< Siope 2 >
1 Pea naʻe toe ai ʻae ʻaho naʻe fakataha ai ʻae ngaahi foha ʻoe ʻOtua ke fakahā ʻakinautolu ʻi he ʻao ʻo Sihova, pea naʻe haʻu ai foki ʻa Sētane mo kinautolu ke fakahā ia ʻi he ʻao ʻo Sihova.
੧ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ।
2 Pea pehē ʻe Sihova kia Sētane, “Kuo ke haʻu mei fē?” Pea tali ʻe Sētane kia Sihova, ʻo pehē, “Mei heʻeku fakatakamilo ʻa māmani, mo ʻeku feʻaluʻaki fano ʻi ai.”
੨ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਇੱਧਰ-ਉੱਧਰ ਘੁੰਮਦਾ ਆਇਆ ਹਾਂ।”
3 Pea naʻe pehē ʻe Sihova kia Sētane, “Kuo ke tokangaʻi ʻa ʻeku tamaioʻeiki ko Siope, he ʻoku ʻikai hano tatau ʻi māmani, ko e tangata haohaoa mo angatonu, ʻoku manavahē ia ki he ʻOtua, pea afe mei he kovi? Pea ʻoku ne kei kuku maʻu pe ʻene angatonu, ka naʻa ke ueʻi au ki ai, ke fakaʻauha ia taʻehanoʻuhinga.”
੩ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਕਿਉਂ ਜੋ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ। ਉਹ ਖਰਾ ਅਤੇ ਨੇਕ ਮਨੁੱਖ ਹੈ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੂੰ ਮੈਨੂੰ ਉਕਸਾਇਆ ਕਿ ਮੈਂ ਬਿਨ੍ਹਾਂ ਕਾਰਨ ਉਸ ਨੂੰ ਨਾਸ ਕਰਾਂ, ਪਰ ਫਿਰ ਵੀ ਅੱਜ ਤੱਕ ਉਹ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ।”
4 Pea naʻe tali ʻe Sētane kia Sihova, ʻo pehē, “Ko e kili maʻa e kili, ʻio, ʻe foaki ʻe he tangata ʻene meʻa kotoa pē ke ne moʻui ai.
੪ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ।
5 Kae mafao atu eni ho nima, ʻo ala ki hono hui mo hono kakano, pea te ne lauʻikoviʻi koe ʻi ho fofonga.”
੫ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”
6 Pea naʻe pehē ʻe Sihova kia Sētane, “Vakai, ʻoku ʻi ho nima ia; ka ko ʻene moʻui pe ʻe tapu.”
੬ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਹ ਤੇਰੇ ਹੱਥ ਵਿੱਚ ਹੈ ਪਰ ਉਸ ਦੇ ਪ੍ਰਾਣਾਂ ਨੂੰ ਬਚਾਈ ਰੱਖੀਂ।”
7 Pea ʻalu ai ʻa Sētane mei he ʻao ʻo Sihova, ʻo ne taaʻi ʻaki ʻa Siope ʻae ngaahi hangatāmaki mamahi, ʻo fai mei hono ʻaofi vaʻe ʻo aʻu ki hono tumuʻaki.
੭ਤਦ ਸ਼ੈਤਾਨ ਯਹੋਵਾਹ ਦੇ ਅੱਗੋਂ ਚਲਿਆ ਗਿਆ ਅਤੇ ਅੱਯੂਬ ਨੂੰ ਪੈਰ ਦੀ ਤਲੀ ਤੋਂ ਲੈ ਕੇ ਸਿਰ ਦੀ ਖੋਪੜੀ ਤੱਕ ਬੁਰੇ ਫੋੜਿਆਂ ਨਾਲ ਮਾਰਿਆ।
8 Pea ne toʻo ʻe ia ʻae konga ipu maumau ʻo teletele ʻaki ia; pea tangutu ia ʻi he efuefu.
੮ਤਦ ਅੱਯੂਬ ਨੇ ਇੱਕ ਠੀਕਰਾ ਲਿਆ ਕਿ ਆਪਣੇ ਆਪ ਨੂੰ ਉਹ ਦੇ ਨਾਲ ਖੁਰਕੇ ਅਤੇ ਸੁਆਹ ਦੇ ਵਿੱਚ ਬੈਠ ਗਿਆ।
9 Pea pehē ai ʻe hono uaifi kiate ia, “ʻOku ke kei kuku hoʻo angatonu? Lea kovi ki he ʻOtua, ka ke mate.”
੯ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!”
10 Ka naʻe pehē ʻe ia ki ai, “Ko hoʻo lea ʻoku hangē ko e lea ʻa ha taha ʻi he kau fefine vale. ʻIo! he te tau maʻu koā ʻae lelei mei he nima ʻoe ʻOtua, pea ʻikai te tau maʻu mo e kovi?” ʻI he ngaahi meʻa ni kotoa pē naʻe ʻikai angahala ʻa Siope ʻi hono loungutu.
੧੦ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ।
11 Pea ʻi he fanongo ʻae kāinga ʻe toko tolu ʻo Siope ki he kovi ni kotoa pē kuo tō kiate ia, naʻa nau haʻu mei honau potu taki taha; ko Elifasi mei Timani, mo Pilitati mei Suaa, mo Sofaa mei Neama: he kuo nau tālanga ke nau fakataha ke nau mamahi mo ia mo nau fakafiemālieʻi ia.
੧੧ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਅਰਥਾਤ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਨੇ ਇਹ ਸਾਰੀ ਬਿਪਤਾ ਦੀ ਖ਼ਬਰ ਸੁਣੀ, ਜਿਹੜੀ ਉਹ ਦੇ ਉੱਤੇ ਆ ਪਈ ਸੀ, ਤਦ ਉਹ ਆਪਸ ਵਿੱਚ ਸਲਾਹ ਕਰਕੇ ਆਪੋ ਆਪਣੇ ਥਾਂ ਤੋਂ ਚੱਲੇ ਅਤੇ ਇਕੱਠੇ ਹੋਏ ਕਿ ਉਹ ਦਾ ਦੁੱਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ।
12 Pea ʻi heʻenau hanga hake kiate ia mei he mamaʻo, ʻo ʻikai ʻilo ia, naʻa nau tangi leʻo lahi; pea naʻa nau taki taha haehae hono pulupulu, mo lī ʻae efu ki ʻolunga ki honau ʻulu.
੧੨ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਉਸ ਨੂੰ ਨਾ ਪਛਾਣ ਸਕੇ, ਤਦ ਉਹ ਉੱਚੀ-ਉੱਚੀ ਰੋਣ ਲੱਗ ਪਏ ਅਤੇ ਦੁਖੀ ਹੋ ਕੇ ਆਪਣੇ-ਆਪਣੇ ਕੱਪੜੇ ਪਾੜ ਲਏ ਅਤੇ ਅਕਾਸ਼ ਵੱਲ ਉਡਾ ਕੇ ਆਪਣੇ ਸਿਰਾਂ ਉੱਤੇ ਸੁਆਹ ਪਾਈ।
13 Pea naʻa nau nonofo mo ia ʻi he kelekele ʻi he ʻaho ʻe fitu mo e pō ʻe fitu, pea naʻe ʻikai siʻi lea ha taha ki ai: he naʻa nau vakai kuo lahi ʻaupito ʻene mamahi.
੧੩ਉਹ ਸੱਤ ਦਿਨ ਅਤੇ ਸੱਤ ਰਾਤ ਜ਼ਮੀਨ ਉੱਤੇ ਉਸ ਦੇ ਨਾਲ ਬੈਠੇ ਰਹੇ, ਪਰ ਕਿਸੇ ਨੇ ਉਹ ਦੇ ਨਾਲ ਗੱਲ ਨਾ ਕੀਤੀ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਉਹ ਦੀ ਪੀੜ ਡਾਢੀ ਸੀ।