< 1 Mose 42 >
1 Bere a Yakob tee sɛ aburow wɔ Misraim no, ɔka kyerɛɛ ne mmabarima no se, “Adɛn nti na morehwehwɛhwehwɛ mo ho mo ho anim kɛkɛ yi?”
੧ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?
2 Yakob toaa so se, “Mate sɛ aburow wɔ Misraim. Monkɔ hɔ, na monkɔtɔ bi mmra na ɔkɔm ankunkum yɛn.”
੨ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ।
3 Enti Yosef nuabarimanom mpanyimfo du no kɔɔ Misraim sɛ wɔrekɔtɔ aburow no bi.
੩ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਖਰੀਦਣ ਲਈ ਗਏ।
4 Nanso Yakob amma Benyamin a ɔyɛ Yosef nua kumaa no ankɔ bi, efisɛ na osuro sɛ biribi bɛyɛ no.
੪ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ।
5 Enti Israel mmabarima no de wɔn ho bɔɔ atɔfo a wofifi aman ahorow so kɔtɔ aburow wɔ Misraim no ho, efisɛ na ɔkɔm no atrɛw akodu Kanaan asase so mmaa nyinaa.
੫ਇਸ ਤਰ੍ਹਾਂ ਜੋ ਲੋਕ ਅੰਨ ਖਰੀਦਣ ਲਈ ਆਏ ਸਨ, ਉਨ੍ਹਾਂ ਦੇ ਨਾਲ ਇਸਰਾਏਲ ਦੇ ਪੁੱਤਰ ਵੀ ਆਏ ਕਿਉਂਕਿ ਕਨਾਨ ਦੇਸ਼ ਵਿੱਚ ਭਾਰੀ ਕਾਲ ਸੀ।
6 Na Yosef yɛ amrado wɔ Misraim asase so. Ɔno na ɔtɔn aburow ma nnipa nyinaa wɔ ɔman no mu. Yosef nuabarimanom no koduu nʼanim no, wobuu no nkotodwe, de wɔn anim nso butubutuw fam.
੬ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ।
7 Bere a Yosef ani bɔɔ anuanom no so no, ohuu wɔn, nanso ɔyɛɛ ne ho sɛnea onnim wɔn ma ɔhaahaa nʼani kasa kyerɛɛ wɔn se, “Mufi he?” Anuanom no buaa no se, “Yefi Kanaan asase so, na yɛaba sɛ yɛrebɛtɔ aduan.”
੭ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ।
8 Na Yosef ahu ne nuanom no de, nanso wɔn de, na wonhuu no ɛ.
੮ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਪਹਿਚਾਣ ਲਿਆ, ਪਰ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ।
9 Yosef kaee dae a mmere bi ɔso faa wɔn ho no ma ɔka kyerɛɛ wɔn se, “Moyɛ akwansrafo! Morebɛhwɛ baabi a yɛn asase yi nni bammɔ.”
੯ਤਦ ਯੂਸੁਫ਼ ਨੂੰ ਉਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ, ਯਾਦ ਆਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਲਈ ਆਏ ਹੋ।
10 Anuanom no buae se, “Dabi da yɛn wura, wo nkoa bae sɛ yɛrebɛtɔ aduan.
੧੦ਉਨ੍ਹਾਂ ਨੇ ਉਸ ਨੂੰ ਆਖਿਆ, ਨਹੀਂ ਸੁਆਮੀ ਜੀ, ਤੁਹਾਡੇ ਦਾਸ ਅੰਨ ਮੁੱਲ ਲੈਣ ਆਏ ਹਾਂ।
11 Yɛn nyinaa fi agya baako. Wo nkoa yɛ anokwafo, na yɛnyɛ akwansrafo.”
੧੧ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤਰ ਹਾਂ ਅਤੇ ਅਸੀਂ ਇਮਾਨਦਾਰ ਹਾਂ। ਅਸੀਂ ਤੁਹਾਡੇ ਦਾਸ ਜਾਸੂਸ ਨਹੀਂ ਹਾਂ।
12 Nanso Yosef tii mu se, “Dabi da, morebɛhwɛ baabi a yɛn asase yi nni bammɔ.”
੧੨ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਨਹੀਂ, ਸਗੋਂ ਤੁਸੀਂ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ।
13 Anuanom no buae se, “Na wo nkoa yɛ anuanom dumien, ɔpanyin bi a ɔte Kanaan asase so mma. Mprempren, yɛn kaakyiri no wɔ yɛn agya nkyɛn, na ɔbaako nso afi mu.”
