< Ɛster 2 >
1 Ɔhene Ahasweros bo tɔɔ ne yam akyi yi no, ofii ase dwenee nea Wasti ayɛ ne mmara a wɔahyɛ no ho.
੧ਇਨ੍ਹਾਂ ਗੱਲਾਂ ਦੇ ਬਾਅਦ ਜਦ ਰਾਜਾ ਅਹਸ਼ਵੇਰੋਸ਼ ਦਾ ਗੁੱਸਾ ਠੰਡਾ ਪੈ ਗਿਆ, ਤਾਂ ਉਸ ਨੇ ਰਾਣੀ ਵਸ਼ਤੀ ਨੂੰ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਜੋ ਕੁਝ ਉਸ ਦੇ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ ਯਾਦ ਕੀਤਾ।
2 Na nʼasomfo susuw ho kyerɛɛ no se, “Ma yenwurawura ahemman yi mu, na yɛmpɛ mmabun ahoɔfɛfo mfa wɔn mmrɛ ɔhene.
੨ਪਾਤਸ਼ਾਹ ਦੇ ਸੇਵਕਾਂ ਨੇ ਜਿਹੜੇ ਉਸ ਦੀ ਸੇਵਾ ਕਰਦੇ ਹੁੰਦੇ ਸਨ, ਕਹਿਣ ਲੱਗੇ, “ਰਾਜਾ ਦੇ ਲਈ ਜੁਆਨ ਅਤੇ ਸੋਹਣੀਆਂ ਕੁਆਰੀਆਂ ਲੱਭੀਆਂ ਜਾਣ,
3 Ɔhene nyi ananmusifo bi wɔ ɔmantam biara mu, na wɔmfa mmea ahoɔfɛfo yi mmra ɔhene yerenom atenae wɔ Susa. Hegai a ɔyɛ piamni no na ɔbɛhwɛ wɔn so, ama wɔn ahosiesie nnuru.
੩ਅਤੇ ਰਾਜਾ ਆਪਣੇ ਰਾਜ ਦੇ ਸਾਰੇ ਸੂਬਿਆਂ ਵਿੱਚ ਹਾਕਮਾਂ ਨੂੰ ਨਿਯੁਕਤ ਕਰੇ ਤਾਂ ਜੋ ਉਹ ਸਾਰੀਆਂ ਸੋਹਣੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਵਿੱਚ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਇਕੱਠੀਆਂ ਕਰਨ ਅਤੇ ਰਾਜਾ ਦੇ ਖੁਸਰੇ ਹੇਗਈ ਨੂੰ ਜਿਹੜਾ ਇਸਤਰੀਆਂ ਦਾ ਪ੍ਰਬੰਧਕ ਸੀ ਸੌਂਪ ਦੇਣ, ਅਤੇ ਉਨ੍ਹਾਂ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਵਸਤੂਆਂ ਦਿੱਤੀਆਂ ਜਾਣ।
4 Ɛno akyi no, ababaa a ɔsɔ wʼani yiye no na wobesi no ɔhemmea, asi Wasti anan mu.” Saa afotu yi sɔɔ ɔhene no ani yiye, enti ɔyɛɛ saa ntɛm so.
੪ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਹ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਈ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ।
5 Na Yudani bi a ɔyɛ Yair babarima a ne din de Mordekai te Susa aban no mu. Na ofi Benyamin abusuakuw mu. Na ɔyɛ Kis ne Simei aseni.
੫ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ।
6 Ɔhene Nebukadnessar na otwaa nʼabusuafo ne Yudahene Yekonia ne afoforo bi asu fii Yerusalem kɔɔ Babilonia.
