< Josua 5 >

1 Då nu alla amoréernas konungar på andra sidan Jordan, på västra sidan, och alla kananéernas konungar vid havet hörde huru HERREN hade låtit vattnet i Jordan torka ut framför Israels barn, medan vi gingo över den, blevo deras hjärtan förfärade, och de hade icke längre mod att stå emot Israels barn.
ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁੱਕਾ ਦਿੱਤਾ ਜਦ ਤੱਕ ਉਹ ਪਾਰ ਨਾ ਲੰਘੇ ਤਾਂ ਉਹਨਾਂ ਦੇ ਮਨ ਘਬਰਾ ਗਏ ਅਤੇ ਉਹਨਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ।
2 Vid den tiden sade HERREN till Josua: »Gör dig stenknivar och omskär åter Israels barn, för andra gången.»
ਉਸ ਵੇਲੇ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਆਪਣੇ ਲਈ ਚਕਮਕ ਪੱਥਰ ਦੀਆਂ ਛੁਰੀਆਂ ਬਣਾ ਅਤੇ ਦੂਜੀ ਵਾਰ ਇਸਰਾਏਲੀਆਂ ਦੀ ਸੁੰਨਤ ਕਰਾ।
3 Då gjorde Josua sig stenknivar och omskar Israels barn vid Förhudshöjden.
ਤਦ ਯਹੋਸ਼ੁਆ ਨੇ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾਈਆਂ ਅਤੇ ਖਲੜੀਆਂ ਦੇ ਟਿੱਬੇ ਕੋਲ ਇਸਰਾਏਲੀਆਂ ਦੀ ਸੁੰਨਤ ਕਰਾਈ।
4 Och orsaken varför Josua omskar dem var denna: allt det folk av mankön, som hade dragit ut ur Egypten, alla stridbara män, hade dött i öknen under vägen, efter uttåget ur Egypten.
ਯਹੋਸ਼ੁਆ ਨੇ ਜੋ ਸੁੰਨਤ ਕਰਾਈ ਉਸ ਦਾ ਕਾਰਨ ਇਹ ਸੀ ਕਿ ਉਹ ਸਾਰੇ ਲੋਕ ਜਿਹੜੇ ਮਿਸਰ ਤੋਂ ਨਿੱਕਲੇ ਸਨ ਅਰਥਾਤ ਉਹ ਨਰ ਜਿਹੜੇ ਸਾਰੇ ਯੋਧੇ ਸਨ, ਉਹ ਸਾਰੇ ਮਿਸਰੋਂ ਨਿੱਕਲਣ ਦੇ ਰਾਹ ਵਿੱਚ ਉਜਾੜ ਦੇ ਵਿੱਚਕਾਰ ਮਰ ਗਏ ਸਨ।
5 Ty väl hade bland folket alla de som voro med under uttåget blivit omskurna, men de bland folket, som voro födda i öknen under vägen, efter uttåget ur Egypten, de voro alla oomskurna.
ਸਾਰੇ ਲੋਕਾਂ ਦੀ ਜਿਹੜੇ ਮਿਸਰ ਵਿੱਚੋਂ ਨਿੱਕਲੇ ਸਨ, ਉਹਨਾਂ ਦੀ ਸੁੰਨਤ ਹੋ ਚੁਕੀ ਸੀ ਪਰ ਜਿੰਨ੍ਹੇ ਲੋਕ ਮਿਸਰ ਤੋਂ ਨਿੱਕਲਣ ਦੇ ਪਿੱਛੋਂ ਉਜਾੜ ਦੇ ਰਾਹ ਵਿੱਚ ਜੰਮੇ ਉਹਨਾਂ ਦੀ ਸੁੰਨਤ ਨਹੀਂ ਹੋਈ ਸੀ।
6 Ty Israels barn vandrade i öknen i fyrtio år, under vilken tid alla stridbara män i folket, som hade dragit ut ur Egypten, förgingos, eftersom de icke hörde HERRENS röst, varför ock HERREN svor att han icke skulle låta dem se det land som han med ed hade lovat deras fäder att giva oss, ett land som flyter av mjölk och honung.
ਕਿਉਂ ਜੋ ਇਸਰਾਏਲੀ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਦੇ ਰਹੇ, ਜਦ ਤੱਕ ਸਾਰੀ ਕੌਮ ਦੇ ਯੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ, ਇਸ ਲਈ ਕਿ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸਹੁੰ ਖਾਧੀ ਸੀ ਕਿ ਉਹ ਉਹਨਾਂ ਨੂੰ ਉਹ ਧਰਤੀ ਵਿਖਾਲੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਾਨੂੰ ਦੇਣ ਦੀ ਸਹੁੰ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
7 Men deras barn, som han hade låtit uppstå i deras ställe, dem omskar nu Josua, ty de hade förhud, eftersom de icke hade blivit omskurna under vägen.
