< 1 Samuelsboken 4 >
1 Och Israel drog ut till strid mot filistéerna och lägrade sig vid Eben-Haeser, under det filistéerna hade lägrat sig vid Afek.
੧ਸਮੂਏਲ ਦੀ ਗੱਲ ਸਾਰੇ ਇਸਰਾਏਲ ਵਿੱਚ ਫੈਲ ਗਈ। ਇਸਰਾਏਲੀ ਫ਼ਲਿਸਤੀਆਂ ਨਾਲ ਲੜਨ ਨੂੰ ਨਿੱਕਲੇ ਅਤੇ ਅਬੇਨੇਜ਼ਰ ਜਗਾ ਦੇ ਨੇੜੇ ਤੰਬੂ ਲਾਏ ਅਤੇ ਫ਼ਲਿਸਤੀਆਂ ਨੇ ਅਫੇਕ ਵਿੱਚ ਤੰਬੂ ਲਾਏ।
2 Filistéerna ställde då upp sig i slagordning mot Israel, och striden utbredde sig, och israeliterna blevo slagna av filistéerna; dessa nedgjorde på slagfältet vid pass fyra tusen man.
੨ਤਦ ਫ਼ਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਕਤਾਰ ਬੰਨ੍ਹੀ ਅਤੇ ਜਦੋਂ ਲੜਾਈ ਵੱਧ ਗਈ ਤਾਂ ਇਸਰਾਏਲੀ ਫ਼ਲਿਸਤੀਆਂ ਤੋਂ ਹਾਰ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਫ਼ੌਜ ਵਿੱਚੋਂ ਜੋ ਮੈਦਾਨ ਵਿੱਚ ਸੀ, ਚਾਰ ਹਜ਼ਾਰ ਦੇ ਲੱਗਭੱਗ ਮਨੁੱਖ ਵੱਢ ਸੁੱਟੇ।
3 När folket kom tillbaka till lägret sade de äldste i Israel: "Varför har HERREN i dag låtit oss bliva slagna av filistéerna? Låt oss hämta hit till oss från Silo HERRENS förbundsark, för att den må komma och vara ibland oss och frälsa oss från våra fienders hand."
੩ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ।
4 Så sände då folket till Silo, och de buro därifrån HERREN Sebaots förbundsark, hans som tronar på keruberna; och Elis båda söner, Hofni och Pinehas, följde därvid med Guds förbundsark.
੪ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ।
5 Då nu HERRENS förbundsark kom in i lägret, hov hela Israel upp ett stort jubelrop, så att det dånade i marken.
੫ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਆ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ।
6 När då filistéerna hörde jubelropet, sade de: "Vad betyder detta stora jubelrop i hebréernas läger?" Och de fingo veta att HERRENS ark hade kommit in i lägret.
੬ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ, ਇਨ੍ਹਾਂ ਇਬਰਾਨੀਆਂ ਦੀ ਛਾਉਣੀ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਅਵਾਜ਼ ਹੈ? ਫੇਰ ਉਨ੍ਹਾਂ ਨੇ ਜਾਣਿਆ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਪਹੁੰਚ ਗਿਆ ਹੈ।
7 Då blevo filistéerna förskräckta, ty de tänkte: "Gud har kommit in i lägret." Och de sade: "Ve oss! Något sådant har förut icke hänt.
੭ਤਦ ਫ਼ਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਛਾਉਣੀ ਵਿੱਚ ਆ ਗਿਆ ਹੈ! ਅਤੇ ਬੋਲੇ, ਸਾਡੇ ਉੱਤੇ ਹਾਏ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੀ ਨਹੀਂ ਹੋਈ।
8 Ve oss! Vem kan rädda oss från denne väldige Guds hand? Det var denne Gud som slog egyptierna med alla slags plågor i öknen.
੮ਹਾਏ! ਅਜਿਹੇ ਬਲਵੰਤ ਪਰਮੇਸ਼ੁਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ।
9 Men fatten dock mod och varen män, I filistéer, så att I icke bliven trälar åt hebréerna, såsom de hava varit trälar åt eder. Ja, varen män och striden."
੯ਹੇ ਫ਼ਲਿਸਤੀਓ, ਤੁਸੀਂ ਤਕੜੇ ਹੋਵੇ ਅਤੇ ਮਰਦ ਬਣੋ ਜੋ ਤੁਸੀਂ ਇਬਰਾਨੀਆਂ ਦੇ ਗ਼ੁਲਾਮ ਨਾ ਬਣੋ ਜਿਵੇਂ ਉਹ ਤੁਹਾਡੇ ਗ਼ੁਲਾਮ ਬਣੇ ਸਨ, ਸਗੋਂ ਮਰਦ ਬਣੋ ਅਤੇ ਲੜੋ!
10 Så stridde nu filistéerna, och israeliterna blevo slagna och flydde var och en till sin hydda, och nederlaget blev mycket stort: av Israel föllo trettio tusen man fotfolk.
੧੦ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ,
11 Därtill blev Guds ark tagen, och Elis båda söner, Hofni och Pinehas, blevo dödade.
੧੧ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ।
12 Och en benjaminit sprang från slagfältet och kom till Silo samma dag, med sönderrivna kläder och med jord på sitt huvud.
੧੨ਤਦ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਾ ਅਤੇ ਆਪਣੇ ਕੱਪੜੇ ਪਾੜੇ ਹੋਏ ਅਤੇ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਆਇਆ।
13 Och när han kom dit, satt Eli på sin stol vid sidan av vägen och såg utåt, ty hans hjärta bävade av oro för Guds ark. Då nu mannen kom in i staden med budskapet, höjde hela staden upp klagorop.
੧੩ਜਦ ਉਹ ਆਇਆ ਤਾਂ ਵੇਖੋ, ਏਲੀ ਸੜਕ ਦੇ ਇੱਕ ਪਾਸੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ-ਪਿੱਟਣ ਲੱਗਾ।
14 Och när Eli hörde klagoropet, sade han: "Vad betyder detta larm?" Då kom mannen skyndsamt dit och berättade det för Eli.
੧੪ਜਦ ਵਿਰਲਾਪ ਦੀ ਅਵਾਜ਼ ਏਲੀ ਨੇ ਸੁਣੀ ਤਾਂ ਉਹ ਨੇ ਆਖਿਆ, ਇਹ ਕਿਹੋ ਜਿਹਾ ਰੌਲ਼ਾ ਪੈ ਗਿਆ? ਅਤੇ ਉਸ ਮਨੁੱਖ ਨੇ ਛੇਤੀ ਨਾਲ ਏਲੀ ਨੂੰ ਆਣ ਕੇ ਖ਼ਬਰ ਦਿੱਤੀ।
15 Men Eli var nittioåtta år gammal och hans ögon voro starrblinda, så att han icke kunde se.
੧੫ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਸੀ ਦਿੰਦਾ।
16 Och mannen sade till Eli: "Jag är den som har kommit från slagfältet; jag har i dag flytt ifrån slagfältet." Då sade han: "Huru har det gått, min son?"
੧੬ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫ਼ੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫ਼ੌਜ ਦੇ ਵਿੱਚੋਂ ਭੱਜ ਕੇ ਆਇਆ ਹਾਂ। ਉਹ ਬੋਲਿਆ, ਹੇ ਮੇਰੇ ਪੁੱਤਰ, ਕੀ ਖ਼ਬਰ ਹੈ?
17 Budbäraren svarade och sade: "Israel har flytt för filistéerna, mycket folk har också stupat; dina båda söner, Hofni och Pinehas, äro ock döda, och därtill har Guds ark blivit tagen."
੧੭ਉਸ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫ਼ਲਿਸਤੀਆਂ ਦੇ ਅੱਗੋਂ ਹਾਰ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ।
18 När han nämnde om Guds ark, föll Eli baklänges av stolen vid sidan av porten och bröt nacken av sig och dog; ty mannen var gammal och tung. Han hade då varit domare i Israel i fyrtio år.
੧੮ਤਦ ਅਜਿਹਾ ਹੋਇਆ ਕਿ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਵੱਡੀ ਉਮਰ ਦਾ ਅਤੇ ਭਾਰਾ ਵੀ ਸੀ ਅਤੇ ਉਹ ਚਾਲ੍ਹੀ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ।
19 Och när hans sonhustru, Pinehas' hustru, som var havande och nära att föda, fick höra ryktet om att Guds ark var tagen, och att hennes svärfader och hennes man voro döda, sjönk hon ned och födde sitt barn, ty födslovåndorna kommo över henne.
੧੯ਉਸ ਦੀ ਨੂੰਹ ਫ਼ੀਨਹਾਸ ਦੀ ਪਤਨੀ ਗਰਭਵਤੀ ਸੀ ਅਤੇ ਉਹ ਦੇ ਜਣਨ ਦਾ ਵੇਲਾ ਨੇੜੇ ਸੀ ਜਦ ਉਹ ਨੇ ਇਹ ਗੱਲਾਂ ਸੁਣੀਆਂ ਕਿ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ਹੈ ਅਤੇ ਤੇਰਾ ਸਹੁਰਾ ਅਤੇ ਪਤੀ ਮਰ ਗਏ ਹਨ ਤਾਂ ਉਹ ਨੂੰ ਜਣਨ ਦੀਆਂ ਪੀੜ੍ਹਾਂ ਲੱਗੀਆਂ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ।
20 Och när hon då höll på att dö, sade kvinnorna som stodo omkring henne: "Frukta icke; du har fött en son." Men hon svarade intet och aktade icke därpå.
੨੦ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਇਸਤਰੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਤੂੰ ਪੁੱਤਰ ਨੂੰ ਜਨਮ ਦਿੱਤਾ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ।
21 Och hon kallade gossen I-Kabod, och sade: "Härligheten är borta från Israel." Därmed syftade hon på att Guds ark var tagen, så ock på sin svärfader och sin man.
੨੧ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ।
22 Hon sade: "Härligheten är borta från Israel", eftersom Guds ark var tagen.
੨੨ਅਤੇ ਉਹ ਬੋਲੀ, ਇਸਰਾਏਲ ਦਾ ਪਰਤਾਪ ਜਾਂਦਾ ਰਿਹਾ ਕਿਉਂ ਜੋ ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ।