hvilken som kommer till mig, och icke hatar sin fader och moder, och hustru, och barn, och bröder, och systrar, och dertill sitt eget lif, han kan icke vara min Lärjunge.
੨੬ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
27 Och hvilken som icke bär sitt kors, och följer mig, han kan icke vara min Lärjunge.
੨੭ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
28 Hvilken är den af eder, som vill bygga ett torn, och icke först sitter och öfverlägger bekostningen, om han hafver det han behöfver till att fullborda det med?
੨੮ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?
29 Att, då han hafver lagt grundvalen, och icke kan fullborda det, alle de, som få set, icke skola begynna göra spe af honom;
੨੯ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ
30 Och säga: Denne mannen hafver begynt bygga, och förmådde icke fullbordat.
੩੦ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ!
31 Eller hvad Konung vill gifva sig till örligs, och strida emot en annan Konung, sitter han icke först och tänker, om han förmår med tiotusend möta honom, som kommer emot honom med tjugutusend?
੩੧ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?
32 Annars, medan hin ännu långt borto är, sänder han bådskap till honom, och beder om frid.
੩੨ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ।
33 Sammalunda hvar och en af eder, som icke vedersakar allt det han äger, han kan icke vara min Lärjunge.
੩੩ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
34 Saltet är godt; men om saltet mister sin sälto, med hvad skall man då salta?
੩੪ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ?
35 Det är hvarken nyttigt i jordene, eller i dyngone; utan man kastar det bort. Den der öron hafver till att höra, han höre.
੩੫ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।