< Psaltaren 71 >
1 Herre, jag förtröstar uppå dig, låt mig aldrig på skam komma.
੧ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ!
2 Fräls mig genom dina rättfärdighet, och hjelp mig ut; böj din öron till mig, och hjelp mig.
੨ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਕੇ ਮੈਨੂੰ ਛੁਡਾ, ਆਪਣਾ ਕੰਨ ਮੇਰੀ ਵੱਲ ਲਾ ਕੇ ਮੈਨੂੰ ਬਚਾ!
3 Var mig en stark tröst, dit jag alltid fly må, du som lofvat hafver att hjelpa mig; ty du äst min klippa och min borg.
੩ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ।
4 Min Gud, hjelp mig utu dens ogudaktigas hand, utu dens orättfärdigas och tyrannens hand.
੪ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ ਅਤੇ ਕੁਧਰਮੀ ਤੇ ਜ਼ਾਲਿਮ ਦੇ ਪੰਜਿਓਂ ਛੁਡਾ!
5 Ty du äst min tillflykt, Herre, Herre; mitt hopp allt ifrå minom ungdom.
੫ਹੇ ਪ੍ਰਭੂ ਯਹੋਵਾਹ, ਤੂੰ ਹੀ ਮੇਰੀ ਆਸ ਹੈਂ, ਅਤੇ ਮੇਰੀ ਜਵਾਨੀ ਤੋਂ ਮੇਰਾ ਭਰੋਸਾ ਤੇਰੇ ਉੱਤੇ ਹੈ।
6 Uppå dig hafver jag förlåtit mig, allt ifrå moderlifvet; du hafver dragit mig utu mine moders lif; min berömmelse är alltid af dig.
੬ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।
7 Jag är för mångom ett vidunder; men du äst min starka tröst.
੭ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।
8 Låt min mun full vara af ditt lof och pris dagliga dags.
੮ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
9 Förkasta mig icke uti min ålderdom; öfvergif mig icke, när jag svag varder.
੯ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!
10 Ty mine fiender tala emot mig, och de som efter mina själ vakta, de rådslå tillhopa;
੧੦ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਵੈਰੀ ਆਪਸ ਵਿੱਚ ਮਤਾ ਪਕਾਉਂਦੇ ਹਨ।
11 Och säga: Gud hafver öfvergifvit honom; jager efter, och griper honom; ty der är ingen hjelpare.
੧੧ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ।
12 Gud, var icke långt borto ifrå mig; min Gud, skynda dig till att hjelpa mig.
੧੨ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!
13 Skämme sig och förgås, de som emot mine själ äro; varde med skam och hån öfvertäckte, de som mitt värsta söka.
੧੩ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ!
14 Men jag vill alltid bida, och vill alltid föröka ditt lof.
੧੪ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।
15 Min mun skall förkunna dina rättfärdighet, dagliga dags dina salighet, den jag icke alla räkna kan.
੧੫ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।
16 Jag går i Herrans, Herrans kraft; jag prisar dina rättfärdighet, ja, din allena.
੧੬ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।
17 Gud, du hafver lärt mig af min ungdom; derföre förkunnar jag ännu din under.
੧੭ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।
18 Ock förlåt mig icke, Gud, i ålderdomen, när jag grå varder; tilldess jag förkunnar din arm barnabarnom, och dina magt allom dem som komma skola.
੧੮ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
19 Gud, din rättfärdighet är hög, du som stor ting gör. Gud, ho är dig lik?
੧੯ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?
20 Ty du låter mig förfara mycken och stor ångest, och gör mig åter lefvande; och hemtar mig åter upp utu jordenes djup.
੨੦ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
21 Du gör mig ganska storan, och styrker mig igen.
੨੧ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
22 Så tackar jag ock dig med psaltarespel, för dina trofasthet, min Gud. Jag lofsjunger dig på harpor, du Helige i Israel.
੨੨ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।
23 Mine läppar och min själ, som du förlöst hafver, äro glade, och lofsjunga dig.
੨੩ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।
24 Ock talar min tunga dagliga dags om dina rättfärdighet; ty skämma måga sig, och på skam komma, de som mitt värsta söka.
੨੪ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦੀ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਆਵਾਨ ਅਤੇ ਸ਼ਰਮਿੰਦੇ ਹਨ।