੧੩ਉਨ੍ਹਾਂ ਨੇ ਆਖਿਆ, ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ਼ ਦੇ ਇੱਕ ਹੀ ਮਨੁੱਖ ਦੇ ਪੁੱਤਰ ਹਾਂ ਅਤੇ ਵੇਖੋ, ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਤੇ ਇੱਕ ਨਹੀਂ ਰਿਹਾ।
14 Yosef ka kyerɛɛ wɔn se, “Asɛm no ara na meka kyerɛɛ mo no: Moyɛ akwansrafo!
੧੪ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਤਾਂ ਉਹੀ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਜਾਸੂਸ ਹੋ।
15 Ɔkwan a mɛfa so de asɔ mo ahwɛ ni: Sɛ Farao te ase yi, moremfi ha nkɔ da, kosi sɛ mode mo kaakyiri no bɛba.
੧੫ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ।
16 Monsoma mo mu baako, na ɔnkɔfa mo kaakyiri no mmra. Mede mo a moaka no nyinaa begu afiase. Ɛno na ɛbɛma yɛahu sɛ mo asɛm a moreka no yɛ nokware. Sɛ ɛnte saa a na Farao te ase yi, na moyɛ akwansrafo!”
੧੬ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਇੱਥੇ ਕੈਦੀ ਹੋ ਕੇ ਰਹੋ ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸਹੁੰ ਤੁਸੀਂ ਜ਼ਰੂਰ ਜਸੂਸ ਹੋ।
17 Na ɔde wɔn nyinaa guu afiase nnansa.
੧੭ਉਸ ਨੇ ਉਨ੍ਹਾਂ ਨੂੰ ਤਿੰਨ ਦਿਨ ਤੱਕ ਇਕੱਠੇ ਕੈਦ ਵਿੱਚ ਬੰਦ ਰੱਖਿਆ।
18 Nnansa so no, Yosef ka kyerɛɛ ne nuanom no se, “Meyɛ onyamesuroni. Ɛno nti, monyɛ eyi na moanya nkwa.
੧੮ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ।
19 Sɛ moyɛ nokwafo ampa ara a, momma mo nua baako nna afiase ha na mo a moaka no nso nkɔtɔ aburow no bi nkɔma mo fifo a ɔkɔm rekum wɔn no.
੧੯ਜੇ ਤੁਸੀਂ ਸੱਚੇ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਉਸੇ ਕੈਦਖ਼ਾਨੇ ਵਿੱਚ ਰੱਖਿਆ ਜਾਵੇ ਅਤੇ ਤੁਸੀਂ ਕਾਲ ਲਈ ਆਪਣੇ ਘਰ ਅੰਨ ਲੈ ਕੇ ਚਲੇ ਜਾਓ।
20 Nanso nea ɛte biara no, momfa mo nua kumaa no mmɛkyerɛ me. Ɛno na ɛbɛma mahu mo nsɛm no mu nokware na moanwuwu.” Wɔyɛɛ nea ɔkaa no.
੨੦ਆਪਣੇ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਓ, ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਤੇ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
21 Wɔkeka kyerɛkyerɛɛ wɔn ho wɔn ho se, “Nokware, yɛn nuabarima yi nti na wɔretwe yɛn aso. Yehuu sɛnea ɔpaa yɛn kyɛw sɛ yenyaa no nanso yɛantie no; ɛno nti na saa amanehunu yi aba yɛn so no.”
