< Hiob 14 >
1 “Onipa a ɔbaa awo no no ne nna yɛ tiaa bi na ɔhaw dɔɔso wɔ mu.
੧“ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ।
2 Ɔfefɛ te sɛ nhwiren na ɛtwintwam; ɔte sɛ sunsum a ɛretwam akɔ, ɔntena hɔ nkyɛ.
੨ਉਹ ਫੁੱਲ ਵਾਂਗੂੰ ਖਿੜਦਾ, ਫੇਰ ਤੋੜਿਆ ਜਾਂਦਾ ਹੈ, ਉਹ ਪਰਛਾਵੇਂ ਵਾਂਗੂੰ ਢੱਲ਼ ਜਾਂਦਾ ਅਤੇ ਠਹਿਰਦਾ ਨਹੀਂ।
3 Woma wʼani kɔ saa onipa yi so? Wode no bɛba wʼanim abɛbu no atɛn anaa?
੩ਕੀ ਤੂੰ ਅਜਿਹੇ ਉੱਤੇ ਆਪਣੀਆਂ ਅੱਖਾਂ ਲਾਉਂਦਾ ਹੈਂ, ਅਤੇ ਮੈਨੂੰ ਆਪਣੇ ਨਾਲ ਅਦਾਲਤ ਵਿੱਚ ਲਿਆਉਂਦਾ ਹੈਂ?
4 Hwan na ɔbɛtumi ayi deɛ ɛyɛ kronn afiri efi mu? Obiara nni hɔ.
੪ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ? ਕੋਈ ਨਹੀਂ।
5 Woahyehyɛ onipa nkwa nna; woahyɛ nʼabosome dodoɔ ato hɔ na woahyɛ no ɛberɛ a ɔrentumi ntra.
੫ਮਨੁੱਖ ਦੇ ਦਿਨ ਠਹਿਰਾਏ ਹੋਏ ਹਨ, ਅਤੇ ਉਹ ਦੇ ਮਹੀਨਿਆਂ ਦੀ ਗਿਣਤੀ ਤੂੰ ਕੀਤੀ ਹੋਈ ਹੈ, ਤੂੰ ਉਹ ਦੀਆਂ ਹੱਦਾਂ ਨੂੰ ਬਣਾਇਆ ਜਿਸ ਨੂੰ ਉਹ ਪਾਰ ਨਹੀਂ ਕਰ ਸਕਦਾ।
6 Enti, yi wʼani firi ne so na ɔnyɛ deɛ ɔpɛ, kɔsi sɛ ɔbɛwie nʼadwuma sɛ ɔpaani.
੬ਉਹ ਦੇ ਵੱਲੋਂ ਆਪਣੀ ਨਿਗਾਹ ਹਟਾ ਲੈ, ਤਾਂ ਜੋ ਉਹ ਅਰਾਮ ਕਰੇ, ਜਦ ਤੱਕ ਉਹ ਮਜ਼ਦੂਰ ਵਾਂਗੂੰ ਆਪਣੇ ਦਿਨ ਪੂਰੇ ਨਾ ਕਰ ਲਵੇ।
7 “Dua mpo anidasoɔ wɔ hɔ ma no: Sɛ wɔtwa a, ɛbɛfefɛ bio, na ne mman foforɔ no rempempan.
੭“ਰੁੱਖ ਲਈ ਤਾਂ ਆਸ ਹੈ, ਕਿ ਜੇ ਉਹ ਕੱਟਿਆ ਜਾਵੇ ਤਾਂ ਫੇਰ ਫੁੱਟੇਗਾ, ਅਤੇ ਉਹ ਦੀਆਂ ਕੂੰਬਲਾਂ ਨਾ ਮੁੱਕਣਗੀਆਂ।
8 Ne nhini bɛtumi anyini akyɛre asase mu na ne dunsini nso awu wɔ dɔteɛ mu,
੮ਭਾਵੇਂ ਉਸ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ, ਅਤੇ ਉਸ ਦਾ ਟੁੰਡ ਮਿੱਟੀ ਵਿੱਚ ਗਲ਼ ਜਾਵੇ
9 nanso, ɔnya nsuo a ɛfefɛ, na ɛyiyi mman sɛ dua a wɔatɛ.
੯ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ।
10 Nanso, sɛ nnipa wu a wɔde no hyɛ fam; ɔhome deɛ ɛtwa toɔ a, na afei ɔnni hɔ bio.
੧੦ਪਰ ਮਨੁੱਖ ਮਰ ਜਾਂਦਾ ਅਤੇ ਦੱਬਿਆ ਜਾਂਦਾ ਹੈ, ਅਤੇ ਜਦ ਮਨੁੱਖ ਪ੍ਰਾਣ ਛੱਡ ਦਿੰਦਾ ਹੈ ਤਾਂ ਉਹ ਕਿੱਥੇ ਹੈ?
11 Sɛdeɛ nsuo tu yera wɔ ɛpo mu no, anaa sɛdeɛ nsuka mu weɛ no,
੧੧ਜਿਵੇਂ ਪਾਣੀ ਸਮੁੰਦਰ ਵਿੱਚੋਂ ਘੱਟ ਜਾਂਦਾ ਹੈ, ਅਤੇ ਦਰਿਆ ਸੁੱਕ ਕੇ ਮੁੱਕ ਜਾਂਦਾ ਹੈ,
12 saa ara na onipa tɔ fam na ɔnsɔre bio; ɛnkɔsi sɛ ɔsoro bɛtwam no, nnipa rensɔre na wɔrennyane wɔn mfiri wɔn nna mu.
੧੨ਤਿਵੇਂ ਮਨੁੱਖ ਲੇਟਦਾ ਅਤੇ ਫਿਰ ਉੱਠਦਾ ਨਹੀਂ, ਜਦੋਂ ਤੱਕ ਅਕਾਸ਼ ਟਲ ਨਾ ਜਾਣ, ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ।
13 “Sɛ anka wode me bɛsie damena mu de me ahinta kɔsi sɛ wʼabofuo bɛtwam! Sɛ anka wobɛhyɛ me berɛ na afei woakae me! (Sheol )
੧੩“ਕਾਸ਼ ਕਿ ਤੂੰ ਮੈਨੂੰ ਅਧੋਲੋਕ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛੁਪਾ ਰੱਖੇਂ ਜਦ ਤੱਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖ਼ਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਯਾਦ ਕਰੇਂ! (Sheol )
14 Sɛ onipa wu a, ɔbɛba nkwa mu bio anaa? Mʼaperedie nna mu nyinaa mɛtwɛn akɔsi sɛ me foforɔyɛ bɛba.
੧੪ਜੇਕਰ ਮਨੁੱਖ ਮਰ ਜਾਵੇ ਤਾਂ ਕੀ ਉਹ ਫੇਰ ਜੀਵੇਗਾ? ਆਪਣੀ ਸਖ਼ਤ ਟਹਿਲ ਦੇ ਸਾਰੇ ਦਿਨਾਂ ਵਿੱਚ ਮੈਂ ਉਡੀਕ ਵਿੱਚ ਰਹਾਂਗਾ, ਜਦੋਂ ਤੱਕ ਮੇਰੀ ਵਾਰੀ ਨਾ ਆਵੇ।
15 Wobɛfrɛ na mɛgye wo so; wʼani bɛgyina abɔdeɛ a wo nsa ayɛ.
੧੫ਤੂੰ ਪੁਕਾਰੇਂਗਾ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਤੂੰ ਆਪਣੇ ਹੱਥਾਂ ਦੇ ਕੰਮ ਨੂੰ ਚਾਹਵੇਂਗਾ।
16 Afei wobɛkan mʼanammɔntuo na worenni me bɔne akyi.
੧੬ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈਂ, ਕੀ ਤੂੰ ਮੇਰੇ ਪਾਪ ਉੱਤੇ ਨਜ਼ਰ ਨਹੀਂ ਰੱਖਦਾ?
17 Wɔbɛsɔ me bɔne ano wɔ kotokuo mu, na woakata mʼamumuyɛ so.
੧੭ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ, ਅਤੇ ਤੂੰ ਮੇਰੀ ਬਦੀ ਨੂੰ ਸੀਉਂਕੇ ਰੱਖਿਆ ਹੋਇਆ ਹੈ।
18 “Nanso, sɛdeɛ mmepɔ so hohoro na ɛdwirie na abotan nso twe firi ne siberɛ no,
੧੮“ਪਰ ਪਰਬਤ ਡਿੱਗਦਾ-ਡਿੱਗਦਾ ਘਸ ਜਾਂਦਾ ਅਤੇ ਚੱਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ,
19 sɛdeɛ nsuo yiyi aboɔ ho na osutɔ brane twe dɔteɛ kɔ no saa ara na wosɛe onipa anidasoɔ.
੧੯ਪਾਣੀ ਪੱਥਰਾਂ ਨੂੰ ਘਸਾ ਦਿੰਦਾ ਹੈ, ਉਹ ਦਾ ਹੜ੍ਹ ਧਰਤੀ ਦੀ ਮਿੱਟੀ ਨੂੰ ਵਹਾ ਕੇ ਲੈ ਜਾਂਦਾ ਹੈ, ਇਸੇ ਤਰ੍ਹਾਂ ਤੂੰ ਮਨੁੱਖ ਦੀ ਆਸ ਨੂੰ ਮਿਟਾ ਦਿੰਦਾ ਹੈਂ।
20 Wotintim ne so prɛko pɛ, na ɔtwam kɔ; wosakyera ne nipasu na wogya no kwan.
੨੦ਤੂੰ ਹਮੇਸ਼ਾਂ ਉਸ ਉੱਤੇ ਪਰਬਲ ਹੁੰਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ, ਤੂੰ ਉਹ ਦਾ ਚਿਹਰਾ ਬਦਲ ਕੇ ਉਹ ਨੂੰ ਕੱਢ ਦਿੰਦਾ ਹੈਂ!
21 Sɛ wɔhyɛ ne mmammarima animuonyam a, ɔnnim; na sɛ wɔbrɛ wɔn ase a, ɔnhunu.
੨੧ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਉਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਨਹੀਂ ਸਮਝਦਾ
22 Ɔno ara wedeɛ mu yea na ɔteɛ na ɔno ara ne ho na ɔgyam.”
੨੨ਉਸ ਨੂੰ ਸਿਰਫ਼ ਆਪਣੇ ਸਰੀਰ ਦਾ ਹੀ ਦੁੱਖ ਮਹਿਸੂਸ ਹੁੰਦਾ ਹੈ ਅਤੇ ਆਪਣੇ ਲਈ ਹੀ ਉਸ ਦੀ ਜਾਨ ਅੰਦਰ ਹੀ ਅੰਦਰ ਸੋਗ ਕਰਦੀ ਹੈ।”