< 1 Kungaboken 9 >
1 Då nu Salomo hade byggt HERRENS hus färdigt, så ock konungshuset, ävensom allt annat som han hade känt åstundan och lust att utföra,
੧ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ।
2 uppenbarade sig HERREN för andra gången för Salomo, likasom han förut hade uppenbarat sig för honom i Gibeon.
੨ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਣ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਣ ਦਿੱਤਾ ਸੀ।
3 Och HERREN sade till honom "Jag har hört den bön och åkallan som du har uppsänt till mig; detta hus som du har byggt har jag helgat, till att där fästa mitt namn för evig tid. Och mina ögon och mitt hjärta skola vara där alltid.
੩ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਪ੍ਰਾਰਥਨਾ ਅਤੇ ਬੇਨਤੀ ਜੋ ਤੂੰ ਮੇਰੇ ਅੱਗੇ ਕੀਤੀ ਸੁਣ ਲਿਆ ਹੈ। ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ।
4 Om du nu vandrar inför mig, såsom din fader David vandrade, med ostraffligt hjärta och i redlighet, så att du gör allt vad jag har bjudit dig och håller mina stadgar och rätter
੪ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂਗਾ।
5 då skall jag upprätthålla din konungatron över Israel evinnerligen, såsom jag lovade angående din fader David, när jag sade: 'Aldrig skall på Israels tron saknas en avkomling av dig.'
੫ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੱਕ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਇਹ ਆਖ ਕੇ ਬਚਨ ਦਿੱਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜ ਨਾ ਰਹੇਗੀ।
6 Men om I och edra barn vänden om och övergiven mig, och icke hållen de bud och stadgar som jag har förelagt eder, utan gån bort och tjänen andra gudar och tillbedjen dem,
੬ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ।
7 då skall jag utrota Israel ur det land som jag har givit dem; och det hus som jag har helgat åt mitt namn skall jag förkasta ifrån mitt ansikte; och Israel skall bliva ett ordspråk och en visa bland alla folk.
੭ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।
8 Och huru upphöjt detta hus nu än må vara, skall då var och en som går därförbi bliva häpen och vissla. Och när man frågar: 'Varför har HERREN gjort så mot detta land och detta hus?',
੮ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਧਿੱਤਕਾਰ ਦੇ ਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?
9 då skall man svara: 'Därför att de övergåvo HERREN, sin Gud, som hade fört deras fäder ut ur Egyptens land, och höllo sig till andra gudar och tillbådo dem och tjänade dem, därför har HERREN låtit allt detta onda komma över dem.'"
੯ਤਦ ਉਹ ਆਖਣਗੇ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਅਤੇ ਉਹ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਗਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।
10 När de tjugu år voro förlidna, under vilka Salomo byggde på de två husen, HERRENS hus och konungshuset,
੧੦ਇਸ ਤਰ੍ਹਾਂ ਹੋਇਆ ਕਿ ਵੀਹਾਂ ਸਾਲਾਂ ਦੇ ਅੰਤ ਵਿੱਚ ਜਦ ਸੁਲੇਮਾਨ ਇਹ ਦੋਵੇਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁੱਕਿਆ।
11 gav konung Salomo tjugu städer i Galileen åt Hiram, konungen i Tyrus, som hade försett honom med cederträ, cypressträ och guld, så mycket han begärde.
੧੧ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿਨ੍ਹਾਂ ਉਹ ਚਾਹੁੰਦਾ ਸੀ ਦਿੱਤਾ।
12 Men när Hiram från Tyrus begav sig ut för att bese de städer som Salomo hade givit honom, behagade de honom icke,
੧੨ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸ ਨੂੰ ਚੰਗੇ ਨਾ ਲੱਗੇ।
13 utan han sade: "Vad är detta för städer som du har givit mig, min broder?" Och han kallade dem Kabuls land, såsom de heta ännu i dag.
੧੩ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੱਕ ਹੈ।
14 Men Hiram sände till konungen ett hundra tjugu talenter guld.
੧੪ਹੀਰਾਮ ਨੇ ਪਾਤਸ਼ਾਹ ਕੋਲ ਚਾਰ ਹਜ਼ਾਰ ਕਿੱਲੋ ਦੇ ਲੱਗਭੱਗ ਸੋਨਾ ਭੇਜਿਆ।
15 Och på följande sätt förhöll det sig med det arbetsfolk som konung Salomo bådade upp för att bygga HERRENS hus och hans eget hus och Millo, ävensom Jerusalems murar, så ock Hasor, Megiddo och Geser.
੧੫ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਬਣਾਏ ਅਤੇ ਖੱਡੇ ਭਰੇ ਤੇ ਯਰੂਸ਼ਲਮ ਦੀ ਸਫੀਲ ਤੇ ਹਾਸੋਰ ਤੇ ਮਗਿੱਦੋ ਤੇ ਗਜ਼ਰ ਨਗਰ ਬਣਾਏ।
16 (Farao, konungen i Egypten, hade nämligen dragit upp och intagit Geser och bränt upp det i eld och dräpt de kananéer som bodde i staden, varefter han hade givit den till hemgift åt sin dotter, Salomos hustru.
