< Qığeepç'iy 29 >
1 This chapter is missing in the source text.
੧ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ
੨ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਤੇ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂ
੩ਅਤੇ ਉਨ੍ਹਾਂ ਨੂੰ ਇੱਕ ਛਾਬੇ ਵਿੱਚ ਪਾਵੀਂ ਅਤੇ ਉਨ੍ਹਾਂ ਨੂੰ ਛਾਬੇ ਵਿੱਚ ਬਲ਼ਦ ਅਤੇ ਦੋਹਾਂ ਭੇਡੂਆਂ ਨਾਲ ਨੇੜੇ ਲਿਆਵੀਂ।
੪ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੇ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ।
੫ਤੂੰ ਬਸਤਰ ਲੈ ਕੇ ਹਾਰੂਨ ਨੂੰ ਕੁੜਤਾ ਅਤੇ ਏਫ਼ੋਦ ਦਾ ਚੋਗਾ ਅਤੇ ਏਫ਼ੋਦ ਅਤੇ ਸੀਨਾ ਬੰਦ ਪਹਿਨਾਈਂ ਅਤੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਨਾਲ ਉਹ ਦਾ ਲੱਕ ਬੰਨ੍ਹੀਂ।
੬ਤੂੰ ਉਸ ਦੇ ਸਿਰ ਉੱਤੇ ਪਗੜੀ ਰੱਖੀਂ ਅਤੇ ਪਵਿੱਤਰ ਮੁਕਟ ਪਗੜੀ ਦੇ ਉੱਤੇ ਰੱਖੀਂ।
੭ਫੇਰ ਤੂੰ ਮਸਹ ਕਰਨ ਦਾ ਤੇਲ ਲੈ ਕੇ ਉਸ ਦੇ ਸਿਰ ਉੱਤੇ ਚੋਵੀਂ ਅਤੇ ਇਸ ਤਰ੍ਹਾਂ ਤੂੰ ਉਹ ਨੂੰ ਮਸਹ ਕਰੀਂ।
੮ਫਿਰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਕੁੜਤੇ ਪਹਿਨਾਈਂ।
੯ਤੂੰ ਹਾਰੂਨ ਅਤੇ ਉਹ ਦੇ ਪੁੱਤਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹੀਂ ਅਤੇ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਇਸ ਤਰ੍ਹਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਥਾਪੀਂ।
੧੦ਮੰਡਲੀ ਦੇ ਤੰਬੂ ਦੇ ਅੱਗੇ ਤੂੰ ਬਲ਼ਦ ਨੂੰ ਨੇੜੇ ਲਿਆਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਬਲ਼ਦ ਦੇ ਸਿਰ ਉੱਤੇ ਰੱਖਣ।
੧੧ਫਿਰ ਤੂੰ ਉਸ ਬਲ਼ਦ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਵੱਢ ਸੁੱਟੀਂ।
੧੨ਤੂੰ ਵਹਿੜੇ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਲਾਈਂ ਅਤੇ ਬਾਕੀ ਦਾ ਲਹੂ ਜਗਵੇਦੀ ਦੀ ਨੀਂਹ ਉੱਤੇ ਡੋਲ੍ਹ ਦੇਈਂ।
੧੩ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੇ ਉੱਪਰਲੀ ਝਿੱਲੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜੀ ਉਨ੍ਹਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਸੁੱਟੀਂ
੧੪ਪਰ ਬਲ਼ਦ ਦਾ ਮਾਸ ਅਤੇ ਉਸ ਦੀ ਖੱਲ ਅਤੇ ਗੋਹੇ ਨੂੰ ਡੇਰੇ ਤੋਂ ਬਾਹਰ ਅੱਗ ਨਾਲ ਸਾੜ ਦੇਈਂ। ਇਹ ਪਾਪ ਬਲੀ ਹੈ।
੧੫ਤੂੰ ਇੱਕ ਛੱਤਰਾ ਲਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖਣ।
