< Höga Visan 7 >

1 Huru dägelig är din gång i skorna, du Förstas dotter! Dina länder stå lika vid hvarandra, såsom tu spann, de ens mästares hand gjort hafver.
ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ।
2 Din nafle är såsom en rund skål, den aldrig dryck fattas; din buk är såsom en hvetehop, omsatt med roser.
ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ।
3 Din tu bröst äro såsom två unge råtvillingar;
ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ।
4 Din hals är såsom ett elphenbenstorn, din ögon äro såsom de dammar i Hesbon vid den porten Bathrabbim; din näsa är såsom tornet af Libanon, hvilket sig vänder emot Damascon;
ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।
5 Ditt hufvud står på dig såsom Carmel; håret på ditt hufvud är såsom Konungens purpur i fållar bunden.
ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ।
6 Huru dägelig och huru ljuflig äst du, kära, i vällust!
ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ!
7 Din längd är lik vid ett palmträ; och din bröst vid vindrufvor.
ਤੇਰਾ ਕੱਦ ਖਜ਼ੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ।
8 Jag sade: Jag måste stiga upp i palmträt, och fatta dess qvistar; låt din bröst vara såsom drufvor på vinträ, och lukten af dine näso såsom äple;
ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ।
9 Och din hals såsom godt vin, det minom vän lätteliga ingår; och tala om gammal ärende.
ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।
10 Min vän är min, och han håller sig ock till mig.
੧੦ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ।
11 Kom, min vän, låt oss gå ut på markena, och vistas i landsbyarna;
੧੧ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ।
12 Att vi måge bittida uppstå till vingårdarna, och få se, om vinträt blomstras, och hafver fått knoppar; om de granatäple utgångne äro; der vill jag gifva dig min bröst.
੧੨ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।
13 Liljorna gifva sin lukt, och för våra dörr allahanda ädla frukter; min vän, jag hafver bevarat åt dig både nytt och gammalt.
੧੩ਦੂਦਾਂ ਫਲ ਸੁਗੰਧ ਦਿੰਦੇ ਹਨ ਅਤੇ ਸਾਡੇ ਦਰਵਾਜ਼ਿਆਂ ਉੱਤੇ ਸਾਰੇ ਮਿੱਠੇ ਫਲ ਹਨ, ਨਵੇਂ ਅਤੇ ਪੁਰਾਣੇ ਵੀ। ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ।

< Höga Visan 7 >