੬ਇਹ ਯਰੂਸ਼ਲਮ ਤੋਂ ਉਨ੍ਹਾਂ ਗ਼ੁਲਾਮਾਂ ਨਾਲ ਗ਼ੁਲਾਮ ਹੋ ਕੇ ਆਇਆ ਸੀ, ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਕਾਨਯਾਹ ਦੇ ਨਾਲ ਗ਼ੁਲਾਮ ਬਣਾ ਕੇ ਲੈ ਗਿਆ ਸੀ।
7 Na saa ɔbarima yi wɔ onua hoɔfɛfo bi a ne din de Hadasa a na wɔsan frɛ no Ɛster. Bere a nʼagya ne ne na wuwui no, Mordekai faa no kaa nʼabusua ho, tetew no sɛ nʼankasa babea.
੭ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਅਸਤਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।
8 Ɔhene no mmara a ɔhyɛe no nti, wɔde Ɛster ne mmabaa bebree baa ɔhene yerenom atenae wɔ Susa aban no mu, de wɔn hyɛɛ Hegai nsa.
੮ਤਦ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਦਾ ਹੁਕਮ ਅਤੇ ਨਿਯਮ ਸੁਣਨ ਵਿੱਚ ਆਇਆ ਅਤੇ ਜਦ ਬਹੁਤ ਸਾਰੀਆਂ ਕੁਆਰੀਆਂ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੀਆਂ ਕੀਤੀਆਂ ਗਈਆਂ ਅਤੇ ਹੇਗਈ ਦੇ ਹਵਾਲੇ ਕੀਤੀਆਂ ਗਈਆਂ ਤਦ ਅਸਤਰ ਵੀ ਸ਼ਾਹੀ ਮਹਿਲ ਵਿੱਚ ਲਿਆਂਦੀ ਗਈ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।
9 Hegai ani gyee Ɛster ho yiye, maa ɔhwɛɛ no yiye. Ntɛm ara, ɔma wɔmaa no aduan sononko, na ɔmaa no ahosiesie nnuru kaa ho. Ɔsan de mfenaa baason a oyii wɔn fii ahemfi hɔ no maa no, na ɔde ɔno ne mfenaa no kɔtenaa nea ɛhɔ ye pa ara wɔ mmea atenae hɔ.
੯ਹੇਗਈ ਨੂੰ ਅਸਤਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।
10 Ɛster anka ne man a ofi mu ne nʼabusua a ɔbɔ ankyerɛ obiara, efisɛ na Mordekai abɔ nʼano sɛ ɔnnkyerɛ.
੧੦ਅਸਤਰ ਨੇ ਨਾ ਆਪਣੀ ਜਾਤੀ ਅਤੇ ਨਾ ਹੀ ਆਪਣੇ ਘਰਾਣੇ ਦਾ ਕੋਈ ਪਤਾ ਦੱਸਿਆ ਕਿਉਂਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ।
11 Da biara Mordekai kɔnantew fa ahemfi no adiwo hɔ, bisa Ɛster ase sɛ ne ho te dɛn.
੧੧ਮਾਰਦਕਈ ਹਰ ਰੋਜ਼ ਰਾਣੀਆਂ ਦੇ ਨਿਵਾਸ ਸਥਾਨ ਦੇ ਵਿਹੜੇ ਦੇ ਅੱਗੇ ਟਹਿਲਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁੱਖ-ਸਾਂਦ ਨੂੰ ਜਾਣੇ ਅਤੇ ਪਤਾ ਕਰੇ ਕਿ ਉਸ ਦੇ ਨਾਲ ਕੀ ਬੀਤੇਗਾ?
12 Ansa na wɔde ababaa biara bɛkɔ ɔhene nkyɛn no, wɔma ɔde ahoɔfɛ nnuru yɛ ne ho afe baako. Wɔde kurobow ngo yɛ ne ho asram asia na ɛno akyi no wɔde aduhuam ne nkum sononko bi ayɛ ne ho asram asia.
੧੨ਇਸ ਤੋਂ ਪਹਿਲਾਂ ਕਿ ਹਰੇਕ ਕੁਆਰੀ ਆਪਣੀ ਵਾਰੀ ਅਨੁਸਾਰ ਅਹਸ਼ਵੇਰੋਸ਼ ਰਾਜਾ ਦੇ ਕੋਲ ਜਾਵੇ, ਉਸ ਨੂੰ ਇਸਤਰੀਆਂ ਦੇ ਲਈ ਬਣਾਏ ਹੋਏ ਨਿਯਮ ਦੇ ਅਨੁਸਾਰ ਬਾਰਾਂ ਮਹੀਨਿਆਂ ਤੱਕ ਸੁੰਦਰਤਾ ਵਧਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਸੀ, ਕਿਉਂ ਜੋ ਐਨਾ ਸਮਾਂ ਉਨ੍ਹਾਂ ਨੂੰ ਸ਼ੁੱਧ ਕਰਨ ਵਿੱਚ ਲੱਗ ਜਾਂਦਾ ਸੀ ਅਰਥਾਤ ਛੇ ਮਹੀਨੇ ਤੱਕ ਮੁਰ ਦਾ ਤੇਲ ਮਲਿਆ ਜਾਂਦਾ ਸੀ, ਅਤੇ ਛੇ ਮਹੀਨੇ ਅਤਰ ਅਤੇ ਇਸਤਰੀਆਂ ਨੂੰ ਸੁੰਦਰ ਬਣਾਉਣ ਲਈ ਹੋਰ ਚੀਜ਼ਾਂ ਮਲੀਆਂ ਜਾਂਦੀਆਂ ਸਨ।
13 Na sɛ edu bere a ɛsɛ sɛ ɔkɔ ɔhene nkyɛn a wɔma no kwan ma ɔfa atade anaa agude a ɔpɛ sɛ ɔde siesie ne ho, na ama nʼahoɔfɛ no adi mu.
੧੩ਇਸ ਤਰ੍ਹਾਂ ਜਦ ਉਹ ਕੁਆਰੀ ਰਾਜਾ ਦੇ ਕੋਲ ਜਾਂਦੀ ਸੀ, ਤਦ ਜੋ ਵੀ ਚੀਜ਼ ਉਹ ਚਾਹੁੰਦੀ ਸੀ ਕਿ ਰਾਣੀਆਂ ਦੇ ਨਿਵਾਸ ਤੋਂ ਰਾਜਾ ਦੇ ਮਹਿਲ ਨੂੰ ਲੈ ਜਾਵੇ, ਉਹ ਉਸ ਨੂੰ ਦਿੱਤੀ ਜਾਂਦੀ ਸੀ।
14 Anwummere no, wɔde no kɔ ɔhene dabekyire, na ade kye a, wɔde no akɔ baabi a ɔhene yerenom te no. Ɛhɔ na ɔhene piamni foforo bi a wɔfrɛ no Saasgas na bɛhwɛ no so. Na ɛhɔ na ɔbɛtena a ɔrenkɔ ɔhene no nkyɛn gye sɛ ɔhene no ani gye ne ho ansa na wabɔ ne din afrɛ no.
੧੪ਉਹ ਸ਼ਾਮ ਨੂੰ ਜਾਂਦੀ ਸੀ ਅਤੇ ਸਵੇਰ ਨੂੰ ਵਾਪਿਸ ਆ ਕੇ ਰਾਣੀਆਂ ਦੇ ਨਿਵਾਸ ਦੇ ਦੂਸਰੇ ਘਰ ਵਿੱਚ ਚਲੀ ਜਾਂਦੀ ਸੀ ਅਤੇ ਰਾਜਾ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ, ਜਿਹੜਾ ਰਖ਼ੈਲਾਂ ਦਾ ਪ੍ਰਬੰਧਕ ਸੀ, ਅਤੇ ਉਹ ਫੇਰ ਕਦੀ ਰਾਜਾ ਦੇ ਕੋਲ ਨਹੀਂ ਜਾਂਦੀ ਸੀ, ਪਰ ਜੇਕਰ ਰਾਜਾ ਉਸ ਤੋਂ ਪ੍ਰਸੰਨ ਹੁੰਦਾ ਸੀ ਤਾਂ ਉਸ ਨੂੰ ਨਾਮ ਲੈ ਕੇ ਬੁਲਾਇਆ ਜਾਂਦਾ ਸੀ।
15 Na eduu Ɛster a ɔyɛ Abihail ba no so no, wammisa hwee gye sɛ nea Hegai a ɔyɛ ɔhene piamni a ɔhwɛ mmea no so no tuu no fo wɔ ho no (Mordekai nua ne Abihail, na Mordekai nso ha ɔhwɛɛ Ɛster).