੧੬ਤੂੰ ਉਸ ਛੱਤਰੇ ਨੂੰ ਕੱਟ ਸੁੱਟੀਂ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਚੁਫ਼ੇਰੇ ਛਿੜਕ ਦੇਈਂ।
੧੭ਫੇਰ ਤੂੰ ਉਸ ਛੱਤਰੇ ਨੂੰ ਟੁੱਕੜੇ-ਟੁੱਕੜੇ ਕਰੀਂ ਅਤੇ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਧੋ ਕੇ ਉਨ੍ਹਾਂ ਨੂੰ ਉਸ ਦਿਆਂ ਟੋਟਿਆਂ ਅਤੇ ਸਿਰ ਉੱਤੇ ਰੱਖੀਂ।
੧੮ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ।
੧੯ਤੂੰ ਦੂਜਾ ਛੱਤਰਾ ਲਈਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਉਸ ਛੱਤਰੇ ਦੇ ਸਿਰ ਉੱਤੇ ਰੱਖਣ।
੨੦ਤੂੰ ਉਸ ਛੱਤਰੇ ਨੂੰ ਵੱਢ ਸੁੱਟੀਂ ਅਤੇ ਉਸ ਦੇ ਲਹੂ ਵਿੱਚੋਂ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ-ਦੁਆਲੇ ਛਿੜਕ ਦੇਈਂ।
੨੧ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈ ਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਇਸ ਤਰ੍ਹਾਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤਰ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰ ਪਵਿੱਤਰ ਕੀਤੇ ਜਾਣ।
੨੨ਤੂੰ ਛੱਤਰੇ ਦੀ ਚਰਬੀ ਅਤੇ ਉਸ ਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉੱਪਰਲੀ ਝਿੱਲੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂਕਿ ਉਹ ਛੱਤਰਾ ਥਾਪਨਾ ਦਾ ਹੈ।
੨੩ਤੂੰ ਇੱਕ ਰੋਟੀ ਇੱਕ ਪਰਾਉਂਠਾ ਇੱਕ ਪੂੜਾ ਉਸ ਦੀ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਸਨਮੁਖ ਹੈ ਲਈਂ।
੨੪ਤੂੰ ਸਭਨਾਂ ਨੂੰ ਹਾਰੂਨ ਦੇ ਹੱਥਾਂ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਲਈ ਹਿਲਾਵੀਂ।
੨੫ਫਿਰ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਹੱਥੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈਂ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਹੈ ਅਤੇ ਯਹੋਵਾਹ ਲਈ ਇੱਕ ਅੱਗ ਦੀ ਭੇਟ ਹੈ।
੨੬ਤੂੰ ਹਾਰੂਨ ਦੇ ਥਾਪਨਾ ਦੇ ਛੱਤਰੇ ਦੀ ਛਾਤੀ ਲੈ ਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰਾ ਹਿੱਸਾ ਹੋਵੇਗਾ।
੨੭ਤੂੰ ਹਿਲਾਉਣ ਦੀ ਭੇਟ ਦਾ ਸੀਨਾ ਅਤੇ ਚੁੱਕਣ ਦੀ ਭੇਟ ਦਾ ਪੱਟ ਜਿਹੜਾ ਹਿਲਾਇਆ ਜਾਵੇ ਅਤੇ ਜਿਹੜਾ ਚੁੱਕਿਆ ਜਾਵੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਥਾਪਨਾ ਦੇ ਛੱਤਰੇ ਤੋਂ ਪਵਿੱਤਰ ਕਰੀਂ।
੨੮ਸੋ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ।
੨੯ਪਵਿੱਤਰ ਬਸਤ੍ਰ ਜਿਹੜੇ ਹਾਰੂਨ ਦੇ ਹਨ ਉਸ ਦੇ ਮਗਰੋਂ ਉਸ ਦੇ ਪੁੱਤਰਾਂ ਦੇ ਹੋਣਗੇ। ਉਨ੍ਹਾਂ ਦੇ ਵਿੱਚ ਉਹ ਮਸਹ ਕੀਤੇ ਜਾਣ ਅਤੇ ਥਾਪੇ ਜਾਣ।
੩੦ਸੱਤ ਦਿਨ ਜਿਹੜਾ ਪੁੱਤਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ।
੩੧ਤੂੰ ਥਾਪਨਾ ਦੇ ਛੱਤਰੇ ਨੂੰ ਲੈ ਕੇ ਉਸ ਦਾ ਮਾਸ ਇੱਕ ਪਵਿੱਤਰ ਸਥਾਨ ਵਿੱਚ ਉਬਾਲੀਂ
੩੨ਅਤੇ ਹਾਰੂਨ ਅਤੇ ਉਸ ਦੇ ਪੁੱਤਰ ਛੱਤਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਾਣ
੩੩ਉਹ ਉਨ੍ਹਾਂ ਵਸਤਾਂ ਨੂੰ ਖਾਣ ਜਿਨ੍ਹਾਂ ਨਾਲ ਪ੍ਰਾਸਚਿਤ ਕੀਤਾ ਗਿਆ ਤਾਂ ਜੋ ਉਹ ਥਾਪੇ ਅਤੇ ਪਵਿੱਤਰ ਕੀਤੇ ਜਾਣ ਪਰ ਕੋਈ ਓਪਰਾ ਉਸ ਤੋਂ ਨਾ ਖਾਵੇ ਕਿਉਂ ਜੋ ਉਹ ਪਵਿੱਤਰ ਹਨ।
੩੪ਅਤੇ ਜੇ ਕਦੀ ਥਾਪਨਾ ਦੇ ਮਾਸ ਤੋਂ ਅਥਵਾ ਰੋਟੀ ਤੋਂ ਸਵੇਰ ਤੱਕ ਕੁਝ ਬਚ ਜਾਵੇ ਤਾਂ ਤੂੰ ਉਸ ਬਚਤ ਨੂੰ ਅੱਗ ਵਿੱਚ ਸਾੜ ਸੁੱਟੀਂ। ਉਹ ਖਾਧਾ ਨਾ ਜਾਵੇ ਕਿਉਂ ਜੋ ਉਹ ਪਵਿੱਤਰ ਹੈ।
੩੫ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੱਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ।
੩੬ਪਾਪ ਦੀ ਭੇਟ ਦਾ ਛੱਤਰਾ ਰੋਜ਼ ਪ੍ਰਾਸਚਿਤ ਲਈ ਤੂੰ ਚੜ੍ਹਾਈਂ ਅਤੇ ਤੂੰ ਜਗਵੇਦੀ ਨੂੰ ਸ਼ੁੱਧ ਕਰੀਂ। ਜਦ ਤੂੰ ਉਸ ਲਈ ਪ੍ਰਾਸਚਿਤ ਕਰੇਂ ਤੂੰ ਉਹ ਨੂੰ ਪਵਿੱਤਰ ਕਰਨ ਲਈ ਤੇਲ ਚੋਵੀਂ।
੩੭ਸੱਤ ਦਿਨ ਤੱਕ ਤੂੰ ਜਗਵੇਦੀ ਲਈ ਪ੍ਰਾਸਚਿਤ ਕਰ ਕੇ ਉਹ ਨੂੰ ਪਵਿੱਤਰ ਕਰੀਂ ਸੋ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ ਅਤੇ ਜਿਹੜਾ ਜਗਵੇਦੀ ਨੂੰ ਛੂਹੇ ਉਹ ਪਵਿੱਤਰ ਹੋਵੇਗਾ।
੩੮ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ।
੩੯ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।
੪੦ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ
੪੧ਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਤੇ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਈਂ।
੪੨ਇਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ
੪੩ਅਤੇ ਉੱਥੇ ਮੈਂ ਇਸਰਾਏਲੀਆਂ ਨਾਲ ਮਿਲਾਂਗਾ ਅਤੇ ਉਹ ਤੰਬੂ ਮੇਰੇ ਪਰਤਾਪ ਨਾਲ ਪਵਿੱਤਰ ਕੀਤਾ ਜਾਵੇਗਾ।
੪੪ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤਰ ਕਰਾਂਗਾ।
੪੫ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
੪੬ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।