੧੬ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜ਼ਰ ਨਗਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ, ਇਹ ਦਾਜ ਵਿੱਚ ਦੇ ਦਿੱਤਾ।
17 Men Salomo byggde upp Geser, ävensom Nedre Bet-Horon,
੧੭ਸੁਲੇਮਾਨ ਨੇ ਗਜ਼ਰ ਅਤੇ ਹੇਠਲਾ ਬੈਤ-ਹੋਰੋਨ ਬਣਾਏ।
18 så ock Baalat och Tamar i öknen där i landet,
੧੮ਨਾਲੇ ਬਆਲਾਥ ਤੇ ਤਾਮਾਰ ਤਲਾਬ ਜੋ ਉਸ ਦੇਸ ਦੀ ਉਜਾੜ ਵਿੱਚ ਸਨ।
19 vidare alla Salomos förrådsstäder, vagnsstäderna och häststäderna, och vad annat Salomo kände åstundan att bygga i Jerusalem, på Libanon och eljest i hela det land som lydde under hans välde.)
੧੯ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਲਈ ਯਰੂਸ਼ਲਮ ਵਿੱਚ ਅਤੇ ਲਬਾਨੋਨ ਵਿੱਚ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣਾ ਚਾਹੁੰਦਾ ਸੀ।
20 Allt det folk som fanns kvar av amoréerna, hetiterna, perisséerna hivéerna och jebuséerna, korteligen, alla de som icke voro av Israels barn --
੨੦ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਤੇ ਯਬੂਸੀਆਂ ਵਿੱਚੋਂ ਸਾਰਾ ਬਕੀਆ ਜੋ ਇਸਰਾਏਲੀ ਨਹੀਂ ਸਨ।
21 deras avkomlingar, så många som funnos kvar i landet efter dem, i det Israels barn icke hade förmått giva dem till spillo, dessa pålade Salomo att vara arbetspliktiga tjänare, såsom de äro ännu i dag.
੨੧ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸਕੇ, ਉਨ੍ਹਾਂ ਨੂੰ ਸੁਲੇਮਾਨ ਨੇ ਦਾਸ ਬਣਾ ਕੇ ਬੇਗਾਰੀ ਮੁਕੱਰਰ ਕੀਤਾ, ਜੋ ਅੱਜ ਦੇ ਦਿਨ ਤੱਕ ਹੈ।
22 Men av Israels barn gjorde Salomo ingen till träl, utan de blevo krigare och blevo hans tjänare och hövitsman och kämpar, eller uppsyningsmän över hans vagnar och ridhästar.
੨੨ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਉਹ ਯੋਧੇ ਤੇ ਉਸ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫ਼ਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਸਵਾਰ ਸਨ।
23 Överfogdarna över Salomos arbeten voro fem hundra femtio; dessa hade befälet över folket som utförde arbetet.
੨੩ਇਹ ਸਾਢੇ ਪੰਜ ਸੋ ਚੌਧਰੀਆਂ ਦੇ ਸਰਦਾਰ ਸਨ ਜੋ ਸੁਲੇਮਾਨ ਦੇ ਕੰਮ ਉੱਤੇ ਸਨ ਨਾਲੇ ਉਨ੍ਹਾਂ ਲੋਕਾਂ ਦੇ ਉੱਤੇ ਜਿਹੜੇ ਕੰਮ ਕਰਦੇ ਸਨ।
24 Men så snart Faraos dotter hade flyttat upp från Davids stad till det hus som han hade byggt åt henne, byggde han ock Millo.
੨੪ਪਰ ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ ਆਪਣੇ ਮਹਿਲ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਬਣਾਇਆ ਸੀ ਆਈ ਤਦ ਉਸ ਨੇ ਮਿੱਲੋ ਬਣਾਇਆ।
25 Och Salomo offrade tre gånger om året brännoffer och tackoffer på det altare som han hade byggt åt HERREN, och tände därjämte rökelsen inför HERRENS ansikte. Så hade han då gjort huset färdigt.
੨੫ਸਾਲ ਵਿੱਚ ਤਿੰਨ ਵਾਰ ਸੁਲੇਮਾਨ ਹੋਮ ਤੇ ਸੁੱਖ-ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।
26 Konung Salomo byggde ock en flotta i Esjon-Geber, som ligger vid Elot, på stranden av Röda havet, i Edoms land.
੨੬ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਅਸਯੋਨ-ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ।
27 På denna flotta sände Hiram av sitt folk sjökunnigt skeppsmanskap, som åtföljde Salomos folk.
੨੭ਅਤੇ ਹੀਰਾਮ ਨੇ ਜਹਾਜ਼ ਵਿੱਚ ਆਪਣੇ ਸੇਵਕ ਜੋ ਸਮੁੰਦਰ ਤੋਂ ਵਾਕਫ਼ ਮਲਾਹ ਸਨ ਸੁਲੇਮਾਨ ਦੇ ਸੇਵਕਾਂ ਨਾਲ ਭੇਜੇ।
28 De foro till Ofir och hämtade därifrån guld, fyra hundra tjugu talenter, som de förde till konung Salomo.
੨੮ਉਹ ਓਫੀਰ ਵਿੱਚ ਆਏ ਅਤੇ ਉੱਥੋਂ ਚੌਦਾਂ ਹਜ਼ਾਰ ਕਿੱਲੋ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਆਏ।