< 5 Mosebok 8 >
1 Alla de bud som jag i dag giver dig skolen I hållen, och efter dem skolen I göra, för att I mån komma in i och taga i besittning det land som HERREN med ed har lovat åt edra fäder.
੧ਤੁਸੀਂ ਇਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰਨ ਦੀ ਪਾਲਣਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।
2 Och du skall komma ihåg allt vad som har skett på den väg HERREN, din Gud, nu i fyrtio åt har låtit dig vandra i öknen, för att tukta dig och pröva dig, så att han kunde förnimma vad som var i ditt hjärta: om du ville hålla hans bud eller icke.
੨ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ?
3 Ja, han tuktade dig och lät dig hungra, och han gav dig manna att äta, en mat som du förut icke visste av, och som icke heller dina fäder visste av; på det att han skulle lära dig förstå att människan lever icke allenast av bröd, utan att hon lever av allt det som utgår av HERRENS mun.
੩ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।
4 Dina kläder blevo icke utslitna på dig, och din fot svullnade icke under dessa fyrtio år.
੪ਇਨ੍ਹਾਂ ਚਾਲ੍ਹੀ ਸਾਲਾਂ ਵਿੱਚ ਨਾ ਤੁਹਾਡੇ ਬਸਤਰ ਪੁਰਾਣੇ ਹੋਏ ਅਤੇ ਨਾ ਹੀ ਤੁਹਾਡੇ ਪੈਰ ਸੁੱਜੇ।
5 Så skall du då förstå i ditt hjärta att HERREN, din Gud, fostrar dig, såsom en man fostrar sin son;
੫ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਨਾ ਦਿੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਨਾ ਦਿੰਦਾ ਰਿਹਾ।
6 och du skall hålla HERRENS, din Guds, bud, så att du vandrar på hans vägar och fruktar honom.
੬ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦੇ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ,
7 Ty HERREN, din Gud, låter dig nu komma in i ett gott land, ett land där vattenbäckar, källor och djupa vatten flöda fram i dalar och på berg,
੭ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੇ ਦੇਸ਼ ਵਿੱਚ ਲੈ ਕੇ ਜਾ ਰਿਹਾ ਹੈ, ਇੱਕ ਅਜਿਹਾ ਦੇਸ਼ ਜਿੱਥੇ ਪਾਣੀ ਦੇ ਨਾਲੇ, ਚਸ਼ਮੇ ਅਤੇ ਡੂੰਘੇ ਸੋਤੇ ਹਨ, ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,
8 ett land med vete och korn, med vinträd, fikonträd och granatträd, ett land med ädla olivträd och med honung,
੮ਇੱਕ ਅਜਿਹਾ ਦੇਸ਼ ਜਿੱਥੇ ਕਣਕ, ਜੌਂ, ਅੰਗੂਰ, ਹੰਜ਼ੀਰ ਅਤੇ ਅਨਾਰ ਹੁੰਦੇ ਹਨ, ਇੱਕ ਅਜਿਹਾ ਦੇਸ਼ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ,
9 ett land där du icke skall äta ditt bröd i torftighet, där intet skall fattas dig, ett land vars stenar innehålla järn, och ur vars berg du skall bryta koppar.
੯ਇੱਕ ਅਜਿਹਾ ਦੇਸ਼ ਜਿਸ ਦੇ ਵਿੱਚ ਤੁਸੀਂ ਤੰਗੀ ਦੀ ਰੋਟੀ ਨਾ ਖਾਓਗੇ ਅਤੇ ਉੱਥੇ ਤੁਹਾਨੂੰ ਕਿਸੇ ਚੀਜ਼ ਦੀ ਥੁੜ ਨਾ ਹੋਵੇਗੀ, ਇੱਕ ਅਜਿਹਾ ਦੇਸ਼ ਜਿਸ ਦੇ ਪੱਥਰ ਲੋਹੇ ਦੇ ਹਨ ਅਤੇ ਜਿਸ ਦੀਆਂ ਪਹਾੜੀਆਂ ਨੂੰ ਪੁੱਟ ਕੇ ਤੁਸੀਂ ਤਾਂਬਾ ਕੱਢੋਗੇ।
10 Där skall du äta och bliva mätt, och du skall så lova HERREN, din Gud, för det goda land som han har givit dig.
੧੦ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ।
11 Tag dig då till vara för att förgäta HERREN, din Gud, så att du icke håller hans bud och rätter och stadgar, som jag i dag giver dig.
੧੧ਚੌਕਸ ਰਹੋ, ਕਿਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਉਸ ਦੇ ਹੁਕਮਾਂ, ਕਨੂੰਨਾਂ ਅਤੇ ਬਿਧੀਆਂ ਨੂੰ ਨਾ ਮੰਨੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।
12 Ja, när du äter och bliver mätt, och bygger vackra hus och bor i dem,
੧੨ਅਜਿਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ,
13 när dina fäkreatur och din småboskap förökas, och ditt silver och guld förökas, och allt annat du har förökas,
੧੩ਜਦ ਤੁਹਾਡੇ ਚੌਣੇ ਅਤੇ ਤੁਹਾਡੇ ਇੱਜੜ ਵੱਧ ਜਾਣ ਅਤੇ ਤੁਹਾਡਾ ਸੋਨਾ-ਚਾਂਦੀ ਵੱਧ ਜਾਵੇ, ਸਗੋਂ ਤੁਹਾਡਾ ਸਭ ਕੁਝ ਹੀ ਵੱਧ ਜਾਵੇ,
14 då må ditt hjärta icke bliva högmodigt, så att du förgäter HERREN, din Gud, som har fört dig ut ur Egyptens land, ur träldomshuset.
੧੪ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ, ਜਿਸ ਨੇ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢਿਆ
15 och som har lett dig genom den stora och fruktansvärda öknen, bland giftiga ormar och skorpioner, över förtorkad mark, där intet vatten åt dig komma ut ur den hårda klippan,
੧੫ਅਤੇ ਜਿਹੜਾ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਲੈ ਕੇ ਚੱਲਿਆ, ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਤੋਂ ਜਿੱਥੇ ਪਾਣੀ ਨਹੀਂ ਸੀ, ਜਿਸ ਨੇ ਤੁਹਾਡੇ ਲਈ ਪਥਰੀਲੀ ਚੱਟਾਨ ਤੋਂ ਪਾਣੀ ਕੱਢਿਆ,
16 och som gav dig manna att äta i öknen, en mat som dina fäder icke visste av -- detta på det att han skulle tukta dig och pröva dig, för att sedan kunna göra dig gott.
੧੬ਜਿਸ ਨੇ ਤੁਹਾਨੂੰ ਉਜਾੜ ਵਿੱਚ ਮੰਨਾ ਖਿਲਾਇਆ, ਜਿਸ ਨੂੰ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ, ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ,
17 Du må icke säga vid dig själv: "Min egen kraft och min hands styrka har förskaffat mig denna rikedom",
੧੭ਕਿਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਇਹ ਧਨ ਕਮਾਇਆ ਹੈ।
18 utan du må komma ihåg att det är HERREN, din Gud, som giver dig kraft att förvärva rikedom, därför att han vill upprätta det förbund som han med ed har ingått med dina fäder -- såsom och hittills har skett.
੧੮ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ।
19 Men om du förgäter HERREN, din Gud, och följer efter andra gudar och tjänar dem och tillbeder dem, så betygar jag i dag inför eder att I förvisso skolen förgås.
੧੯ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਸੱਚ-ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਚੱਲੋ, ਉਹਨਾਂ ਦੀ ਪੂਜਾ ਕਰੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ, ਤਾਂ ਮੈਂ ਅੱਜ ਤੁਹਾਡੇ ਵਿਰੁੱਧ ਸਾਖੀ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਨਾਸ ਹੋ ਜਾਓਗੇ।
20 På samma sätt som hedningarna som HERREN förgör för eder skolen också I då förgås, därför att I icke hörden HERRENS, eder Guds röst.
੨੦ਉਨ੍ਹਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਅੱਗਿਓਂ ਨਾਸ ਕਰਦਾ ਹੈ, ਤੁਸੀਂ ਵੀ ਨਾਸ ਹੋ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।