੧੫ਹੁਣ ਜਦ ਅਸਤਰ ਦੀ ਜਿਹੜੀ ਮਾਰਦਕਈ ਦੇ ਚਾਚੇ ਅਬੀਹੈਲ ਦੀ ਧੀ ਸੀ, ਜਿਸ ਨੂੰ ਮਾਰਦਕਈ ਨੇ ਆਪਣੀ ਧੀ ਬਣਾ ਲਿਆ ਸੀ, ਰਾਜਾ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਉਨ੍ਹਾਂ ਚੀਜ਼ਾਂ ਤੋਂ ਵੱਧ ਜੋ ਇਸਤਰੀਆਂ ਦੇ ਪ੍ਰਬੰਧਕ ਰਾਜਾ ਦੇ ਖੁਸਰੇ ਹੇਗਈ ਨੇ ਉਸ ਦੇ ਲਈ ਠਹਿਰਾਇਆ ਸੀ, ਹੋਰ ਕੁਝ ਨਾ ਮੰਗਿਆ। ਜਿੰਨ੍ਹਿਆਂ ਨੇ ਅਸਤਰ ਨੂੰ ਵੇਖਿਆ, ਉਹ ਸਭ ਉਸ ਤੋਂ ਪ੍ਰਸੰਨ ਹੋਏ।
16 Bere a wɔde Ɛster kɔmaa ɔhene Ahasweros wɔ ahemfi hɔ Tebet ɔsram (bɛyɛ Ɔpɛpɔn) mu a na ɛyɛ nʼadedi mfe ason so no,
੧੬ਇਸ ਤਰ੍ਹਾਂ ਅਸਤਰ ਅਹਸ਼ਵੇਰੋਸ਼ ਰਾਜਾ ਦੇ ਕੋਲ ਉਸ ਦੇ ਸ਼ਾਹੀ ਮਹਿਲ ਵਿੱਚ, ਉਸ ਦੇ ਰਾਜ ਦੇ ਸੱਤਵੇਂ ਸਾਲ ਦੇ ਟੇਬੇਥ ਨਾਮਕ ਦਸਵੇਂ ਮਹੀਨੇ ਵਿੱਚ ਪਹੁੰਚਾਈ ਗਈ।
17 ɔhene no dɔɔ no sen mmabun a wɔaka no nyinaa. Nʼani gyee ne ho ara kosii sɛ, ɔhyɛɛ no ahenkyɛw, pagyaw no sɛ ɔhemmea, sii Wasti anan mu.
੧੭ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ।
18 Ahemmeasi no mu no, ɔtoo pon maa ne mmapɔmma ne asomfo nyinaa de hyɛɛ Ɛster anuonyam. Ɔmaa obiara akyɛde bebree, na ɔyɛɛ no afoofida wɔ amantam no nyinaa so.
