< Yeremia 37 >
1 Babiloniahene Nebukadnessar de Yosia babarima Sedekia dii Yudahene; osii Yehoiakim babarima Yehoiakin anan mu.
੧ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਰਾਜਾ ਬਣਾਇਆ ਯਹੋਯਾਕੀਮ ਦੇ ਪੁੱਤਰ ਕਾਨਯਾਹ ਦੇ ਥਾਂ ਰਾਜ ਕਰਦਾ ਸੀ
2 Ɔno, nʼasomfo ne nnipa a wɔwɔ asase no so antie Awurade asɛm a ɔnam odiyifo Yeremia so kae no.
੨ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਦੇ ਰਾਹੀਂ ਆਖੇ ਸਨ ਸੁਣੇ
3 Ɔhene Sedekia somaa Selemia babarima Yehukal ne Maaseia babarima ɔsɔfo Sefania se, wɔnkɔka nkyerɛ Yeremia se, “Yɛsrɛ wo, bɔ Awurade, yɛn Nyankopɔn, mpae ma yɛn.”
੩ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ
4 Na Yeremia de ne ho a otumi di nnipa no mu akɔneaba, efisɛ na wɔmfaa no ntoo afiase ɛ.
੪ਯਿਰਮਿਯਾਹ ਲੋਕਾਂ ਵਿੱਚ ਅੰਦਰ-ਬਾਹਰ ਆਉਂਦਾ ਜਾਂਦਾ ਸੀ ਅਤੇ ਉਹਨਾਂ ਨੇ ਉਹ ਨੂੰ ਅਜੇ ਕੈਦ ਵਿੱਚ ਨਹੀਂ ਸੀ ਪਾਇਆ
5 Na Farao asraafo afi Misraim reba, na Babiloniafo a wɔatua Yerusalem no tee wɔn nka no, wofii Yerusalem.
੫ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਹਨਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਉਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਉਹ ਯਰੂਸ਼ਲਮ ਤੋਂ ਤੁਰ ਗਏ।
6 Na Awurade asɛm baa odiyifo Yeremia nkyɛn se,
੬ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਨਬੀ ਕੋਲ ਆਇਆ ਕਿ
7 “Sɛɛ na Awurade, Israel Nyankopɔn, se: Monka nkyerɛ Yudahene a, ɔsomaa mo se mummebisa me hɔ biribi no se, ‘Farao asraafo a wofii adi sɛ wɔrebɛboa mo no bɛsan akɔ wɔn ankasa asase, Misraim so.
੭ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਭੇਜਿਆ ਹੈ ਇਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫਿਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ
8 Na Babiloniafo no bɛsan abɛtow ahyɛ saa kuropɔn yi so; wobegye na wɔahyew kurow no dwerɛbee.’
੮ਅਤੇ ਕਸਦੀ ਫੇਰ ਆ ਕੇ ਇਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ।
9 “Sɛ Awurade se ni: Monnnaadaa mo ho nsusuw sɛ, ‘Ampa ara Babiloniafo no befi yɛn so akɔ.’ Wɔrenkɔ!
੯ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਇਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ-ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਉਹ ਤਾਂ ਨਾ ਜਾਣਗੇ
10 Sɛ mudi Babiloniafo asraafo a wɔatow ahyɛ mo so no so ma ɛka apirafo wɔ wɔn ntamadan mu mpo a, wobefi adi abɛhyew kuropɔn yi dwerɛbee.”
੧੦ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।
11 Babilonia asraafo no fii Yerusalem, esiane Farao asraafo no nti akyiri no,
੧੧ਤਾਂ ਇਸ ਤਰ੍ਹਾਂ ਹੋਇਆ ਕਿ ਜਦ ਕਸਦੀਆਂ ਦੀ ਸਾਰੀ ਫੌਜ ਫ਼ਿਰਊਨ ਦੀ ਫੌਜ ਦੇ ਅੱਗੋਂ ਯਰੂਸ਼ਲਮ ਤੋਂ ਚਲੀ ਗਈ ਸੀ
12 Yeremia yɛɛ ahoboa sɛ ɔrefi kuropɔn no mu, akɔ Benyamin mantam mu akogye nʼagyapade mu kyɛfa wɔ nkurɔfo a wɔwɔ hɔ no nkyɛn.
੧੨ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਇਲਾਕੇ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ
13 Nanso okoduu Benyamin Pon ano no, awɛmfo no so panyin a wɔfrɛ no Yiria a ɔyɛ Selemia babarima ne Hanania nena kyeree no kae se, “Woreguan agya yɛn akɔ Babiloniafo afa!”
੧੩ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!
14 Yeremia buae se, “Ɛnyɛ nokware. Merenguan nkɔ Babiloniafo afa.” Nanso Yiria antie, na mmom ɔkyeree Yeremia de no kɔmaa ne mpanyimfo.
੧੪ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ
15 Wɔn bo fuw Yeremia, na wɔma wɔboroo no de no too afiase wɔ ɔkyerɛwfo Yonatan fi a na wɔde ayɛ afiase no.
੧੫ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ
16 Wɔde Yeremia too asase ase afiase, ma odii nna bebree wɔ hɔ.
੧੬ਜਦ ਯਿਰਮਿਯਾਹ ਬੰਦੀ ਖ਼ਾਨੇ ਦੇ ਭੋਰੇ ਵਿੱਚ ਗਿਆ ਅਤੇ ਯਿਰਮਿਯਾਹ ਉੱਥੇ ਬਹੁਤੇ ਦਿਨਾਂ ਤੱਕ ਟਿਕਿਆ ਰਿਹਾ
17 Akyiri no, ɔhene Sedekia soma ma wɔkɔfaa no baa ahemfi, ɛhɔ na obisaa no wɔ kokoa mu se, “Woanya asɛm bi afi Awurade nkyɛn ana?” Yeremia buae se, “Yiw, wɔde wo bɛma Babiloniahene.”
੧੭ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ
18 Afei Yeremia bisaa ɔhene no se, “Dɛn bɔne na mayɛ atia wo, anaa wʼadwumayɛfo anaa nnipa yi a enti wɔde me ato afiase yi?
੧੮ਯਿਰਮਿਯਾਹ ਨੇ ਸਿਦਕੀਯਾਹ ਰਾਜਾ ਨੂੰ ਆਖਿਆ ਕਿ ਮੈਂ ਤੇਰਾ ਅਤੇ ਤੇਰੇ ਟਹਿਲੂਆਂ ਦਾ ਅਤੇ ਇਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸੀਂ ਮੈਨੂੰ ਇਸ ਕੈਦਖ਼ਾਨੇ ਵਿੱਚ ਪਾ ਛੱਡਿਆ ਹੈ?
19 Ɛhe na wʼadiyifo a wɔhyɛɛ nkɔm kyerɛɛ wo se, ‘Babiloniahene rentow nhyɛ wo so anaa asase yi so’ no wɔ?
੧੯ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ?
20 Na afei, ɔdɛɛfo, mesrɛ wo tie. Ma memfa me nkotosrɛ nto wʼanim: Mfa me nkɔto ɔkyerɛwfo Yonatan fi hɔ bio, anyɛ saa a mewu wɔ hɔ.”
੨੦ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਜ਼ਰਾ ਮੇਰੀ ਸੁਣ ਅਤੇ ਮੇਰੀ ਬੇਨਤੀ ਤੇਰੇ ਹਜ਼ੂਰ ਕਬੂਲ ਹੋਵੇ। ਤੂੰ ਮੈਨੂੰ ਯੋਨਾਥਾਨ ਲਿਖਾਰੀ ਦੇ ਘਰ ਮੁੜ ਕੇ ਨਾ ਘੱਲੀਂ ਭਈ ਮੈਂ ਕੀਤੇ ਉੱਥੇ ਮਰ ਨਾ ਜਾਂਵਾਂ
21 Ɔhene Sedekia hyɛɛ sɛ wɔmfa Yeremia nkɔto awɛmfo adiwo hɔ, na wɔmma no brodo a efi brodotofo borɔn so da biara nkosi sɛ kuropɔn no mu brodo nyinaa bɛsa. Enti Yeremia kaa awɛmfo adiwo hɔ.
੨੧ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।