< Uppenbarelseboken 14 >
1 Och jag såg, och si: Ett Lamb stod på Sions berg, och med thy hundrade fyra och fyratio tusend: de hade dess Faders Namn beskrifvet på sin anlete.
੧ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ।
2 Och jag hörde ena röst af himmelen, såsom af ett stort vatten; och såsom ena röst af en stor tordön; och rösten, som jag hörde, var såsom harpolekares, de der lekte på sina harpor.
੨ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ।
3 Och de söngo såsom en ny sång för stolen, och för de fyra djuren, och för de äldsta; och ingen kunde lära den sången, utan de hundrade fyra och fyratio tusend, som köpte äro af jordene.
੩ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ।
4 Desse äro de, som med qvinnor icke besmittade äro, ty de äro jungfrur; desse äro de som följa Lambet, ehvart det går; desse äro köpte ifrå menniskorna, till en förstling Gudi, och Lambena.
੪ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ।
5 Och i deras mun är intet svek funnet; ty de äro utan smitto, för Guds stol.
੫ਅਤੇ ਉਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ, ਉਹ ਨਿਰਦੋਸ਼ ਹਨ।
6 Och jag såg en annan Ängel flyga midt genom himmelen; han hade ett evigt Evangelium, det han förkunna skulle dem som på jordene bo, och allom Hedningom, och slägtom, och tungomålom, och folkom. (aiōnios )
੬ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ। (aiōnios )
7 Och sade med höga röst: Frukter Gud, och gifver honom äro; ty stunden är kommen till hans dom, och tillbeder honom, som hafver gjort himmel och jord, hafvet och vattukällorna.
੭ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!
8 Och en annar Ängel följde efter, och sade: Fallen, fallen är den store staden Babylon; ty han hafver dricka gifvit allom Hedningom af vredenes vin, sins boleris.
੮ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!।
9 Och tredje Ängelen följde dem, och sade med höga röst: Hvar någor tillbeder vilddjuret, och dess beläte, och tager dess vedertecken på sitt anlete, eller på sin hand;
੯ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ
10 Han skall ock dricka af Guds vredes vin, det inskänkt och klart är i hans vredes kalk; och han skall varda plågad med eld och svafvel, i heliga Änglars åsyn, och i Lambsens åsyn.
੧੦ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।
11 Och röken af deras plågo skall uppstiga af evighet till evighet; och de hafva hvarken dag eller natt ro, som tillbedja vilddjuret och dess beläte, och der någor tagit hafver dess namns vedertecken. (aiōn )
੧੧ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ। (aiōn )
12 Här är de heligas tålamod; här äro de som hålla Guds bud och Jesu tro.
੧੨ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ।
13 Och jag hörde ena röst af himmelen säga till mig: Skrif: Salige äro de döde, som i Herranom dö, härefter; ja, Anden säger, att de skola hvila sig ifrå sitt arbete; ty deras gerningar följa dem efter.
੧੩ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ। ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ।
14 Och jag såg, och si en hvit sky; och på skynom satt en, som lik var menniskones Son, och hade på sitt hufvud en guldkrono, och i hans hand en hvass lia.
੧੪ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ।
15 Och en annar Ängel kom utu templet, och ropade med höga röst till den, som satt på skynom: Hugg till med din lia, och skär; ty tiden är dig kommen, att du skall skära; ty säden på jordene är torr vorden.
੧੫ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ!
16 Och han, som satt på skyn, högg till med sin lia på jordena, och jorden vardt afskoren.
੧੬ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਢੀ ਗਈ।
17 Och en annar Ängel kom utu templet, som i himmelen är, den ock en hvass lia hade.
੧੭ਤਦ ਇੱਕ ਹੋਰ ਦੂਤ ਉਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸਵਰਗ ਵਿੱਚ ਹੈ ਅਤੇ ਉਹ ਦੇ ਕੋਲ ਵੀ ਇੱਕ ਤਿੱਖੀ ਦਾਤੀ ਸੀ।
18 Och en annar Ängel kom utur altaret, den magt hade öfver elden; och ropade med höga röst till honom, som hade den hvassa lian, och sade: Hugg till med din hvassa lia, och skär upp vinqvistarna på jordene; ty hennes vinbär äro mogen.
੧੮ਇੱਕ ਹੋਰ ਦੂਤ ਜਿਸ ਨੂੰ ਅੱਗ ਉੱਤੇ ਅਧਿਕਾਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਸ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਕਿ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦੇ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ।
19 Och Ängelen högg till med sin skarpa lia på jordena, och skar upp vingårdarna på jordene, och kastade dem uti Guds vredes stora präss.
੧੯ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ।
20 Och vardt prässen trampad utom staden; och blodet gick ut af prässen, allt intill betslen på hästarna, utöfver tusende sexhundrad stadier vägs.
੨੦ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੱਕ ਕੋਈ ਦੋ ਸੋ ਮੀਲ ਤੱਕ ਲਹੂ ਵਗਿਆ।