੧੮ਤਦ ਰਾਜਾ ਨੇ ਆਪਣੇ ਸਾਰੇ ਹਾਕਮਾਂ ਅਤੇ ਕਰਮਚਾਰੀਆਂ ਲਈ ਇੱਕ ਵੱਡੀ ਦਾਵਤ ਕੀਤੀ ਅਤੇ ਉਸ ਨੂੰ ਅਸਤਰ ਦੀ ਦਾਵਤ ਕਿਹਾ, ਅਤੇ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ, ਅਤੇ ਆਪਣੇ ਸ਼ਾਹੀ ਨਿਯਮ ਦੇ ਅਨੁਸਾਰ ਇਨਾਮ ਵੀ ਵੰਡੇ।
19 Mpo, bere a wɔde mmabaa no nyinaa kɔɔ mmea atenae a ɛto so abien no mu no, na Mordekai nso abɛyɛ ɔpanyin wɔ ahemfi hɔ no,
੧੯ਜਦ ਦੂਸਰੀ ਵਾਰ ਕੁਆਰੀਆਂ ਇਕੱਠੀਆਂ ਕੀਤੀਆਂ ਗਈਆਂ, ਤਾਂ ਮਾਰਦਕਈ ਸ਼ਾਹੀ ਫਾਟਕ ਤੇ ਬੈਠਾ ਸੀ।
20 Ɛster ankyerɛ baabi a ofi ne abusua a ɔbɔ da. Ɔkɔɔ so dii Mordekai afotu no so sɛnea ɔyɛe bere a na ɔne no te no.
੨੦ਅਸਤਰ ਨੇ ਨਾ ਆਪਣੇ ਘਰਾਣੇ ਦਾ, ਅਤੇ ਨਾ ਹੀ ਆਪਣੀ ਜਾਤੀ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ ਕਿ ਉਹ ਇਸ ਬਾਰੇ ਨਾ ਦੱਸੇ, ਅਤੇ ਅਸਤਰ ਮਾਰਦਕਈ ਦਾ ਹੁਕਮ ਉਸੇ ਤਰ੍ਹਾਂ ਹੀ ਮੰਨਦੀ ਸੀ, ਜਿਵੇਂ ਉਹ ਉਸ ਦੇ ਕੋਲ ਰਹਿੰਦੇ ਹੋਏ ਮੰਨਦੀ ਸੀ।
21 Da koro bi a Mordekai wɔ adwuma mu wɔ ahemfi no, ɔhene no piamfo baanu a wɔn din de Bigtan ne Teres a na wɔyɛ ɔhene no kokoamfi no pon ano awɛmfo no bo fuw ɔhene Ahasweros, na wɔpam ne ti so sɛ wobekum no.
੨੧ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਖੁਸਰਿਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।
22 Mordekai tee pɔwbɔ no, ɔbɔɔ ɔhemmea Ɛster amanneɛ. Ɔno nso ka kyerɛɛ ɔhene no, na ɔmaa Mordekai mo sɛ ɔbɛkaa asɛm no.
੨੨ਇਹ ਗੱਲ ਮਾਰਦਕਈ ਨੂੰ ਪਤਾ ਲੱਗ ਗਈ ਤਾਂ ਉਸ ਨੇ ਰਾਣੀ ਅਸਤਰ ਨੂੰ ਇਸ ਦੀ ਖ਼ਬਰ ਦਿੱਤੀ, ਅਤੇ ਅਸਤਰ ਨੇ ਮਾਰਦਕਈ ਦਾ ਨਾਮ ਲੈ ਕੇ ਰਾਜਾ ਨੂੰ ਦੱਸਿਆ।
23 Wɔkɔɔ asɛm no mu, huu sɛ asɛm a Mordekai bɛkae no yɛ nokware no, wɔsɛn mmarima baanu no wɔ dua so. Wɔkyerɛw eyi nyinaa hyɛɛ ɔhene Ahasweros adedi abakɔsɛm nhoma mu.
੨੩ਜਦ ਇਸ ਗੱਲ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸੱਚ ਨਿੱਕਲੀ ਅਤੇ ਉਹ ਦੋਵੇਂ ਰੁੱਖ ਉੱਤੇ ਫਾਂਸੀ ਚੜ੍ਹਾ ਦਿੱਤੇ ਗਏ, ਅਤੇ ਇਹ ਘਟਨਾ ਰਾਜਾ ਦੇ ਸਾਹਮਣੇ ਇਤਿਹਾਸ ਦੀ ਪੁਸਤਕ ਵਿੱਚ ਲਿਖੀ ਗਈ।