< Hiob 34 >
੧ਤਦ ਅਲੀਹੂ ਨੇ ਇਹ ਉੱਤਰ ਦਿੱਤਾ,
2 “Mo anyansafo, muntie me nsɛm; mo nimdefo monyɛ aso mma me.
੨“ਹੇ ਬੁੱਧਵਾਨੋ! ਮੇਰੀਆਂ ਗੱਲਾਂ ਸੁਣੋ, ਹੇ ਗਿਆਨ ਵਾਲਿਓ! ਮੇਰੇ ਵੱਲ ਕੰਨ ਲਾਓ।
3 Efisɛ aso sɔ nsɛm hwɛ sɛnea tɛkrɛma ka aduan hwɛ no.
੩ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ ਜਿਵੇਂ ਜੀਭ ਭੋਜਨ ਦੇ ਸੁਆਦ ਨੂੰ।
4 Momma yɛnsese, nhu nea eye ma yɛn. Momma yɛn nyinaa mmɔ mu nsua nea eye.
੪ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਸ ਵਿੱਚ ਜਾਣ ਲਈਏ।
5 “Hiob ka se, ‘Me ho nni asɛm, nanso Onyankopɔn abu me ntɛnkyew.
੫“ਕਿਉਂ ਜੋ ਅੱਯੂਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ।
6 Ɛwɔ mu sɛ mʼasɛm da kwan mu, nanso wobu me ɔtorofo; ɛwɔ mu sɛ menyɛɛ bɔne biara, nanso ne bɛmma no ama me apirakuru a enwu da.’
੬ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, ਭਾਵੇਂ ਮੈਂ ਬੇਦੋਸ਼ਾ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ।
7 Onipa bɛn na ɔte sɛ Hiob a ɔnom animtiaabu sɛ nsu?
੭ਅੱਯੂਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ,
8 Ɔne amumɔyɛfo nantew; na ɔne atirimɔdenfo nso bɔ.
੮ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ?
9 Efisɛ ɔka se, ‘Sɛ onipa bɔ mmɔden sɛ ɔbɛsɔ Onyankopɔn ani a onnya so mfaso biara.’
੯ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ!
10 “Enti mo mmarima a mowɔ ntease muntie me. Ɛmpare Onyankopɔn sɛ ɔbɛyɛ bɔne, sɛ Otumfo no bɛyɛ mfomso.
੧੦“ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ!
11 Nnipa nneyɛe so na ɔhwɛ tua wɔn ka; nea ɛfata ne nneyɛe na ɔma ɛba ne so.
੧੧ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ।
12 Ɛmfata sɛ wɔde mfomso susuw Onyankopɔn, na ɛmfata sɛ wɔde ntɛnkyew susuw Otumfo.
੧੨ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ।
13 Hena na ɔde no sii asase so? Hena na ɔde wiase nyinaa hyɛɛ ne nsa?
੧੩ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਨੇ ਸਾਰੇ ਜਗਤ ਉੱਤੇ ਉਸ ਨੂੰ ਠਹਿਰਾਇਆ?
14 Sɛ ɛyɛɛ ne pɛ na oyii ne Honhom ne nʼahome a,
੧੪ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ,
15 anka adesamma nyinaa bɛbɔ mu ayera, na onipa bɛsan akɔ mfutuma mu.
੧੫ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ, ਅਤੇ ਮਨੁੱਖ ਫਿਰ ਮਿੱਟੀ ਵਿੱਚ ਰਲ ਜਾਵੇਗਾ।
16 “Sɛ mowɔ nhumu a, muntie eyi; muntie nea meka.
੧੬“ਜੇ ਸਮਝ ਹੈ ਤਾਂ ਇਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ!
17 So obi a okyi atɛntrenee betumi adi nnipa so? Mubetumi abu Ɔtreneeni kɛse no fɔ ana?
੧੭ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ?
18 Ɛnyɛ Ɔno na ɔka kyerɛ ahemfo se, ‘Mo so nni mfaso,’ na ɔka kyerɛɛ atitiriw se, ‘Moyɛ atirimɔdenfo,’
੧੮ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈਂ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ?
19 nea ɔnhwɛ mmapɔmma anim na onyiyi adefo ne ahiafo mu, efisɛ wɔn nyinaa yɛ ne nsa ano adwuma.
੧੯ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!
20 Wowuwu mmere tiaa bi mu, wɔ anadwo dasu mu; nnipa no ho wosow na wɔsen kɔ; ahoɔdenfo totɔ a emfi nipa.
੨੦ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ, ਪਰਜਾ ਦੇ ਲੋਕ ਹਿਲਾਏ ਜਾਂਦੇ ਤੇ ਲੰਘ ਜਾਂਦੇ ਹਨ, ਅਤੇ ਜ਼ੋਰਾਵਰ ਬਿਨ੍ਹਾਂ ਹੱਥ ਲਾਏ ਚਲੇ ਜਾਂਦੇ ਹਨ।
21 “Nʼani hwɛ nnipa akwan; na ohu wɔn anammɔntu biara.
੨੧“ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।
22 Baabiara nni hɔ a aduru sum, sum kabii, a amumɔyɛfo betumi ahintaw.
੨੨ਅਜਿਹਾ ਕੋਈ ਹਨ੍ਹੇਰਾ ਜਾਂ ਘੁੱਪ ਹਨ੍ਹੇਰਾ ਨਹੀਂ, ਜਿੱਥੇ ਕੁਕਰਮੀ ਲੁੱਕ ਜਾਣ,
23 Ɛho nhia Onyankopɔn sɛ ɔbɛhwehwɛ nnipa mu bio, a enti ɛsɛ sɛ wɔba nʼanim begye atemmu.
੨੩ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਕਿ ਪਰਮੇਸ਼ੁਰ ਕੋਲ ਨਿਆਂ ਲਈ ਜਾਵੇ।
24 Ɔbobɔ abirɛmpɔn gu a ɔnyɛ nhwehwɛmu biara, na ɔde afoforo sisi wɔn anan mu.
੨੪ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ।
25 Efisɛ ohu wɔn nneyɛe, otu wɔn gu anadwo na wɔdwerɛw wɔn.
੨੫ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਉਹ ਉਹਨਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ ਕਿ ਉਹ ਭੰਨੇ ਜਾਂਦੇ ਹਨ।
26 Otua wɔn amumɔyɛsɛm so ka wɔ faako a obiara betumi ahu wɔn,
੨੬ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ,
27 efisɛ wɔman fii nʼakyi kɔe na wɔampɛ nʼakwan biara anhwɛ.
੨੭ਇਸ ਲਈ ਕਿ ਉਹ ਉਸ ਦੇ ਪਿੱਛੇ ਚੱਲਣ ਤੋਂ ਫਿਰ ਗਏ, ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ,
28 Wɔmaa ahiafo sufrɛ duu nʼanim na ɛma ɔtee mmɔborɔni su.
੨੮ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ।
29 Nanso sɛ ɔyɛ komm a, hena na obetumi abu no fɔ? Sɛ ɔde nʼanim hintaw nso a, hena na obehu no? Nanso odi onipa ne ɔman so pɛpɛɛpɛ,
੨੯ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,
30 ɔmma onipa a onnim Nyame nni hene, sɛnea ɔrensum nnipa no mfiri.
੩੦ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ਼ ਵਿੱਚ ਫ਼ਸਾਵੇ।
31 “Sɛ ɛba sɛ onipa ka kyerɛ Onyankopɔn se, ‘Mayɛ bɔne na merenyɛ bɔne bio.
੩੧“ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ?
32 Kyerɛ me na minhu; na sɛ mayɛ bɔne a, merenyɛ saa bio.’
੩੨ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ?
33 So ɛsɛ sɛ Onyankopɔn gyina nea woka so tua wo ka, wɔ bere a woayɛ sɛ worennu wo ho ana? Ɛsɛ sɛ wusi gyinae, ɛnyɛ me; enti ka nea wunim kyerɛ me.
੩੩ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦ ਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ? ਕਿਉਂ ਜੋ ਇਸ ਦੀ ਚੋਣ ਤੂੰ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈ ਬੋਲ ਦੇ!
34 “Nnipa a wɔwɔ ntease pae mu ka, nimdefo a wotie me ka kyerɛ me se,
੩੪“ਗਿਆਨਵਾਨ ਮੈਨੂੰ ਆਖਣਗੇ, ਸਗੋਂ ਬੁੱਧਵਾਨ ਮਨੁੱਖ ਮੇਰੀ ਸੁਣ ਕੇ ਕਹਿਣਗੇ,
35 ‘Hiob nkasa nimdeɛ kwan so; aba biara nni ne kasa mu.’
੩੫ਅੱਯੂਬ ਬਿਨ੍ਹਾਂ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਰਹਿਤ ਹੈ!
36 Ao, sɛ wɔsɔɔ Hiob hwɛ kɔɔ akyiri a anka eye, efisɛ oyiyii nsɛm ano sɛ omumɔyɛfo!
੩੬ਕਾਸ਼ ਕਿ ਅੱਯੂਬ ਅੰਤ ਤੱਕ ਪਰਤਾਇਆ ਜਾਂਦਾ, ਕਿਉਂਕਿ ਉਹ ਕੁਕਰਮੀਆਂ ਵਾਂਗੂੰ ਉੱਤਰ ਦਿੰਦਾ ਹੈ!
37 Ɔde atuatew ka ne bɔne ho; ɔde ahantan bɔ ne nsam gu yɛn so na ɔma ne nsɛm a ɔka tia Onyankopɔn no dɔɔso.”
੩੭ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ।”