< 1 Mosebok 16 >

1 Och Sarai, Abrams hustru, hade icke fött barn åt honom. Men hon hade en egyptisk tjänstekvinna, som hette Hagar;
ਅਬਰਾਮ ਦੀ ਪਤਨੀ ਸਾਰਈ ਦੇ ਕੋਈ ਸੰਤਾਨ ਨਹੀਂ ਸੀ। ਉਹ ਦੇ ਕੋਲ ਇੱਕ ਮਿਸਰੀ ਦਾਸੀ ਸੀ, ਜਿਸ ਦਾ ਨਾਮ ਹਾਜ਼ਰਾ ਸੀ।
2 och Sarai sade till Abram: »Se, HERREN har gjort mig ofruktsam, så att jag icke föder barn; gå in till min tjänstekvinna, kanhända skall jag få avkomma genom henne.» Abram lyssnade till Sarais ord;
ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ। ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ।
3 och Sarai, Abrams hustru, tog sin egyptiska tjänstekvinna Hagar och gav henne till hustru åt sin man Abram, sedan denne hade bott tio år i Kanaans land.
ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ, ਤਦ ਅਬਰਾਮ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜ਼ਰਾ ਨੂੰ ਲੈ ਕੇ ਆਪਣੇ ਪਤੀ ਅਬਰਾਮ ਨੂੰ ਦਿੱਤਾ, ਕਿ ਉਹ ਉਸ ਦੀ ਪਤਨੀ ਹੋਵੇ।
4 Och han gick in till Hagar, och hon blev havande. När hon nu såg att hon var havande, ringaktade hon sin fru.
ਉਹ ਹਾਜ਼ਰਾ ਕੋਲ ਗਿਆ ਅਤੇ ਉਹ ਗਰਭਵਤੀ ਹੋਈ। ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ, ਤਦ ਉਹ ਦੀ ਮਾਲਕਣ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ।
5 Då sade Sarai till Abram: »Den orätt mig sker komme över dig. Jag själv lade min tjänstekvinna i din famn, men då hon nu ser att hon är havande, ringaktar hon mig. HERREN döme mellan mig och dig.»
ਸਾਰਈ ਨੇ ਅਬਰਾਮ ਨੂੰ ਆਖਿਆ, ਜੋ ਮੇਰੇ ਨਾਲ ਹੋਇਆ ਉਸਦਾ ਕਾਰਨ ਤੂੰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘੱਟ ਗਈ। ਇਸ ਲਈ ਯਹੋਵਾਹ ਮੇਰਾ ਅਤੇ ਤੇਰਾ ਨਿਆਂ ਕਰੇ।
6 Abram sade till Sarai: »Din tjänstekvinna är ju i din hand, gör med henne vad du finner för gott.» När då Sarai tuktade henne, flydde hon bort ifrån henne.
ਅਬਰਾਮ ਨੇ ਸਾਰਈ ਨੂੰ ਆਖਿਆ, ਵੇਖ, ਤੇਰੀ ਦਾਸੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ। ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ਭੱਜ ਗਈ।
7 Men HERRENS ängel kom emot henne vid en vattenkälla i öknen, den källa som ligger vid vägen till Sur.
ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸ਼ੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ।
8 Och han sade: »Hagar, Sarais tjänstekvinna, varifrån kommer du, och vart går du?» Hon svarade: »Jag är stadd på flykt ifrån min fru Sarai.»
ਉਸ ਨੇ ਆਖਿਆ, ਹੇ ਹਾਜ਼ਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ? ਅਤੇ ਕਿੱਧਰ ਜਾਣਾ ਹੈ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ਭੱਜ ਆਈ ਹਾਂ।
9 Då sade HERRENS ängel till henne: »Vänd tillbaka till din fru, och ödmjuka dig under henne.»
ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ।
10 Och HERRENS ängel sade till henne: »Jag skall göra din säd mycket talrik, så att man icke skall kunna räkna den för dess myckenhets skull.»
੧੦ਯਹੋਵਾਹ ਦੇ ਦੂਤ ਨੇ ਉਹ ਨੂੰ ਇਹ ਵੀ ਆਖਿਆ, ਮੈਂ ਤੇਰੀ ਅੰਸ ਨੂੰ ਐਨਾ ਵਧਾਵਾਂਗਾ ਕਿ ਉਹ ਵਾਧੇ ਦੇ ਕਾਰਨ ਗਿਣੀ ਨਾ ਜਾਵੇਗੀ।
11 Ytterligare sade HERRENS ängel till henne: »Se, du är havande och skall föda en son; honom skall du giva namnet Ismael, därför att HERREN har hört ditt lidande.
੧੧ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਭਵਤੀ ਹੈਂ ਅਤੇ ਪੁੱਤਰ ਜਣੇਂਗੀ। ਤੂੰ ਉਸ ਦਾ ਨਾਮ ਇਸਮਾਏਲ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ।
12 Och han skall bliva lik en vildåsna; hans hand skall vara emot var man, och var mans hand emot honom; och han skall ligga i strid med alla sina bröder.»
੧੨ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ।
13 Och hon gav HERREN, som hade talat med henne, ett namn, i det hon sade: »Du är Seendets Gud.» Hon tänkte nämligen: »Har jag då verkligen här fått se en skymt av honom som ser mig?»
੧੩ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਅਤਾਏਲਰੋਈ ਰੱਖਿਆ ਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ?
14 Därav kallades brunnen Beer-Lahai-Roi; den ligger mellan Kades och Bered.
੧੪ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ।
15 Och Hagar födde åt Abram en son; och Abram gav den son som Hagar hade fött åt honom namnet Ismael.
੧੫ਹਾਜ਼ਰਾ ਨੇ ਅਬਰਾਮ ਲਈ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਹਾਜ਼ਰਾ ਨੇ ਜਨਮ ਦਿੱਤਾ, ਇਸਮਾਏਲ ਰੱਖਿਆ।
16 Och Abram var åttiosex år gammal, när Hagar födde Ismael åt Abram. D. ä. Gud hör. Hebr roí.
੧੬ਜਦ ਹਾਜ਼ਰਾ ਨੇ ਇਸਮਾਏਲ ਨੂੰ ਜਨਮ ਦਿੱਤਾ ਉਸ ਵੇਲੇ ਅਬਰਾਮ ਦੀ ਉਮਰ ਛਿਆਸੀ ਸਾਲ ਸੀ।

< 1 Mosebok 16 >