< Vaiz 11 >
1 Ekmeğini suya at, Çünkü günler sonra onu bulursun.
੧ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ।
2 Yedi, hatta sekiz kişiye pay ver, Çünkü ülkenin başına ne felaket geleceğini bilemezsin.
੨ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ।
3 Bulutlar su yüklüyse, Yeryüzüne döker yağmurlarını. Ağaç ister güneye ister kuzeye devrilsin, Devrildiği yerde kalır.
੩ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।
4 Rüzgarı gözeten ekmez, Bulutlara bakan biçmez.
੪ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ।
5 Ana rahmindeki çocuğun nasıl ruh ve beden aldığını bilmediğin gibi, Her şeyi yaratan Tanrı'nın yaptıklarını da bilemezsin.
੫ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।
6 Tohumunu sabah ek, Akşam da elin boş durmasın. Çünkü bu mu iyi, şu mu, Yoksa ikisi de aynı sonucu mu verecek, bilemezsin.
੬ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।
7 Işık tatlıdır, Güneşi görmek güzeldir.
੭ਚਾਨਣ ਤਾਂ ਮਨ ਭਾਉਂਦਾ ਹੈ ਅਤੇ ਸੂਰਜ ਨੂੰ ਦੇਖਣਾ ਅੱਖਾਂ ਨੂੰ ਚੰਗਾ ਲੱਗਦਾ ਹੈ।
8 Evet, insan uzun yıllar yaşarsa, Sevinçle yaşasın. Ama karanlık günleri unutmasın, Çünkü onlar da az değil. Gelecek her şey boştur.
੮ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!
9 Ey delikanlı, gençliğinle sevin, Bırak gençlik günlerinde yüreğin sevinç duysun. Gönlünün isteklerini, gözünün gördüklerini izle, Ama bil ki, bütün bunlar için Tanrı seni yargılayacaktır.
੯ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ।
10 Öyleyse at tasayı yüreğinden, Uzaklaştır derdi bedeninden. Çünkü gençlik de dinçlik de boştur.
੧੦ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ!