< Qığeepç'iy 35 >
1 This chapter is missing in the source text.
੧ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਆਖਿਆ, ਇਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ
੨ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸ਼ਰਾਮ ਦਾ ਪਵਿੱਤਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ।
੩ਤੁਸੀਂ ਆਪਣੇ ਘਰਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ।
੪ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਇਹ ਹੈ
੫ਕਿ ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ - ਸੋਨਾ ਚਾਂਦੀ ਪਿੱਤਲ
੬ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਅਤੇ ਪਸ਼ਮ
੭ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ
੮ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਧੂਪ ਦਾ ਮਸਾਲਾ
੯ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ।
੧੦ਤੁਹਾਡੇ ਵਿੱਚੋਂ ਹਰ ਇੱਕ ਸਮਝਦਾਰ ਆਵੇ ਅਤੇ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ।
੧੧ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ
੧੨ਸੰਦੂਕ ਅਤੇ ਉਸ ਦੀਆਂ ਚੋਬਾਂ, ਪ੍ਰਾਸਚਿਤ ਦਾ ਸਰਪੋਸ਼ ਅਤੇ ਓਟ ਦਾ ਪਰਦਾ
੧੩ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ
੧੪ਸ਼ਮਾਦਾਨ ਚਾਨਣ ਦੇਣ ਲਈ ਅਤੇ ਉਸ ਦਾ ਸਮਾਨ ਅਤੇ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ
੧੫ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਕੋਲ ਦਰਵਾਜ਼ੇ ਦੀ ਓਟ
੧੬ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਹੌਦ ਅਤੇ ਉਸ ਦੀ ਚੌਂਕੀ
੧੭ਵਿਹੜੇ ਦੀਆਂ ਕਨਾਤਾਂ ਅਤੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ
੧੮ਡੇਰੇ ਦੀਆਂ ਕੀਲੀਆਂ ਅਤੇ ਵਿਹੜੇ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਲਾਸਾਂ
੧੯ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
੨੦ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ
੨੧ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ।
੨੨ਮਨੁੱਖ ਅਤੇ ਉਨ੍ਹਾਂ ਦੇ ਨਾਲ ਔਰਤਾਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ, ਨਥਾਂ, ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਤੇ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ
੨੩ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਤੇ ਕਿਰਮਚੀ ਸੂਤ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਲੱਭੀਆਂ, ਉਹ ਲਿਆਏ।
੨੪ਜਿੰਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਉਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਉਹ ਲਿਆਏ।
੨੫ਅਤੇ ਸਾਰੀਆਂ ਸਿਆਣੀਆਂ ਇਸਤਰੀਆਂ ਨੇ ਆਪਣੀ ਹੱਥੀਂ ਕੱਤਿਆ ਅਤੇ ਜੋ ਕੱਤਿਆ ਉਹ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ
੨੬ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ
੨੭ਅਤੇ ਸਰਦਾਰ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ
੨੮ਅਤੇ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਤੇ ਸੁਗੰਧੀ ਧੂਪ
੨੯ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ।
੩੦ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ, ਯਹੂਦਾਹ ਦੇ ਗੋਤ ਦੇ ਬਸਲਏਲ ਨੂੰ ਜਿਹੜਾ ਹੂਰ ਦਾ ਪੋਤਾ ਅਤੇ ਊਰੀ ਦਾ ਪੁੱਤਰ ਹੈ, ਯਹੋਵਾਹ ਨੇ ਨਾਮ ਲੈ ਕੇ ਬੁਲਾਇਆ ਹੈ
੩੧ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
੩੨ਕਿ ਉਹ ਕਾਰੀਗਰੀ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ
੩੩ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਕਾਰੀਗਰੀ ਨਾਲ ਕੰਮ ਕਰੇ
੩੪ਅਤੇ ਉਸ ਨੇ ਸਿਖਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਦਿੱਤੀ।
੩੫ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਉਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ, ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਤੇ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ।