< Filipperbrevet 1 >
1 Paulus och Timotheus, Jesu Christi tjenare, allom heligom i Christo Jesu, som äro i Philippis, samt med Biskopar och tjenare.
੧ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ।
2 Nåd vare med eder, och frid af Gudi, vårom Fader, och Herranom Jesu Christo.
੨ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
3 Jag tackar min Gud, så ofta jag tänker på eder;
੩ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
4 Hvilket jag alltid gör i alla mina böner för eder alla, och gör samma bön med glädje;
੪ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ।
5 Att I ären delaktige vordne i Evangelio, ifrå första dagen intill nu;
੫ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ।
6 Och förser mig detsamma, att den uti eder ett godt verk begynt hafver, han skall det ock fullborda, intill Jesu Christi dag;
੬ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।
7 Såsom mig rätt är, att jag den meningen hafver om eder alla; derföre att jag i minom bojom, i hvilkom jag försvarar och stadfäster Evangelium, hafver eder i mitt hjerta, såsom de der alle med mig delaktige ären i nådene.
੭ਇਸ ਲਈ ਤੁਹਾਡੇ ਸਾਰਿਆਂ ਦੇ ਲਈ ਮੈਨੂੰ ਇਹ ਮੰਨਣਾ ਉੱਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ, ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸਾਰੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ।
8 Ty Gud är mitt vittne, huru jag åstundar eder alla af hjertans grund i Jesu Christo;
੮ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ।
9 Och beder, att edar kärlek ju mer och mer må rik varda i all kunskap, och i allt förstånd;
੯ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।
10 Att I mågen bepröfva hvad bäst är; på det I mågen vara rene, och ingom till förargelse, intill Christi dag;
੧੦ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।
11 Uppfyllde med rättfärdighetenes frukt, hvilken genom Jesum Christum kommer till Guds pris och lof.
੧੧ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
12 Jag vill att I veta skolen, käre bröder, att det med mig skedt är, det är mer kommet Evangelio till framgång;
੧੨ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ।
13 Så att mina bojor äro uppenbara vordna i Christo, öfver hela Rådhuset, och när alla andra;
੧੩ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ।
14 Och att månge bröder i Herranom, styrkte af minom bojom, äro dess dristigare vordne till att tala ordet utan räddhåga.
੧੪ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।
15 Somlige predika ock Christum för afunds och trätos skull, och somlige uti en god mening.
੧੫ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ।
16 De förre predika Christum af kif, och icke renliga; menandes dermed föröka bedröfvelsen till mitt fängelse;
੧੬ਇਹ ਤਾਂ ਪਿਆਰ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਖੁਸ਼ਖਬਰੀ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ।
17 Men de sednare af kärlek, vetandes att jag här ligger till Evangelii försvarelse.
੧੭ਪਰ ਓਹ ਨਿਸ਼ਕਪਟਤਾ ਨਾਲ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰੀਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ।
18 Hvad äret då? Att ju Christus förkunnad varder, i hvad måtto det ske kan, antingen af tillfälle, eller sannskyldeliga; deraf fröjdar jag mig, och jemväl fröjda vill.
੧੮ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ।
19 Ty jag vet, att det kommer mig till salighet, genom edra bön, och Jesu Christi Andas tillhjelp;
੧੯ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ।
20 Såsom jag visserliga väntar och förhoppas, att jag uti ingen ting skall till blygd komma; utan med all frihet, såsom alltid, så ock nu, måtte Christus afhållen varda i minom lekamen, ehvad det är genom lif, eller genom död.
੨੦ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ।
21 Ty Christus är mitt lif, och döden är min vinning.
੨੧ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ।
22 Men efter det, att lefva i köttet, tjenar mer till att göra frukt, så vet jag icke hvilket jag utvälja skall;
੨੨ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ।
23 Ty både delarne ligga mig hårdt uppå. Jag åstundar skiljas hädan, och vara när Christo; hvilket ock mycket bättre vore;
੨੩ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ।
24 Men det är mer nödtorftigt blifva i köttet för edra skull.
੨੪ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ।
25 Och vet jag visserliga, att jag skall blifva, och med eder allom vara, eder till godo, och till trones fröjd;
੨੫ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜਿਉਂਦਾ ਰਹਾਂਗਾ ਅਤੇ ਤੁਸੀਂ ਸਭਨਾਂ ਦੇ ਨਾਲ ਠਹਿਰਾਂਗਾ ਜਿਸ ਕਰਕੇ ਵਿਸ਼ਵਾਸ ਵਿੱਚ ਤੁਹਾਡੀ ਉਨੱਤੀ ਅਤੇ ਅਨੰਦ ਹੋਵੇ।
26 På det I mågen storliga berömma eder af mig i Christo Jesu, genom min igenkommelse till eder.
੨੬ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।
27 Allenast vandrer såsom Christi Evangelio värdt är; att hvad jag heldre kommer och får eder se, eller frånvarandes får höra om eder, att I blifven ståndande uti enom anda och ene själ, samt med oss kämpande uti Evangelii tro;
੨੭ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।
28 Och uti ingen ting förskräcken eder för edra motståndare, hvilket dem är ett tecken till förtappelse; men eder till salighet, och det af Gudi.
੨੮ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ । ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ।
29 Ty eder är gifvet för Christo, icke allenast att I tron på honom, utan jemväl liden för hans skull;
੨੯ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।
30 Hafvande samma stridena, som I sågen i mig, och I nu hören om mig.
੩੦ਅਤੇ ਤੁਸੀਂ ਇਹੋ ਜਿਹਾ ਜਤਨ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ।