< Matteus 1 >
1 Detta är boken af Jesu Christi börd, hvilken som är Davids son, Abrahams sons.
੧ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ।
2 Abraham födde Isaac; Isaac födde Jacob; Jacob födde Juda, och hans bröder.
੨ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ।
3 Juda födde Pharez och Zara, af Thamar; Pharez födde Hezrom; Hezrom födde Aram.
੩ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ।
4 Aram födde Aminadab; Aminadab födde Nahasson; Nahasson födde Salmon.
੪ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ।
5 Salmon födde Boas, af Rahab; Boas födde Obed, af Ruth; Obed födde Jesse.
੫ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ।
6 Jesse födde Konung David; Konung David födde Salomon, af henne som var Urie hustru.
੬ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ।
7 Salomon födde Roboam; Roboam födde Abia; Abia födde Asa.
੭ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ।
8 Asa födde Josaphat; Josaphat födde Joram; Joram födde Osia.
੮ਆਸਾ ਤੋਂ ਯਹੋਸ਼ਾਫ਼ਾਤ ਜੰਮਿਆ ਅਤੇ ਯਹੋਸ਼ਾਫ਼ਾਤ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ।
9 Osia födde Joatham; Joatham födde Achas; Achas födde Ezechia.
੯ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ।
10 Ezechia födde Manasse; Manasse födde Amon; Amon födde Josia.
੧੦ਹਿਜ਼ਕੀਯਾਹ ਤੋਂ ਮਨੱਸ਼ਹ ਜੰਮਿਆ ਅਤੇ ਮਨੱਸ਼ਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ।
11 Josia födde Jechonia och hans bröder, vid det Babyloniska fängelset.
੧੧ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ।
12 Men efter det Babyloniska fängelset födde Jechonia Salathiel; Salathiel födde Zorobabel.
੧੨ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ।
13 Zorobabel födde Abiud; Abiud födde Eliakim; Eliakim födde Asor.
੧੩ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ।
14 Asor födde Zadok; Zadok födde Achim; Achim födde Eliud.
੧੪ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ।
15 Eliud födde Eleazar: Eleazar födde Mattham; Mattham födde Jacob.
੧੫ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ।
16 Jacob födde Joseph, Marie man, af hvilko är födder Jesus, som kallas Christus.
੧੬ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ।
17 Så äro alle lederna, ifrån Abraham intill David, fjorton leder; ifrå David till det Babyloniska fängelset, ock fjorton leder; ifrå det Babyloniska fängelset intill Christum, ock fjorton leder.
੧੭ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ।
18 Jesu Christi födelse gick så till: När Maria, hans moder, var trolofvad Joseph, förr än de kommo samman, fans hon vara hafvandes af den Heliga Anda.
੧੮ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।
19 Men efter Joseph var en from man, och ville icke röja henne, tänkte han hemliga öfvergifva henne.
੧੯ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ।
20 När han detta tänkte, si, då uppenbarades honom i sömnen Herrans Ängel, och sade: Joseph, Davids son, räds icke taga Maria, din hustru, till dig; ty det som är afladt i henne, det är af den Heliga Anda.
੨੦ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ।
21 Och hon skall föda en Son, och du skall kalla hans Namn JESUS; ty han skall frälsa sitt folk ifrå deras synder.
੨੧ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
22 Detta är allt skedt, på det fullbordas skulle det af Herranom sagdt är genom Propheten, som sade:
੨੨ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ,
23 Si, en Jungfru skall varda hafvandes, och föda en Son, och de skola kalla hans Namn EmmanuEl; det är så mycket sagdt: Gud med oss.
੨੩ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।
24 När Joseph vaknade upp af sömnen, gjorde han som Herrans Ängel hade honom befallt, och tog sina hustru till sig.
੨੪ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ।
25 Och kände henne intet, tilldess hon födde sin första Son; och kallade hans Namn JESUS.
੨੫ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।