ਜਿਹੜੇ ਬੱਚੇ ਉਹਨਾਂ ਦੇ ਥਾਂ ਉੱਠੇ ਯਹੋਸ਼ੁਆ ਨੇ ਉਹਨਾਂ ਦੀ ਸੁੰਨਤ ਕਰਾਈ ਕਿਉਂ ਜੋ ਉਹ ਅਸੁੰਨਤੀ ਸਨ ਇਸ ਲਈ ਕਿ ਰਾਹ ਦੇ ਵਿੱਚ ਉਹਨਾਂ ਨੇ ਉਹਨਾਂ ਦੀ ਸੁੰਨਤ ਨਹੀਂ ਕਰਾਈ ਸੀ।
8 Och när allt folket hade blivit omskuret, stannade de kvar där de voro i lägret, till dess de hade blivit läkta.
ਜਦ ਸਾਰੀ ਕੌਮ ਦੀ ਸੁੰਨਤ ਕਰ ਚੁੱਕੇ ਤਾਂ ਜਦ ਤੱਕ ਉਹ ਚੰਗੇ ਨਾ ਹੋਏ ਉਹ ਆਪੋ ਆਪਣੇ ਥਾਂ ਡੇਰੇ ਵਿੱਚ ਰਹੇ।
9 Och HERREN sade till Josua: »I dag har jag avvältrat från eder Egyptens smälek.» Och detta ställe fick namnet Gilgal, såsom det heter ännu i dag.
ਫਿਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਅੱਜ ਦੇ ਦਿਨ ਮੈਂ ਤੁਹਾਡੇ ਉੱਤੋਂ ਮਿਸਰ ਦੀ ਬਦਨਾਮੀ ਦੂਰ ਕਰ ਦਿੱਤੀ ਹੈ। ਇਸ ਕਾਰਨ ਉਹ ਥਾਂ ਅੱਜ ਦੇ ਦਿਨ ਤੱਕ ਗਿਲਗਾਲ ਅਖਵਾਉਂਦਾ ਹੈ।
10 Medan nu Israels barn voro lägrade i Gilgal, höllo de påskhögtid den fjortonde dagen i månaden, om aftonen, på Jerikos hedmarker.
੧੦ਫਿਰ ਇਸਰਾਏਲੀਆਂ ਨੇ ਗਿਲਗਾਲ ਵਿੱਚ ਡੇਰੇ ਕੀਤੇ, ਉਹਨਾਂ ਨੇ ਯਰੀਹੋ ਦੇ ਮੈਦਾਨ ਵਿੱਚ ਉਸ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਸ਼ਾਮਾਂ ਦੇ ਵੇਲੇ ਪਸਾਹ ਦਾ ਪਰਬ ਮਨਾਇਆ।
11 Och dagen efter påskhögtiden åto de osyrat bröd och rostade ax av landets säd, just på den dagen.
੧੧ਪਸਾਹ ਦੇ ਇੱਕ ਦਿਨ ਤੋਂ ਬਾਅਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਭੁੱਜੇ ਹੋਏ ਦਾਣੇ ਅਤੇ ਪਤੀਰੀ ਰੋਟੀ ਉਸੇ ਦਿਨ ਖਾਧੀ।
12 Och mannat upphörde dagen därefter, då de nu åto av landets säd, och Israels barn fingo icke manna mer, utan de åto det året av landet Kanaans avkastning.
੧੨ਜਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨਾ ਬੰਦ ਹੋ ਗਿਆ। ਫਿਰ ਇਸਰਾਏਲੀਆਂ ਨੂੰ ਮੰਨਾ ਕਦੀ ਨਾ ਮਿਲਿਆ ਪਰ ਉਹਨਾਂ ਨੇ ਉਸ ਸਾਲ ਕਨਾਨ ਦੇਸ ਦੀ ਪੈਦਾਵਾਰ ਤੋਂ ਖਾਧਾ।
13 Och medan Josua var vid Jeriko, hände sig att han, i det han lyfte upp sina ögon, fick se en man stå där framför sig med ett draget svärd i sin hand. Då gick Josua fram till honom och frågade honom: »Tillhör du oss eller våra ovänner?»
੧੩ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”
14 Han svarade: »Nej, jag är hövitsman över HERRENS här, och jag har just nu kommit hit.» Då föll Josua ned till jorden på sitt ansikte och bugade sig; sedan sade han till honom: »Vad har min herre att säga till sin tjänare?»
੧੪ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ?
15 Hövitsmannen över HERRENS här sade då till Josua: »Drag dina skor av dina fötter, ty platsen där du står är helig.» Och Josua gjorde så. De båda orden hava i hebreiskan likhet med varandra.
੧੫ਯਹੋਵਾਹ ਦੇ ਸੈਨਾਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜ੍ਹਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਸੇ ਤਰ੍ਹਾਂ ਹੀ ਕੀਤਾ।

< Josua 5 >