੨੧ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ। ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ।
22 Ruben buae se, “Manka ankyerɛ mo sɛ monnyɛ bɔne biara ntia abarimaa no? Nanso moantie! Afei na ɛsɛ sɛ yebu ne mogya ho akontaa”
੨੨ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ।
23 Esiane sɛ na obi kyerɛ nsɛm a Yosef ka no ase kyerɛ wɔn no nti, na wonnim sɛ Yosef te wɔn kasa no.
੨੩ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ।
24 Yosef sɔre fii wɔn nkyɛn kosui. Ɔsan bae ne wɔn bɛkasae bio. Oyii Simeon fii wɔn mu, maa wɔkyekyeree no wɔ wɔn anim.
੨੪ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ।
25 Yosef hyɛɛ sɛ, wɔnhyɛ wɔn nkotoku no aburow amaama, na wɔnsan mfa obiara sika a anka ɔde rebɛtɔ aburow no nhyɛ ne kotoku mu, na wɔmma wɔn akwansoduan nso nka ho. Wɔyɛɛ eyi maa wɔn.
੨੫ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ।
26 Wɔhyehyɛɛ wɔn aburow nkotoku no wɔ wɔn mfurum no so ma wofii hɔ.
੨੬ਉਨ੍ਹਾਂ ਨੇ ਆਪਣੇ ਗਧਿਆਂ ਉੱਤੇ ਆਪਣਾ ਅੰਨ ਲੱਦ ਲਿਆ ਅਤੇ ਉੱਥੋਂ ਤੁਰ ਪਏ।
27 Wɔrekɔ no ara, wogyinaa kwan so anadwo homee. Ɛhɔ na wɔn mu baako san ne kotoku sɛ ɔrema nʼafurum aduan adi. Ɔsan ne kotoku no, ohuu sɛ ne sika a anka ɔde rekɔtɔ aburow no hyɛ kotoku no fa baabi.
੨੭ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ।
28 Ɔka kyerɛɛ ne nuanom no se, “Wɔde me sika no asan ahyɛ me kotoku no mu. Monhwɛ. Ɛno ni!” Saa asɛm yi maa wɔn koma tutui. Enti wɔhwehwɛɛ wɔn ho wɔn ho anim kae se, “Dɛn na Onyankopɔn ayɛ yɛn yi?”
੨੮ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ। ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ?
29 Woduu wɔn agya Yakob nkyɛn wɔ Kanaan no, wɔbɔɔ no nsɛm a asisi no nyinaa ho amanneɛ. Wɔkae se,
੨੯ਉਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ਼ ਵਿੱਚ ਆਏ ਅਤੇ ਸਭ ਕੁਝ ਜੋ ਉਨ੍ਹਾਂ ਉੱਤੇ ਬੀਤਿਆ ਸੀ, ਉਹ ਨੂੰ ਦੱਸਿਆ:
30 “Yeduu Misraim asase so no, ɔbarima a ɔhwɛ asase no so no poopoo nʼani, kyerɛɛ yɛn sɛ yɛyɛ akwansrafo.
੩੦ਉਹ ਮਨੁੱਖ ਜਿਹੜਾ ਉਸ ਦੇਸ਼ ਦਾ ਹਾਕਮ ਹੈ, ਸਾਡੇ ਨਾਲ ਸਖਤੀ ਨਾਲ ਬੋਲਿਆ ਅਤੇ ਸਾਨੂੰ ਦੇਸ਼ ਦਾ ਜਸੂਸ ਠਹਿਰਾਇਆ।
31 Nanso yebuaa no se, ‘Yɛyɛ nnipa pa, na yɛnyɛ akwansrafo.
੩੧ਅਸੀਂ ਉਸ ਨੂੰ ਆਖਿਆ, ਅਸੀਂ ਸੱਚੇ ਹਾਂ ਅਤੇ ਜਸੂਸ ਨਹੀਂ ਹਾਂ।
32 Yɛyɛ anuanom dumien a yefi agya baako. Ɔbaako afi mu. Mprempren, yɛn kaakyiri no wɔ yɛn agya nkyɛn wɔ Kanaan.’
੩੨ਅਸੀਂ ਬਾਰਾਂ ਭਰਾ ਇੱਕ ਹੀ ਪਿਤਾ ਦੇ ਪੁੱਤਰ ਹਾਂ। ਇੱਕ ਨਹੀਂ ਰਿਹਾ ਅਤੇ ਛੋਟਾ ਅੱਜ ਦੇ ਦਿਨ ਆਪਣੇ ਪਿਤਾ ਦੇ ਕੋਲ ਕਨਾਨ ਦੇਸ਼ ਵਿੱਚ ਹੈ।
33 “Na ɔbarima a ɔhwɛ asase no so ka kyerɛɛ yɛn se, ‘Ɔkwan a mepɛ sɛ mefa so sɔ mo hwɛ ni: Munnyaw mo nuanom baako wɔ me nkyɛn ha, na monkɔtɔ aburow no bi nkɔma mo fifo a ɔkɔm rekum wɔn no.
੩੩ਤਦ ਉਸ ਮਨੁੱਖ ਨੇ ਜਿਹੜਾ ਉਸ ਦੇਸ਼ ਦਾ ਹਾਕਮ ਹੈ ਆਖਿਆ, ਮੈਂ ਇਸ ਤੋਂ ਜਾਣਾਂਗਾ ਕਿ ਤੁਸੀਂ ਸੱਚੇ ਹੋ, ਜੇਕਰ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਤੇ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈ ਕੇ ਚਲੇ ਜਾਓ
34 Nanso momfa mo nua kumaa no mmɛkyerɛ me. Ɛno na ɛbɛma mahu sɛ monyɛ akwansrafo na moyɛ nnipa pa. Na mede mo nua no bɛma mo, na mubetumi adi gua wɔ asase yi so.’”
੩੪ਅਤੇ ਆਪਣਾ ਛੋਟਾ ਭਰਾ ਮੇਰੇ ਕੋਲ ਲੈ ਆਓ, ਤਦ ਮੈਂ ਜਾਣਾਂਗਾ ਕਿ ਤੁਸੀਂ ਖੋਜੀ ਨਹੀਂ ਹੋ, ਸਗੋਂ ਤੁਸੀਂ ਸੱਚੇ ਹੋ। ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਇਸ ਦੇਸ਼ ਵਿੱਚ ਵਪਾਰ ਕਰ ਸਕਦੇ ਹੋ।
35 Bere a wɔrehwiehwie wɔn aburow no afi wɔn nkotoku no mu no, obiara huu ne sika a anka ɔde rekotua aburow no ka wɔ ne kotoku no ano. Wɔne wɔn agya huu sika no, wɔn koma tutui.
੩੫ਜਦ ਉਹ ਆਪਣੇ ਬੋਰੇ ਖਾਲੀ ਕਰ ਰਹੇ ਸਨ ਤਾਂ ਵੇਖੋ ਹਰ ਇੱਕ ਦੀ ਚਾਂਦੀ ਦੀ ਥੈਲੀ ਉਸ ਦੇ ਬੋਰੇ ਵਿੱਚ ਸੀ ਤਾਂ ਉਹ ਅਤੇ ਉਨ੍ਹਾਂ ਦਾ ਪਿਤਾ ਆਪਣੀਆਂ ਥੈਲੀਆਂ ਨੂੰ ਵੇਖ ਕੇ ਡਰ ਗਏ।
36 Ɛyɛɛ saa maa wɔn agya Yakob ka kyerɛɛ wɔn se, “Moama mahwere me mma. Yosef nni hɔ; Simeon nso nni hɔ; afei mopɛ sɛ mofa Benyamin nso ka ho! Biribiara ko tia me.”
੩੬ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।
37 Ruben ka kyerɛɛ nʼagya se, “Sɛ mamfa Benyamin ansan amma a, wowɔ ho kwan sɛ wukum me mmabarima baanu no si anan. Fa no hyɛ me nsa, na mɛsan de no abrɛ wo.”
੩੭ਤਦ ਰਊਬੇਨ ਨੇ ਆਪਣੇ ਪਿਤਾ ਨੂੰ ਇਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਤੂੰ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਵੀਂ। ਤੂੰ ਉਹ ਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸ ਨੂੰ ਤੇਰੇ ਕੋਲ ਮੋੜ ਲਿਆਵਾਂਗਾ।
38 Nanso Yakob buae se, “Me babarima no ne morenkɔ hɔ, efisɛ ne nuabarima awu ama aka ɔno nko. Sɛ saa kwan a morebetu yi, asiane bi kosiane no a, mewu.” (Sheol )
੩੮ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol )