< Jeremia 22 >
1 Så sade HERREN: Gå ned till Juda konungs hus och tala där följande ord;
੧ਯਹੋਵਾਹ ਐਉਂ ਆਖਦਾ ਹੈ ਕਿ ਯਹੂਦਾਹ ਦੇ ਰਾਜਾ ਦੇ ਮਹਿਲ ਨੂੰ ਉੱਤਰ ਜਾ ਅਤੇ ਉੱਥੇ ਇਹ ਗੱਲ ਕਰ ਕੇ ਆਖ ਕਿ
2 säg: Hör HERRENS ord, du Juda konung, som sitter på Davids tron, hör det du med dina tjänare och ditt folk, I som gån in genom dessa portar.
੨ਯਹੋਵਾਹ ਦਾ ਬਚਨ ਸੁਣ, ਹੇ ਯਹੂਦਾਹ ਦੇ ਪਾਤਸ਼ਾਹ, ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬੈਠਾ ਹੈ, ਤੂੰ ਅਤੇ ਤੇਰੇ ਟਹਿਲੂਏ ਤੇਰੇ ਕੋਲ ਜਿਹੜੇ ਇਹਨਾਂ ਫਾਟਕਾਂ ਥਾਣੀ ਵੜਦੇ ਹੋ
3 Så säger HERREN: Öven rätt och rättfärdighet, och rädden den plundrade ur förtryckarens hand; förorätten icke främlingen, den faderlöse och änkan, gören icke övervåld mot dem, och utgjuten icke oskyldigt blod på denna plats.
੩ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ
4 Ty om I gören efter detta ord, så skola konungar som komma att sitta på Davids tron få draga in genom portarna till detta hus, på vagnar och hästar, följda av sina tjänare och sitt folk.
੪ਕਿਉਂਕਿ ਜੇ ਉਹ ਸੱਚੀ ਮੁੱਚੀ ਇਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਰਾਜਾ ਰੱਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਇਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਉਹ ਅਤੇ ਉਹਨਾਂ ਦੇ ਟਹਿਲੂਏ ਅਤੇ ਉਹਨਾਂ ਦੇ ਲੋਕ ਵੀ
5 Men om I icke hören dessa ord, då har jag svurit vid mig själv, säger HERREN, att detta hus skall bliva ödelagt.
੫ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸਹੁੰ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਵਿਰਾਨ ਹੋ ਜਾਵੇਗਾ
6 Ty så säger HERREN om Juda konungs hus: Väl är du för mig såsom ett Gilead, såsom Libanons topp; men jag skall sannerligen göra dig till en öken, till obebodda städer.
੬ਯਹੂਦਾਹ ਦੇ ਰਾਜਾ ਦੇ ਮਹਿਲ ਦੇ ਬਾਰੇ ਯਹੋਵਾਹ ਐਉਂ ਆਖਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਉਹ ਸ਼ਹਿਰ ਜਿਹਨਾਂ ਵਿੱਚ ਕੋਈ ਨਹੀਂ ਵੱਸਦਾ।
7 Och jag skall inviga fördärvare till att komma över dig, var och en med sina vapen, och de skola hugga ned dina väldiga cedrar och kasta dem i elden
੭ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਉਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਉਹਨਾਂ ਨੂੰ ਅੱਗ ਉੱਤੇ ਸੁੱਟਣਗੇ।
8 Och många folk skola gå fram vid denna stad, och man skall fråga varandra: "Varför har HERREN gjort så mot denna stora stad?"
੮ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ?
9 Och man skall då svara Därför att de övergåvo HERREN sin Guds, förbund och tillbådo andra gudar och tjänade dem."
੯ਤਾਂ ਉਹ ਆਖਣਗੇ, ਇਸ ਲਈ ਕਿ ਉਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।
10 Gråten icke över en död man, och ömken honom icke; men gråten bitterligen över honom som har måst vandra bort, ty han skall icke mer komma tillbaka och återse sitt fädernesland.
੧੦ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।
11 Ty så säger HERREN om Sallum, Josias son, Juda konung, som blev konung efter sin fader Josia, och som har dragit bort ifrån denna plats: Han skall icke mer komma hit tillbaka,
੧੧ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸ਼ੱਲੂਮ ਦੇ ਬਾਰੇ ਜਿਹਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਇਸ ਥਾਂ ਤੋਂ ਤੁਰ ਗਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਭਈ ਉਹ ਇੱਧਰ ਫਿਰ ਨਾ ਆਵੇਗਾ
12 utan på den ort dit han har blivit bortförd i fångenskap, där skall han dö; detta land skall han icke mer få återse.
੧੨ਪਰ ਜਿੱਥੇ ਉਹ ਨੂੰ ਗ਼ੁਲਾਮ ਕਰਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਇਸ ਦੇਸ ਨੂੰ ਉਹ ਫਿਰ ਨਾ ਵੇਖੇਗਾ।
13 Ve dig, du som bygger ditt hus med orättfärdighet och dina salar med orätt, du som låter din nästa arbeta för intet och icke giver honom hans lön,
੧੩ਹਾਏ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ।
14 du som säger: "Jag vill bygga mig ett stort hus med rymliga salar", och så gör åt dig vida fönster och belägger huset med cederträ och målar det rött med dyrbar färg!
੧੪ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ।
15 Kallar du det att vara konung, att du ävlas med att bygga cederhus? Din fader åt ju och drack, dock övade han rätt och rättfärdighet; och då gick det honom väl.
੧੫ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਅ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ।
16 Han skaffade den betryckte och fattige rätt; och då gick det väl. Är icke detta att känna mig? säger HERREN.
੧੬ਉਸ ਮਸਕੀਨ ਅਤੇ ਕੰਗਾਲ ਦਾ ਇਨਸਾਫ਼ ਕੀਤਾ, ਤਦ ਹੀ ਉਹ ਦਾ ਭਲਾ ਹੋਇਆ। ਕੀ ਇਹ ਮੇਰਾ ਗਿਆਨ ਨਹੀਂ ਹੈ? ਯਹੋਵਾਹ ਦਾ ਵਾਕ ਹੈ।
17 Men dina ögon och ditt hjärta stå allenast efter vinning och efter att utgjuta den oskyldiges blod och att öva förtryck och våld.
੧੭ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।
18 Därför säger HERREN så om Jojakim, Josias son, Juda konung: Man skall ej hålla dödsklagan efter honom och ropa: "Ack ve, min broder! Ack ve, syster!" Man skall ej hålla dödsklagan efter honom och ropa: "Ack ve, herre! Ack ve, huru härlig han var!"
੧੮ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਏ ਮੇਰੇ ਭਰਾ! ਜਾਂ ਹਾਏ ਮੇਰੀ ਭੈਣ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਏ ਮਾਲਕ! ਹਾਏ ਮਹਾਰਾਜ!
19 Såsom man begraver en åsna, så skall han begravas; han skall släpas ut och kastas bort, långt utanför Jerusalems portar.
੧੯ਉਹ ਦਾ ਦਫ਼ਨਾਉਣਾ ਗਧੇ ਦੇ ਦਫ਼ਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ।
20 Stig upp på Libanon och ropa, häv upp din röst i Basan, och ropa från Abarim, ty alla dina älskare äro krossade.
੨੦ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ!
21 Jag talade till dig, när det gick dig väl, men du sade: "Jag vill icke höra." Sådan har din väg varit allt ifrån din ungdom, att du icke har velat höra min röst.
੨੧ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ।
22 Alla dina herdar skola nu få en stormvind till sin herde, och dina älskare måste gå i fångenskap. Ja, då skall du komma på skam och få blygas för all din ondskas skull.
੨੨ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ। ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ!
23 Du som bor på Libanon, du som har ditt näste i cedrarna, huru skall du icke jämra dig, när vånda kommer över dig, ångest lik en barnaföderskas!
੨੩ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਲ੍ਹਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ!।
24 Så sant jag lever, säger HERREN, om du, Konja, Jojakims son, Juda konung, än vore en signetring på min högra hand, så skulle jag dock rycka dig därifrån.
੨੪ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸਹੁੰ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਅੰਗੂਠੀ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ!
25 Och jag skall giva dig i de mäns hand, som stå efter ditt liv, och i de mäns hans som du fruktar för, nämligen i Nebukadressars, den babyloniske konungens, hand och i kaldéernas hand.
੨੫ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੀ ਤਾਂਘ ਕਰਨ ਵਾਲੇ ਹਨ ਅਤੇ ਉਹਨਾਂ ਦੇ ਹੱਥ ਵਿੱਚ ਜਿਹਨਾਂ ਤੋਂ ਤੂੰ ਡਰਦਾ ਹੈ ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ
26 Och dig och din moder, den som har fött dig, skall jag slunga bort till ett annat land, där I icke ären födda; och där skolen I dö.
੨੬ਮੈਂ ਤੈਨੂੰ ਅਤੇ ਤੇਰੀ ਮਾਤਾ ਨੂੰ ਜਿਸ ਤੈਨੂੰ ਜਣਿਆ ਦੂਜੇ ਦੇਸ ਵਿੱਚ ਜਿੱਥੇ ਤੁਸੀਂ ਨਹੀਂ ਜੰਮੇ ਕੱਢ ਦਿਆਂਗਾ। ਉੱਥੇ ਤੁਸੀਂ ਮਰ ਜਾਓਗੇ
27 Till det land dit deras själ längtar att återvända, dit skola de icke få vända åter.
੨੭ਪਰ ਉਸ ਦੇਸ ਨੂੰ ਜਿੱਥੇ ਉਹਨਾਂ ਦਾ ਜੀ ਮੁੜਨ ਨੂੰ ਚਾਹੁੰਦਾ ਹੈ ਉੱਥੇ ਫਿਰ ਨਾ ਮੁੜਨਗੇ।
28 Är då han, denne Konja, ett föraktligt, krossat beläte eller ett värdelöst kärl? Eller varför hava de blivit bortslungade, han och hans avkomlingar, och kastade bort till ett land som de icke hava känt?
੨੮ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ?
29 O land, land, land, hör HERRENS ord!
੨੯ਹੇ ਧਰਤੀ, ਹੇ ਧਰਤੀ, ਹੇ ਧਰਤੀ! ਯਹੋਵਾਹ ਦਾ ਬਚਨ ਸੁਣ!
30 Så säger HERREN: Tecknen upp denne man såsom barnlös, såsom en man som ingen lycka har haft i sina livsdagar. Ty ingen av hans avkomlingar skall vara så lyckosam att han får sitta på Davids tron och i framtiden råda över Juda.
੩੦ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫ਼ਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫ਼ਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ।