< 1 Ahemfo 14 >
1 Saa ɛberɛ no, Yeroboam babarima Abia yaree dendeenden.
੧ਉਸ ਵੇਲੇ ਯਾਰਾਬੁਆਮ ਦਾ ਪੁੱਤਰ ਅਬਿਯਾਹ ਬਿਮਾਰ ਪੈ ਗਿਆ।
2 Enti, Yeroboam ka kyerɛɛ ne yere sɛ, “Sesa wo ho, sɛdeɛ ɛbɛyɛ a, obiara renhunu wo sɛ wone ɔhemmaa no. Na kɔ odiyifoɔ Ahiya, ɔbarima a ɔka kyerɛɛ me sɛ mɛdi ɔhene no, nkyɛn wɔ Silo.
੨ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲ ਲੈ ਕਿ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਪਤਨੀ ਹੈਂ ਅਤੇ ਸ਼ੀਲੋਹ ਨੂੰ ਤੁਰ ਜਾ। ਵੇਖ, ਉੱਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ।
3 Fa burodo mua edu, ɔfam ne ɛwoɔ akɔtoa kɔkyɛ no, na bisa no deɛ ɛbɛba abarimaa no so.”
੩ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਦ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕੀ ਹੋਵੇਗਾ।
4 Na Yeroboam yere no kɔɔ Ahiya fie wɔ Silo. Saa ɛberɛ no na wabɔ akɔkoraa a ɔnhunu adeɛ.
੪ਸੋ ਯਾਰਾਬੁਆਮ ਦੀ ਪਤਨੀ ਨੇ ਤਿਵੇਂ ਹੀ ਕੀਤਾ। ਉਹ ਉੱਠ ਕੇ ਸ਼ੀਲੋਹ ਨੂੰ ਗਈ ਅਤੇ ਅਹੀਯਾਹ ਦੇ ਘਰ ਪਹੁੰਚੀ ਪਰ ਅਹੀਯਾਹ ਵੇਖ ਨਹੀਂ ਸਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ।
5 Nanso, na Awurade aka akyerɛ Ahiya sɛ, “Yeroboam yere bɛba ha, na ɔbɛhyɛ da ayɛ ne ho sɛ obi foforɔ. Ɔbɛbisa wo ne babarima no ho asɛm, ɛfiri sɛ, ɔyare dendeenden. Sɛ ɛba saa a, fa mmuaeɛ a mede bɛma wo no ma no.”
੫ਤਾਂ ਯਹੋਵਾਹ ਨੇ ਅਹੀਯਾਹ ਨੂੰ ਆਖਿਆ ਕਿ ਵੇਖ, ਯਾਰਾਬੁਆਮ ਦੀ ਰਾਣੀ ਆਪਣੇ ਪੁੱਤਰ ਲਈ ਤੇਰੇ ਕੋਲੋਂ ਪੁੱਛਣ ਆਉਂਦੀ ਹੈ ਕਿਉਂ ਜੋ ਉਹ ਬਿਮਾਰ ਹੈ ਸੋ ਤੂੰ ਉਹ ਨੂੰ ਇਸ ਤਰ੍ਹਾਂ ਇਸ ਤਰ੍ਹਾਂ ਆਖੀਂ ਕਿਉਂ ਜੋ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਅੰਦਰ ਆਵੇਗੀ ਤਾਂ ਆਪ ਨੂੰ ਹੋਰ ਔਰਤ ਬਣਾਵੇਗੀ।
6 Na Ahiya tee ne nan ase wɔ ɛpono ano no, ɔfrɛɛ sɛ, “Yeroboam yere, bra mu! Adɛn enti na woahyɛ da ayɛ wo ho sɛ obi foforɔ?” Na ɔka kyerɛɛ no sɛ, “Mewɔ asɛmmɔne ka kyerɛ wo.
੬ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਜਾਂ ਉਹ ਬੂਹੇ ਦੇ ਅੰਦਰ ਵੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ। ਤੂੰ ਆਪ ਨੂੰ ਹੋਰ ਔਰਤ ਕਿਉਂ ਬਣਾਉਂਦੀ ਹੈਂ? ਮੈਂ ਤੇਰੇ ਕੋਲ ਸਖ਼ਤ ਗੱਲਾਂ ਲਈ ਭੇਜਿਆ ਗਿਆ ਹਾਂ।
7 Fa saa nkra yi a ɛfiri Awurade, Israel Onyankopɔn, nkyɛn kɔma wo kunu Yeroboam sɛ, ‘Mepagyaa wo firi mpapahwekwaa mu, de wo bɛsii me nkurɔfoɔ Israel so ɔhene.
੭ਤੂੰ ਚੱਲੀ ਜਾ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਚੁਣਿਆ।
8 Metuu ahemman no ase firii Dawid fie, de maa wo. Nanso, woammu wo bra, te sɛ me ɔsomfoɔ Dawid a ɔdii mʼahyɛdeɛ so a ɔde nʼakoma nyinaa dii mʼakyi, na daa ɔyɛɛ biribiara a mepɛ sɛ ɔyɛ no.
੮ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਵੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ।
9 Bɔne a woayɛ no dɔɔso kyɛn wɔn a wɔtenaa ase ansa na wɔrewo woɔ no. Woayɛ anyame afoforɔ ma ɛnam so ama me bo afu wo, wo sikakɔkɔɔ nantwie mma no enti. Na ɛsiane sɛ woadane wʼakyi akyerɛ me enti,
੯ਪਰ ਤੂੰ ਉਨ੍ਹਾਂ ਸਭਨਾਂ ਨਾਲੋਂ ਜੋ ਤੇਰੇ ਕੋਲੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੂੰ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੂੰ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ।
10 mede amanehunu bɛba wo fie ahennie nnidisoɔ so, na makum wo mmammarima nyinaa, akoa ne deɛ ɔdi ne ho so nso. Mɛhye wʼahennie nnidisoɔ no ase, sɛdeɛ obi hye wura ma aseɛ tu koraa no.
੧੦ਇਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਦੀ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਇਸ ਤਰ੍ਹਾਂ ਝਾੜੂ ਲਈ ਫਿਰਾਂਗਾ ਜਿਵੇਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ।
11 Me, Awurade, meka ntam sɛ, wo fiefoɔ a wɔbɛwuwu wɔ kuro no mu no, nkraman na wɔbɛwe wɔn ɛnam, na wɔn a wɔbɛwuwu wiram no nso, apete na wɔbɛsosɔ wɔn ɛnam.’”
੧੧ਅਤੇ ਯਾਰਾਬੁਆਮ ਦਾ ਜੇ ਕੋਈ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ ਕਿਉਂ ਜੋ ਯਹੋਵਾਹ ਇਸ ਤਰ੍ਹਾਂ ਬੋਲਿਆ ਹੈ।
12 Na Ahiya ka kyerɛɛ Yeroboam yere sɛ, “Kɔ efie, na sɛ wowura kuro no mu ara pɛ a, abɔfra no bɛwu.
੧੨ਸੋ ਤੂੰ ਉੱਠ ਅਤੇ ਆਪਣੇ ਘਰ ਜਾ। ਤੇਰੇ ਸ਼ਹਿਰ ਵਿੱਚ ਪੈਰ ਰੱਖਦਿਆਂ ਸਾਰ ਮੁੰਡਾ ਮਰ ਜਾਵੇਗਾ।
13 Na Israel nyinaa bɛsu no, na wɔasie no. Ɔno nko ne onipa a ɔfiri mo fie a wɔbɛsie no yie, na saa abɔfra no nko na Awurade, Israel Onyankopɔn, hunu no sɛ ade pa wɔ Yeroboam fiefoɔ nyinaa mu.
੧੩ਤਾਂ ਸਾਰਾ ਇਸਰਾਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਇਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ।
14 Na Awurade bɛpagya ɔhene adi Israel so. Ɔno na ɔbɛtɔre Yeroboam fiefoɔ ase. Saa asɛm no bɛsi ɛnnɛ yi ara, saa dɔnhwereɛ yi ara mu.
੧੪ਅਤੇ ਯਹੋਵਾਹ ਆਪਣੀ ਵੱਲੋਂ ਇਸਰਾਏਲ ਉੱਤੇ ਇੱਕ ਪਾਤਸ਼ਾਹ ਖੜਾ ਕਰੇਗਾ ਜਿਹੜਾ ਉਸੇ ਦਿਨ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰੇਗਾ। ਕੀ ਇਹ ਅੱਜ ਦੇ ਦਿਨ ਹੀ? ਹਾਂ ਹੁਣੇ ਹੀ।
15 Na Awurade bɛwoso Israel te sɛ sibire a ɛhinhim wɔ asuwa ani. Ɔbɛtutu Israelfoɔ ase afiri saa asase pa a ɔde maa wɔn agyanom no so. Na ɔbɛbɔ wɔn apete, atra Asubɔnten Eufrate, ɛfiri sɛ, wɔnam som a wɔsom Asera afɔrebukyia no so ahyɛ Awurade abufuo.
੧੫ਅਤੇ ਯਹੋਵਾਹ ਇਸਰਾਏਲ ਨੂੰ ਇਸ ਤਰ੍ਹਾਂ ਮਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਇਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ।
16 Ɔbɛto Israel asaworam, ɛfiri sɛ, Yeroboam yɛɛ bɔne, nam so maa Israel nyinaa ne no yɛɛ bɔne.”
੧੬ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ।
17 Na Yeroboam yere sane kɔɔ Tirsa. Na ɛberɛ a ɔwuraa ne fie no, abɔfra no wuiɛ.
੧੭ਤਾਂ ਯਾਰਾਬੁਆਮ ਦੀ ਰਾਣੀ ਉੱਠੀ ਅਤੇ ਚੱਲ ਪਈ ਅਤੇ ਤਿਰਸਾਹ ਨੂੰ ਆਈ। ਉਹ ਘਰ ਦੀ ਦਹਲੀਜ਼ ਕੋਲ ਪਹੁੰਚੀ ਹੀ ਸੀ ਕਿ ਮੁੰਡਾ ਮਰ ਗਿਆ।
18 Ɛberɛ a Israelfoɔ siee no no, wɔsuu no sɛdeɛ Awurade nam odiyifoɔ Ahiya so hyɛeɛ no.
੧੮ਤਾਂ ਸਾਰੇ ਇਸਰਾਏਲ ਨੇ ਉਹ ਨੂੰ ਦੱਬਿਆ ਅਤੇ ਉਸ ਦਾ ਸੋਗ ਕੀਤਾ ਜਿਵੇਂ ਯਹੋਵਾਹ ਦਾ ਬਚਨ ਸੀ ਜੋ ਉਹ ਆਪਣੇ ਦਾਸ ਅਹੀਯਾਹ ਨਬੀ ਦੇ ਰਾਹੀਂ ਬੋਲਿਆ ਸੀ।
19 Yeroboam ahennie ho nsɛm nkaeɛ, nʼakodie nyinaa ne ɛkwan a ɔfaa so buu ɔman no nyinaa no, wɔatwerɛ agu Israel Ahemfo Abakɔsɛm Nwoma Mu.
੧੯ਅਤੇ ਯਾਰਾਬੁਆਮ ਦੀਆਂ ਬਾਕੀ ਗੱਲਾਂ ਕਿ ਕਿਵੇਂ ਉਹ ਲੜਿਆ ਅਤੇ ਕਿਵੇਂ ਉਸ ਰਾਜ ਕੀਤਾ ਸੋ ਵੇਖੋ, ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ।
20 Yeroboam dii adeɛ wɔ Israel mfeɛ aduonu mmienu. Ɔwuiɛ no, ne babarima Nadab na ɔdii nʼadeɛ sɛ ɔhene.
੨੦ਅਤੇ ਉਹ ਦਿਨ ਜਿਨ੍ਹਾਂ ਵਿੱਚ ਯਾਰਾਬੁਆਮ ਨੇ ਰਾਜ ਕੀਤਾ ਬਾਈ ਸਾਲ ਸਨ ਤਾਂ ਉਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਨਾਦਾਬ ਉਹ ਦੇ ਥਾਂ ਰਾਜ ਕਰਨ ਲੱਗਾ।
21 Na Salomo babarima Rehoboam na na ɔdi ɔhene wɔ Yuda. Ɛberɛ a ɔdii adeɛ no, na wadi mfeɛ aduanan baako, na ɔdii adeɛ mfeɛ dunson wɔ Yerusalem, kuro a na Awurade ayi wɔ Israel mmusuakuo no nyinaa mu, sɛ ɔde rehyɛ ne din animuonyam. Na Rehoboam maame din de Naama a ɔyɛ Amonni.
੨੧ਸੁਲੇਮਾਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲਾਂ ਤੱਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ।
22 Ɛberɛ a na Rehoboam di adeɛ no, nnipa a wɔwɔ Yuda no yɛɛ bɔne Awurade anim, maa ne bo fuu wɔ wɔn bɔne no ho. Na saa bɔne no sene deɛ wɔn agyanom no yɛeɛ mpo.
੨੨ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪੁਰਖਿਆਂ ਤੋਂ ਵੱਧ ਪਾਪ ਕੀਤਾ।
23 Wɔsisii abosomfie, gyinaa nnannua a wɔate ho ne Asera afɔrebukyia wɔ bepɔ biara so ne dutan frɔmfrɔm biara ase.
੨੩ਉਨ੍ਹਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਰਬਤ ਉੱਤੇ ਅਤੇ ਹਰ ਬਿਰਛ ਦੇ ਹੇਠ ਉੱਚੇ ਥਾਵਾਂ ਨੂੰ ਮੂਰਤਾਂ ਅਤੇ ਟੁੰਡਾਂ ਨੂੰ ਖੜਾ ਕੀਤਾ।
24 Mpo, na abosomfie mmarima nnwamanfoɔ wɔ asase no so mmaa nyinaa. Nnipa no suasuaa akyiwadeɛ ahodoɔ a amanaman a wɔsom abosom no yɛeɛ enti a Awurade pamoo wɔn firii asase no so maa Israelfoɔ no.
੨੪ਅਤੇ ਦੇਸ ਵਿੱਚ ਸਮਲਿੰਗੀ ਵੀ ਸਨ। ਉਨ੍ਹਾਂ ਉਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਅੱਗੋਂ ਧੱਕ ਦਿੱਤਾ ਸੀ।
25 Rehoboam dii adeɛ ne mfeɛ enum so no, Misraimhene Sisak bɛto hyɛɛ Yerusalem so.
੨੫ਤਾਂ ਅਜਿਹਾ ਹੋਇਆ ਕਿ ਰਹਬੁਆਮ ਦੇ ਰਾਜ ਦੇ ਪੰਜਵੇਂ ਸਾਲ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ।
26 Ɔbɔ wuraa Awurade Asɔredan no mu ne ahemfie hɔ baabiara, wiaa biribiara a sikakɔkɔɔ akyɛm a Salomo yɛeɛ no ka ho.
੨੬ਉਹ ਨੇ ਯਹੋਵਾਹ ਦੇ ਭਵਨ ਦਾ ਖਜ਼ਾਨਾ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਲਿਆ ਸਗੋਂ ਉਹ ਨੇ ਸਭ ਕੁਝ ਲੈ ਲਿਆ ਅਤੇ ਉਹ ਨੇ ਉਹ ਸਭ ਸੋਨੇ ਦੀਆਂ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਲਈਆਂ।
27 Akyire yi, Rehoboam yɛɛ kɔbere akyɛm de sii anan, na ɔde hyɛɛ ahemfie awɛmfoɔ no nsa sɛ wɔnhwɛ so.
੨੭ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਥਾਂ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਹੱਥ ਵਿੱਚ ਸੌਂਪ ਦਿੱਤਾ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ।
28 Ɛberɛ biara a ɔhene no kɔ Awurade Asɔredan mu hɔ no, awɛmfoɔ no soa kɔ hɔ bi, na sɛ ɔwie na ɔreba a, wɔsane de bɛgu awɛmfoɔ ɛdan no mu.
੨੮ਅਜਿਹਾ ਹੁੰਦਾ ਸੀ ਕਿ ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਨ੍ਹਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ।
29 Na Rehoboam ahennie ho nsɛm nkaeɛ no ne dwuma a ɔdiiɛ no deɛ, wɔatwerɛ ne nyinaa wɔ Yuda Ahemfo Abakɔsɛm Nwoma no mu.
੨੯ਅਤੇ ਰਹਬੁਆਮ ਦੇ ਬਾਕੀ ਕੰਮ ਅਤੇ ਉਹ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਹਨ?
30 Daa na ɔko da Rehoboam ne Yeroboam ntam.
੩੦ਇਸ ਤਰ੍ਹਾਂ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਨ੍ਹਾਂ ਦੇ ਸਭ ਦਿਨ ਲੜਾਈ ਲੱਗੀ ਰਹੀ।
31 Ɛberɛ a Rehoboam wuiɛ no, wɔsiee no wɔ nʼagyanom koraberɛ wɔ Dawid kurom. Na ne maame din de Naama a ɔyɛ Amonni baa. Afei, ne babarima a ne din de Abiyam na ɔdii nʼadeɛ sɛ ɔhene.
੩੧ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਦੇ ਨਾਲ ਦੱਬਿਆ ਗਿਆ। ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ।